ਚੰਡੀਗੜ੍ਹ: ਸਾਬਕਾ ਆਈਜੀ (Former IG) ਕੁੰਵਰ ਵਿਜੇ ਪ੍ਰਤਾਪ ਸਿੰਘ (Kunwar Vijay Pratap Singh) ਨੇ ਪੰਜਾਬ ਸਰਕਾਰ (Government of Punjab) ਵੱਲੋਂ ਬਹਿਬਲ ਕਲਾਂ ਕੋਟਕਪੁਰਾ ਗੋਲੀਕਾਂਡ ਦੀ ਜਾਂਚ ਲਈ ਸਰਕਾਰੀ ਵਕੀਲ ਵੱਜੋਂ ਕੀਤੀ ਗਈ ਨਿਯੁਕਤੀ ’ਤੇ ਸਵਾਲ ਖੜੇ ਕਰਦੇ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸ਼ਘਾਤ ਹੈ ਤੇ ਇਹ ਪੰਜਾਬੀਆਂ ਦੀਆਂ ਅੱਖਾਂ ਵਿੱਚ ਘੱਟਾ ਪਾਇਆ ਜਾ ਰਿਹਾ ਹੈ।
ਇਹ ਵੀ ਪੜੋ: ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਰਕਾਰ ਦੀ ਪੈਰਵੀ ਕਰਨਗੇ ਆਰਐਸ ਬੈਂਸ, ਪੀੜਤਾਂ 'ਚ ਜਾਗੀ ਆਸ
ਕੁੰਵਰ ਵਿਜੇ ਪ੍ਰਤਾਪ ਸਿੰਘ (Kunwar Vijay Pratap Singh) ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਕੀਤੀ ਗਈ ਨਿਯੁਕਤੀ ਨਾਲ ਉਹਨਾਂ ਦਾ ਇਰਾਦਾ ਸਾਫ਼ ਨਜ਼ਰ ਆ ਰਿਹਾ ਹੈ। ਉਹਨਾਂ ਨੇ ਕਿਹਾ ਕਿ ਨਵ ਨਿਯੁਕਤ ਵਿਸ਼ੇਸ਼ ਸਰਕਾਰੀ ਵਕੀਲ ਇਸ ਤੋਂ ਪਹਿਲਾਂ ਵੀ ਕੋਟਕਪੂਰਾ ਗੋਲੀ ਕਾਂਡ ਵਿੱਚ ਪੀੜਤ ਅਜੀਤ ਸਿੰਘ ਦੀ ਪ੍ਰਤੀਨਿਧਤਾ ਕਰ ਚੁੱਕਾ ਹੈ, ਜਿਸ ਨੂੰ ਹਾਈ ਕੋਰਟ ਨੇ 9 ਅਪ੍ਰੈਲ 2021 ਨੂੰ ਰੱਦ ਕਰ ਦਿੱਤਾ ਸੀ।
ਸੀਨੀਅਰ ਵਕੀਲ ਰਾਜਵਿੰਦਰ ਬੈਂਸ ਦੀ ਕੀਤੀ ਨਿਯੁਕਤੀ
ਦੱਸ ਦਈਏ ਕਿ ਬਰਗਾੜੀ ਵਿੱਚ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੇ ਅਦਾਲਤ ਵਿੱਚ ਚੱਲ ਰਹੇ ਮਾਮਲਿਆਂ ਦੀ ਪੈਰਵਾਈ ਲਈ ਸੀਨੀਅਰ ਵਕੀਲ ਰਾਜਵਿੰਦਰ ਬੈਂਸ ਨੂੰ ਟਰਾਇਲ ਕੋਰਟਾਂ ਵਿਚ ਸਰਕਾਰ ਵਲੋਂ ਵਕੀਲ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ CRPC 1973 ਦੀ ਧਾਰਾ 24 (8) ਅਧੀਨ ਵਿਸ਼ੇਸ਼ ਵਕੀਲ ਨਿਯੁਕਤ ਕੀਤਾ ਗਿਆ।