ਚੰਡੀਗੜ੍ਹ:ਪੰਜਾਬ ਰਾਜ ਵਿੱਚ ਝੋਨੇ ਦੀ ਖ਼ਰੀਦ (Procurement of paddy) 100 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਈ ਹੈ। ਉਕਤ ਜਾਣਕਾਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸੂ (Civil Supplies Minister Bharat Bhushan Asu) ਵੱਲੋਂ ਪ੍ਰੈਸ ਬਿਆਨ ਰਾਹੀਂ ਦਿੱਤੀ ਗਈ । ਉਨ੍ਹਾਂ ਨੇ ਦੱਸਿਆ ਕਿ ਝੋਨੇ ਦੀ ਖ਼ਰੀਦ ਸਬੰਧੀ ਅਦਾਇਗੀ ਵੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦ ਤੋਂ 48 ਘੰਟਿਆਂ ਵਿੱਚ ਕੀਤੀ ਜਾਣੀ ਯਕੀਨੀ ਬਣਾਈ ਜਾ ਰਹੀ ਹੈ ਅਤੇ ਹੁਣ ਤੱਕ ਖਰੀਦ ਸਬੰਧੀ 15986.27 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ 29 ਅਕਤੂਬਰ,2021 ਤੱਕ 10407043 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 10159538.2315 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖਰੀਦ ਕੀਤੇ ਝੋਨੇ ਵਿਚੋਂ ਸਰਕਾਰੀ ਏਜੰਸੀਆਂ ਵਲੋਂ 10112153.2315 ਮੀਟ੍ਰਿਕ ਟਨ ਅਤੇ ਮਿਲਰਜ਼ ਵਲੋਂ 47385 ਮੀਟ੍ਰਿਕ ਟਨ ਖਰੀਦ ਕੀਤੀ ਗਈ ਹੈ।
ਭਾਰਤ ਭੂਸ਼ਨ ਆਸੂ ਨੇ ਝੋਨੇ ਦੀ ਖਰੀਦ (Procurement of paddy) ਪ੍ਰਕਿਰਿਆ ਦੇ ਸੁਚਾਰੂ ਢੰਗ ਨਾਲ ਚੱਲਣ 'ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ, ਵਪਾਰੀਆਂ ਵੱਲੋਂ ਦੂਸਰੇ ਰਾਜਾਂ ਤੋਂ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਝੋਨਾ ਵੇਚਣ ਦੇ ਰੁਝਾਨ ਨੂੰ ਰੋਕਣ ਲਈ ਵਿਭਾਗ ਵਲੋਂ ਗਠਿਤ ਉਡਣ ਦਸਤੇ ਵੱਲੋਂ ਪੰਜਾਬ ਪੁਲਿਸ ਅਤੇ ਪੰਜਾਬ ਮੰਡੀ ਬੋਰਡ ਨਾਲ ਮਿਲ ਕੇ ਪੰਜਾਬ ਰਾਜ ਦੇ 72 ਅੰਤਰ - ਰਾਜ ਬਾਰਡਰਾਂ 'ਤੇ ਸਥਾਪਤ ਨਾਕਿਆਂ ਉਤੇ 35048 ਟਰੱਕਾਂ ਅਤੇ ਟਰਾਲੀਆਂ ਦੀ ਜਾਂਚ ਕੀਤੀ ਗਈ ਹੈ।