ਚੰਡੀਗੜ੍ਹ:ਪੰਜਾਬ ਵਿਧਾਨਸਭਾ ਚੋਣਾਂ 2022 (2022 Punjab Assembly Election) ਨੂੰ ਲੈ ਕੇ ਸਿਆਸੀ ਪਾਰਟੀਆਂ ਸਰਗਰਮ ਹੋਈਆਂ ਪਈਆਂ ਹਨ। ਆਪਣੀ ਪਾਰਟੀ ਦੇ ਪ੍ਰਚਾਰ ਦੇ ਲਈ ਹਰ ਇੱਕ ਜਦੋ ਜਹਿਦ ਕੀਤੀ ਵੀ ਜਾ ਰਹੀ ਹੈ। ਆਮ ਆਦਮੀ ਪਾਰਟੀ ਵੱਲੋਂ ਵੀ ਤਿਆਰੀ ਖਿਂਚੀਆਂ ਹੋਈਆਂ ਹਨ।
ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਪੰਜਾਬੀ ਗਾਇਕ ਬੱਬੂ ਮਾਨ ਦੇ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੀ ਇੱਕ ਤਸਵੀਰ ਉਨ੍ਹਾਂ ਨੇ ਆਪਣੇ ਟਵੀਟਰ ਹੈਂਡਲ ’ਤੇ ਸ਼ੇਅਰ ਕੀਤੀ। ਤਸਵੀਰ ਸਾਂਝੀ ਕਰਦੇ ਹੋਏ ਰਾਘਵ ਚੱਢਾ ਨੇ ਕਿਹਾ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਉਸਤਾਦ ਬੱਬੂ ਮਾਨ ਦੇ ਨਾਲ ਮੁਲਾਕਾਤ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਮੁਲਾਕਾਤ ਦੌਰਾਨ ਪੰਜਾਬ ਸੂਬੇ ਬਾਰੇ ਡੂੰਘਾਈ ਨਾਲ ਚਰਚਾ ਕੀਤੀ ਗਈ।