ਚੰਡੀਗੜ੍ਹ:ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਤੋਂ ਬਾਅਦ ਪਰਿਵਾਰ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ ਫੈਲੀ ਹੋਈ ਹੈ। ਸਿੱਧੂ ਮੂਸੇਵਾਲਾ ਦੇ ਸਸਕਾਰ ਤੋਂ ਬਾਅਦ ਲਗਾਤਾਰ ਉਨ੍ਹਾਂ ਦੇ ਘਰ ਰਾਜਨੀਤਿਕ ਹਸਤੀਆਂ ਦੁੱਖ ਸਾਂਝਾ ਕਰਨ ਦੇ ਲਈ ਪਹੁੰਚ ਰਹੀਆਂ ਹਨ। ਇਸ ਦੁੱਖ ਦੀ ਘੜੀ 'ਚ ਸਿੱਧੂ ਦੇ ਪਰਿਵਾਰ ਨਾਲ ਦੁਖ ਸਾਂਝਾ ਕਰਨ ਰਾਹੁਲ ਗਾਂਧੀ ਪਹੁੰਚੇ।
ਦੱਸ ਦਈਏ ਕਿ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੇ ਨਾਲ ਮੁਲਾਕਾਤ ਕਰਨ ਲਈ ਉਹਨਾਂ ਦੇ ਘਰ ਪਹੁੰਚੇ। ਇਸ ਮੌਕੇ ਰਾਹੁਲ ਗਾਂਧੀ ਦੇ ਨਾਲ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਹੋਰ ਕਈ ਕਾਂਗਰਸੀ ਆਗੂ ਮੌਜੂਦ ਰਹੇ ਸੀ।
ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ ਸਿੱਧੂ ਮੂਸੇ ਵਾਲੇ ਦੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਤੋਂ ਬਾਅਦ ਰਾਹੁਲ ਗਾਂਧੀ ਇਕ ਘੰਟੇ ਦਾ ਸਮਾਂ ਬਿਤਾ ਕੇ ਵਾਪਸ ਚਲੇ ਗਏ ਹਨ। ਇਸ ਦੌਰਾਨ ਉਨ੍ਹਾਂ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਵੱਲੋਂ ਰਾਹੁਲ ਗਾਂਧੀ ਨੂੰ ਮੰਗ ਕੀਤੀ ਕਿ ਇਨਸਾਫ ਦਿਵਾਉਣ ਦੇ ਲਈ ਆਵਾਜ਼ ਬੁਲੰਦ ਕਰਨ ਅਤੇ ਸੀਬੀਆਈ ਐੱਨਆਈਏ ਦੇ ਸਿਟਿੰਗ ਜੱਜ ਦੀ ਅਗਵਾਈ ਵਿਚ ਇਸ ਕਤਲ ਮਾਮਲੇ ਦੀ ਜਾਂਚ ਕਰਵਾਉਣ ਦੇ ਲਈ ਸਰਕਾਰ ਉੱਪਰ ਦਬਾਅ ਬਣਾਉਣ।
ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ: ਦੱਸ ਦੇਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ, ਜੋ ਹਮਲੇ 'ਚ ਜ਼ਖਮੀ ਹੋ ਗਏ। ਇਸ ਘਟਨਾ ਤੋਂ ਬਾਅਦ ਸਿਆਸੀ ਹੰਗਾਮਾ ਹੋ ਗਿਆ। ਅਪਰਾਧੀਆਂ ਨੇ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਮੁਤਾਬਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ 6 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਇਹ ਵੀ ਪੜੋ:ਵੱਡੀ ਖ਼ਬਰ: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ, ਜਾਣੋ ਮਾਮਲਾ