ਚੰਡੀਗੜ੍ਹ : ਪੰਜਾਬ ਵਿੱਚ 15 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ ਸੂਬੇ ਦੀਆਂ ਵੱਖ-ਵੱਖ ਮੰਡੀਆਂ ਵਿੱਚੋਂ 15684109.61 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਤੋਂ ਇਲਾਵਾ 1079962 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਦਿੰਦਿਆਂ ਸਰਕਾਰ ਵੱਲੋਂ ਕਿਸਾਨਾਂ-ਆੜ੍ਹਤੀਆਂ ਦੇ ਖ਼ਾਤਿਆਂ ਵਿੱਚ 25393.20 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 15578881.61 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 105228 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।