ਚੰਡੀਗੜ੍ਹ:ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਚੰਡੀਗੜ੍ਹ ਬਾਰੇ ਭਾਜਪਾ ਦਾ ਸਟੈਂਡ ਸਪੱਸ਼ਟ ਹੈ, ਚੰਡੀਗੜ੍ਹ 'ਤੇ ਪੰਜਾਬ ਦਾ ਹੱਕ ਹੈ (punjab has right over chandigarh)। ਪਰ ਸੇਵਾ ਨਿਯਮ ਲਾਗੂ ਕਰਨ ਨਾਲ ਇਹ ਅਧਿਕਾਰ ਘੱਟ ਨਹੀਂ ਹੁੰਦਾ(punjb does not loose right over chandigarh if central service rule implemented:ashwani sharma) ਤੇ ਅਸੀਂ ਇਸ ਪ੍ਰਸਤਾਵ ਦਾ ਵਿਰੋਧ ਕਰਦੇ ਹਾਂ ਘਰ ਵਿਚ ਸਰਕਾਰ ਦਾ ਰਵੱਈਆ ਚੰਗਾ ਨਹੀਂ ਸੀ। ਸ਼ਰਮਾ ਨੇ ਕਿਹਾ ਕਿ ਪੀਐਮ ਮੋਦੀ ਨੇ ਜ਼ਿਆਦਾਤਰ ਫੈਸਲੇ ਪੰਜਾਬ ਦੇ ਹਿੱਤ ਵਿੱਚ ਲਏ ਹਨ। ਸੂਬਾ ਸਰਕਾਰ ਜਨਤਾ ਨੂੰ ਗੁੰਮਰਾਹ ਕਰਕੇ ਆਪਣੀਆਂ ਸਿਆਸੀ ਰੋਟੀਆਂ ਸੇਕ ਰਹੀ ਹੈ।
ਵਿਧਾਨ ਸਭਾ ਦਾ ਇੱਕ ਰੋਜ਼ਾ ਸੈਸ਼ਨ ਖਤਮ ਹੋਣ ਉਪਰੰਤ ਪੰਜਾਬ ਪ੍ਰਧਾਨ ਇੱਥੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਹ ਪਰੰਪਰਾ ਬਣ ਗਈ ਹੈ ਕਿ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਕੇਂਦਰ ਨੂੰ ਕੋਸਣ ਸ਼ੁਰੂ ਕਰ ਦਿਓ। ਜਿਕਰਯੋਗ ਹੈ ਕਿ ਪੰਜਾਬ ਵਿਧਾਨਸਭਾ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਮੁਕੰਮਲ ਤੌਰ 'ਤੇ ਪੰਜਾਬ ਨੂੰ ਦੇਣ ਦਾ ਮਤਾ ਪੇਸ਼ ਕੀਤਾ ਗਿਆ ਤਾਂ ਬੀਜੇਪੀ ਨੇ ਮਤੇ ਦੇ ਵਿਰੋਧ 'ਚ ਵਾਕਆਊਟ ਕੀਤਾ ਹੈ (central service rules in chandigarh)।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਸ਼ੇਸ਼ ਇਜਲਾਸ ਦੌਰਾਨ ਪੇਸ਼ ਕੀਤੇ ਮਤੇ 'ਤੇ ਤੱਥਾਂ 'ਤੇ ਅਧਾਰਤ ਚਰਚਾ ਹੋਣੀ ਚਾਹੀਦੀ ਸੀ ਕਿ ਕੋਈ ਹੱਕ ਵਿੱਚ ਬੋਲੇ ਜਾਂ ਵਿਰੋਧ ਵਿੱਚ, ਕਿਸੇ ਨੂੰ ਵੀ ਰੋਕਿਆ ਨਹੀਂ ਜਾਣਾ ਚਾਹੀਦਾ ਸੀ। ਪਰ ਮੈਨੂੰ ਆਪਣੀ ਗੱਲ ਰੱਖਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਅਤੇ ਰੋਕ ਦਿੱਤਾ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਸਹੀ ਗੱਲ ਪੰਜਾਬ ਦੇ ਲੋਕਾਂ ਤੱਕ ਪਹੁੰਚੇ, ਇਸ ਲਈ ਮੈਂ ਮੀਡੀਆ ਰਾਹੀਂ ਆਪਣੀ ਗੱਲ ਰੱਖ ਰਿਹਾ ਹਾਂ। ਪੰਜਾਬ ਵਿੱਚ ਇਹ ਪਰੰਪਰਾ ਬਣ ਗਈ ਹੈ ਕਿ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਕੇਂਦਰ ਉੱਤੇ ਹਮਲਾ ਕਰਨਾ ਸ਼ੁਰੂ ਕਰ ਦਿਓ।