ਚੰਡੀਗੜ੍ਹ:ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ (Sidhu Musewala murder) ਤੋਂ ਬਾਅਦ ਜਿੱਥੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਲੋਕ ਉਹਨਾਂ ਨੇ ਪਿੰਡ ਪਹੁੰਚ ਪਰਿਵਾਰ ਨਾਲ ਦੁਖ ਜਤਾ ਰਹੇ ਹਨ, ਉਥੇ ਹੀ ਸਿਆਸੀ ਆਗੂ ਵੀ ਲਗਾਤਾਰ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਪਰਿਵਾਰ ਨਾਲ ਸੋਗ ਜਤਾ ਰਹੇ ਹਨ। ਅੱਜ ਕਾਂਗਰਸੀ ਆਗੂ ਰਾਹੁਲ ਗਾਂਧੀ ਵੀ ਮਾਨਸਾ ਦੇ ਪਿੰਡ ਮੂਸਾ ਵਿਖੇ ਸਿੱਧੂ ਮੂਸੇਵਾਲਾ ਦੇ ਘਰ ਆਉਣਗੇ, ਜਿੱਥੇ ਉਹ ਪਰਿਵਾਰ ਨਾਲ ਦੁਖ ਸਾਂਝਾ ਕਰਨਗੇ।
ਇਹ ਵੀ ਪੜੋ:Petrol and diesel prices: ਜਾਣੋ ਅੱਜ ਕੀ ਰੇਟ ਵਿਕ ਰਿਹੈ ਪੈਟਰੋਲ ਅਤੇ ਡੀਜ਼ਲ
ਵੱਖ ਵੱਖ ਸਿਆਸੀ ਆਗੂ ਪਹੁੰਚੇ ਪਿੰਡ ਮੂਸਾ:ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਵੱਖ-ਵੱਖ ਸਿਆਸੀ ਆਗੂ ਉਹਨਾਂ ਨੇ ਘਰ ਪਹੁੰਚਕੇ ਪਰਿਵਾਰ ਨਾਲ ਦੁਖ ਸਾਂਝਾ ਕਰ ਰਹੇ ਹਨ। ਇਸੇ ਹੀ ਤਰ੍ਹਾਂ ਰਾਹੁਲ ਗਾਂਧੀ ਵੀ ਪਿੰਡ ਮੂਸਾ ਵਿਖੇ ਜਾ ਕੇ ਪਰਿਵਾਰ ਨਾਲ ਦੁਖ ਸਾਂਝਾ ਕਰਨਗੇ। ਇਸ ਦੌਰਾਨ ਉਹਨਾਂ ਨਾਲ ਕਾਂਗਰਸੀ ਦੀ ਸਮੁੱਚੀ ਲੀਡਰਸ਼ਿਪ ਵੀ ਮੌਜੂਦ ਰਹੇਗੀ।
ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਮਾਨਸਾ ਤੋਂ ਲੜੀ ਸੀ ਚੋਣ: ਪੰਜਾਬ ਵਿੱਚ ਹੋਈਆਂ 2022 ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਵੱਲੋਂ ਸਿੱਧੂ ਮੁੱਸੇਵਾਲਾ ਨੂੰ ਮਾਨਸਾ ਤੋਂ ਉਮੀਦਵਾਰ ਵਜੋਂ ਉਤਾਰਿਆ ਗਿਆ, ਪਰ ਸਿੱਧੂ ਮੂਸੇ ਵਾਲਾ ਇਹ ਚੋਣ ਡਾ. ਵਿਜੇ ਸਿੰਗਲਾ ਤੋਂ ਹਾਰ ਗਏ। ਹਾਰ ਤੋਂ ਬਾਅਦ ਵੀ ਉਨ੍ਹਾਂ ਵੱਲੋਂ ਆਪਣੀ ਰਾਜਨੀਤੀ ਦੇ ਨਾਲ-ਨਾਲ ਸਮਾਜ ਸੇਵੀ ਕੰਮ ਉਸੇ ਤਰ੍ਹਾਂ ਜਾਰੀ ਰੱਖੇ, ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਪਿੰਡ ਮੂਸਾ ਦੇ ਸਰਪੰਚ ਬਣੇ ਸਨ। ਰਾਜਨੀਤੀ ਵਿੱਚ ਆਉਣ ਤੋਂ ਬਾਅਦ ਸਿੱਧੂ ਮੂਸੇਵਾਲਾ ‘ਤੇ ਕਈ ਤਰ੍ਹਾਂ ਦੇ ਇਲਜ਼ਾਮ ਵੀ ਲੱਗਦੇ ਰਹੇ, ਪਰ ਉਨ੍ਹਾਂ ਵੱਲੋਂ ਲਗਾਤਾਰ ਆਪਣੇ ਰਾਜਨੀਤਕ ਅਤੇ ਸਮਾਜ ਸੇਵੀ ਕੰਮਾਂ ਨੂੰ ਪਹਿਲ ਦਿੰਦੇ ਹੋਏ ਹਰ ਵਰਗ ਨੂੰ ਸਹਿਯੋਗ ਦੇਣ ਦਾ ਕਾਰਜ ਜਾਰੀ ਰੱਖਿਆ।
ਇਸ ਤਰ੍ਹਾਂ ਵਾਪਸੀ ਘਟਨਾ:ਮਸ਼ਹੂਰ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸਿੱਧੂ ਮੂਸੇਵਾਲਾ ’ਤੇ ਇਹ ਹਮਲਾ ਪਿੰਡ ਜਵਾਹਰਕੇ ਨੇੜੇ ਹੋਇਆ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਲੱਗਣ ਤੋਂ ਬਾਅਦ ਇਸ ਨੂੰ ਗੰਭੀਰ ਜ਼ਖਮੀ ਹਾਲਾਤ ਵਿੱਚ ਮਾਨਸਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਦੌਰਾਨ ਹਮਲਾਵਰਾਂ ਨੇ ਲਗਭਗ 30 ਤੋਂ 35 ਰੋਂਦ ਫਾਇਰ ਕੀਤੇ, ਜਿਸ ਵਿਚ ਸਿੱਧੂ ਦੇ ਲਗਭਗ 7 ਗੋਲ਼ੀਆਂ ਲੱਗੀਆਂ ਸਨ।
ਇਹ ਵੀ ਪੜੋ:World Food Safety Day 2022: ਪੇਟ ਭਰਨਾ ਨਹੀਂ ਬਲਕਿ ਸੰਤੁਲਿਤ ਖਾਣਾ ਬਣਾਉਂਦਾ ਹੈ ਤੁਹਾਨੂੰ ਸਿਹਤਮੰਦ, ਜਾਣੋ! ਜ਼ਰੂਰੀ ਤੱਥ