ਚੰਡੀਗੜ੍ਹ: ਖੇਤੀ ਕਾਨੂੰਨਾਂ ਦੇ ਚੱਲ ਰਹੇ ਸੰਘਰਸ਼ ਦੌਰਾਨ ਪੰਜਾਬ ਪਹੁੰਚੇ ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਇਨ੍ਹੀਂ ਦਿਨੀਂ ਮੀਟਿੰਗ ਵਿੱਚ ਰੁਝੇ ਹੋਏ ਹਨ। ਇਸ ਸਾਰੇ ਮਾਹੌਲ ਦੇ ਦੌਰਾਨ ਹਰੀਸ਼ ਰਾਵਤ ਨੇ ਈਟੀਵੀ ਭਾਰਤ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਇਸ ਗੱਲਬਾਤ ਦੌਰਾਨ ਉਨ੍ਹਾਂ ਖੇਤੀ ਕਾਨੂੰਨਾਂ ਅਤੇ ਪੰਜਾਬ ਕਾਂਗਰਸ ਦੇ ਬਾਰੇ ਅਹਿਮ ਗੱਲਾਂ ਆਖੀਆਂ ਹਨ।
ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਪੰਜਾਬ ਦਾ ਦੌਰਾ ਕਰ ਸਕਦੇ ਨੇ ਰਾਹੁਲ ਗਾਂਧੀ: ਰਾਵਤ ਖੇਤੀ ਕਾਨੂੰਨਾਂ 'ਤੇ ਬੋਲਦੇ ਹੋਏ ਹਰੀਸ਼ ਰਾਵਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬਾਕੀ ਦੀ ਭਾਜਪਾ ਘਮੰਡ ਵਿੱਚ ਹੈ। ਉਨ੍ਹਾਂ ਕਿਹਾ ਸਰਕਾਰ ਕਹਿ ਰਹੀ ਹੈ ਕਿ ਇਹ ਕਾਨੂੰਨ ਕਿਸਾਨਾਂ ਦੇ ਭਲੇ ਲਈ ਹਨ ਤਾਂ ਕਿਸਾਨ ਕਿਉਂ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਦੇਸ਼ ਦਾ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਅਤੇ ਆਪਣੇ ਮੰਡੀ ਪ੍ਰਬੰਧ ਨੂੰ ਬਚਾਉਣ ਲਈ ਲੜ ਰਿਹਾ ਹੈ।
ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਪੰਜਾਬ ਦਾ ਦੌਰਾ ਕਰ ਸਕਦੇ ਨੇ ਰਾਹੁਲ ਗਾਂਧੀ: ਰਾਵਤ ਉਨ੍ਹਾਂ ਕਿਹਾ ਕਿ ਜਿਨ੍ਹਾਂ ਸਮਾਂ ਐਮਐਸਪੀ ਅਤੇ ਮੰਡੀ ਹੈ ਉਨ੍ਹਾਂ ਸਮਾਂ ਕਿਸਾਨ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਜੇਕਰ ਇਹ ਦੋਵੇਂ ਖ਼ਤਮ ਹੋ ਜਾਣਗੇ ਤਾਂ ਕਿਸਾਨ ਪੂੰਜੀਪਤੀਆਂ ਦੇ ਜਾਲ ਵਿੱਚ ਫਸ ਜਾਣਗੇ।
ਪੰਜਾਬ ਕਾਂਗਰਸ ਦੇ ਮਾਮਲੇ ਬਾਰੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਪੰਜਾਬ ਵਿੱਚ ਮਜ਼ਬੂਤ ਕਰਨ ਲਈ ਹਰ ਆਗੂ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੀ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਪੰਜਾਬ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਸਾਬਕਾ ਮੰਤਰੀ ਨਵਜੋਤ ਸਿੱਧੂ ਉਤਸ਼ਾਹਿਤ ਨੌਜਵਾਨ ਹਨ ਅਤੇ ਕਾਂਗਰਸ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋਂ ਵੀ ਪਾਰਟੀ ਲਈ ਦ੍ਰਿੜ ਹਨ।