ਮਾਪਿਆਂ ਦਾ ਇਕਲੌਤਾ ਸਹਾਰਾ ਸ਼ਹੀਦ ਹੋਇਆ ਕੁਲਵਿੰਦਰ ਸਿੰਘ
ਅਨੰਦਪੁਰ ਸਾਹਿਬ: ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ 'ਚ ਪਿੰਡ ਨੂਰਪੁਰ ਬੇਦੀ ਦਾ ਰਹਿਣ ਵਾਲਾ 28 ਸਾਲਾ ਜਵਾਨ ਸ਼ਹੀਦ ਕੁਲਵਿੰਦਰ ਸਿੰਘ ਵੀ ਸ਼ਾਮਲ ਹੈ।
ਸ਼ਹੀਦ ਕੁਲਵਿੰਦਰ ਸਿੰਘ
ਦੱਸ ਦਈਏ, ਅਨੰਦਪੁਰ ਸਾਹਿਬ ਦੇ ਨੇੜਲੇ ਪਿੰਡ ਨੂਰਪੁਰ ਬੇਦੀ ਦਾ ਰਹਿਣ ਵਾਲਾ ਸ਼ਹੀਦ ਕੁਲਵਿੰਦਰ ਸਿੰਘ ਕੁਝ ਸਾਲ ਪਹਿਲਾਂ ਹੀ ਫ਼ੌਜ ਵਿੱਚ ਭਰਤੀ ਹੋਇਆ ਸੀ। ਇਸ ਮਹੀਨੇ ਹੀ ਕੁਲਵਿੰਦਰ ਸਿੰਘ ਮਹੀਨੇ ਦੀਆਂ ਛੁੱਟੀਆਂ ਕੱਟ ਕੇ ਘਰ ਤੋਂ ਜੰਮੂ ਲਈ ਰਵਾਨਾ ਹੋਇਆ ਸੀ। ਕੁਲਵਿੰਦਰ ਸਿੰਘ ਆਪਣੇ ਮਾਪਿਆਂ ਦਾ ਇੱਕਲਾ ਪੁੱਤਰ ਸੀ ਜਿਸ ਦਾ ਪਿਤਾ ਡਰਾਈਵਰ ਹੈ ਤੇ ਕੁਝ ਸਮਾਂ ਪਹਿਲਾਂ ਹੀ ਉਸ ਦਾ ਰਿਸ਼ਤਾ ਪਿੰਡ ਲੋਦੀਪੁਰ ਦੀ ਰਹਿਣ ਵਾਲੀ ਕੁੜੀ ਨਾਲ ਹੋਇਆ ਸੀ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੁਲਵਾਮਾ ਜ਼ਿਲ੍ਹੇ ਵਿੱਚ ਸ੍ਰੀ ਨਗਰ- ਜੰਮੂ ਰਾਜਮਾਗਰ ਤੇ ਲੇਥਪੋਰਾ ਦੇ ਕੋਲ ਅੱਤਵਾਦੀਆਂ ਨੇ ਆਈਈਡੀ ਧਮਾਕਾ ਕਰਕੇ ਜਵਾਨਾਂ ਦੇ ਕਾਫ਼ਲੇ ਨੂੰ ਨਿਸ਼ਾਨਾ ਬਣਾਇਆ। ਇਸ ਹਮਲੇ 'ਚ 44 ਜਵਾਨ ਸ਼ਹੀਦ ਹੋ ਗਏ ਸਨ।