ਚੰਡੀਗੜ੍ਹ: ਪੰਜਾਬ ਸਰਕਾਰ ਦੇ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਆਪਣੀ ਕੋਰੋਨਾ ਰਿਪੋਰਟ ਪੌਜ਼ੀਟਿਵ ਤੇ ਕਦੀ ਨੈਗੇਟਿਵ ਆਉਣ 'ਤੇ ਪ੍ਰੇਸ਼ਾਨ ਚੱਲ ਰਹੇ ਹਨ। ਦਰਅਸਲ ਪੰਜਾਬ ਵਿਧਾਨ ਸਭਾ ਇਜਲਾਸ ਦੇ ਚਲਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਸਾਰਿਆਂ ਦੇ ਟੈਸਟ ਕਰਨੇ ਲਾਜ਼ਮੀ ਕੀਤੇ ਗਏ ਸਨ।
ਬਿਪਤਾ 'ਚ ਫਸੇ ਰੰਧਾਵਾ, ਇਜਲਾਸ ਤੋਂ ਪਹਿਲਾਂ ਕੋਰੋਨਾ ਰਿਪੋਰਟ ਨੈਗੇਟਿਵ-ਪੌਜ਼ੀਟਿਵ
ਪੰਜਾਬ ਸਰਕਾਰ ਦੇ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਆਪਣੀ ਕੋਰੋਨਾ ਰਿਪੋਰਟ ਪੌਜ਼ੀਟਿਵ ਤੇ ਕਦੀ ਨੈਗੇਟਿਵ ਆਉਣ 'ਤੇ ਪ੍ਰੇਸ਼ਾਨ ਚੱਲ ਰਹੇ ਹਨ। ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵੀ ਆਪਣਾ ਕੋਰੋਨਾ ਰਿਪੋਰਟ 'ਤੇ ਸਵਾਲ ਚੁੱਕੇ।
ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵੀ ਆਪਣਾ ਟੈਸਟ ਪੰਜਾਬ ਵਿਧਾਨ ਸਭਾ ਵੱਲੋਂ ਕਰਵਾਏ ਜਾ ਰਹੇ ਟੈਸਟ ਦੌਰਾਨ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਰਿਪੋਰਟ ਪੌਜ਼ੀਟਿਵ ਆਈ ਤੇ ਉਨ੍ਹਾਂ ਨੇ ਖੁਦ ਨੂੰ ਇਕਾਂਤਵਾਸ ਵਿੱਚ ਰੱਖ ਲਿਆ।
ਇਹ ਹੈਰਾਨੀ ਵਾਲੀ ਗੱਲ ਜਦੋਂ ਇੱਕ ਨਿੱਜੀ ਲੈਬ ਤੋਂ ਕਰਵਾਏ ਗਏ ਕੋਰੋਨਾ ਟੈਸਟ ਰਿਪੋਰਟ ਨੈਗੇਟਿਵ ਆ ਗਈ। ਇਸ ਤੋਂ ਬਾਅਦ ਰੰਧਾਵਾ ਪਰੇਸ਼ਾਨ ਹੋ ਗਏ ਉਨ੍ਹਾਂ ਨੂੰ ਕੋਰੋਨਾ ਹੈ ਜਾਂ ਨਹੀਂ। ਆਪਣੀ ਤਸੱਲੀ ਵਾਸਤੇ ਉਨ੍ਹਾਂ ਨੇ ਚੰਡੀਗੜ੍ਹ ਪੀਜੀਆਈ ਤੋਂ ਵੀ ਟੈਸਟ ਕਰਵਾਉਣ ਦਾ ਫ਼ੈਸਲਾ ਲਿਆ ਅਤੇ ਹੁਣ ਉਹ ਰਿਪੋਰਟ ਵੀ ਹੁਣ ਨੈਗੇਟਿਵ ਆਈ ਹੈ। ਇਸ ਤਰ੍ਹਾਂ ਪੰਜਾਬ ਵਿਧਾਨ ਸਭਾ ਵੱਲੋਂ ਕਰਵਾਏ ਜਾ ਰਹੇ ਟੈਸਟਾਂ 'ਤੇ ਵੀ ਵੱਡੇ ਸਵਾਲ ਖੜ੍ਹੇ ਹੋ ਗਏ ਹਨ ਅਤੇ ਮੰਤਰੀ ਰੰਧਾਵਾ ਖੁਦ ਪ੍ਰੇਸ਼ਾਨ ਹਨ ਕਿ ਉਹ ਕਿਹੜੀ ਰਿਪੋਰਟ ਨੂੰ ਠੀਕ ਮੰਨਣ।