ਚੰਡੀਗੜ੍ਹ:ਪੰਜਾਬ ਵਿਧਾਨਸਭਾ ਚੋਣ 2022 (2022 Punjab Assembly Election) ਨੂੰ ਲੈ ਕੇ ਸਿਆਸੀ ਪਾਰਟੀਆਂ ਪੱਬਾਂ ਭਾਰ ਹੋਈਆਂ ਪਈਆਂ ਹਨ। ਚੋਣਾਂ ਨੂੰ ਲੈ ਕੇ ਪਾਰਟੀਆਂ ਵੱਲੋਂ ਕਾਫੀ ਹੱਦ ਤੱਕ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਉਮੀਦਵਾਰ ਆਪਣੇ ਆਪਣੇ ਹਲਕੇ ’ਚ ਚੋਣ ਪ੍ਰਚਾਰ ਕਰ ਰਹੇ ਹਨ।
ਰਾਹੁਲ ਗਾਂਧੀ ਦੀ ਵਰਚੁਅਲ ਰੈਲੀ
ਇਸੇ ਦੇ ਚੱਲਦੇ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਵੱਲੋਂ 27 ਜਨਵਰੀ ਨੂੰ ਜਲੰਧਰ ਵਿਖੇ ਸ਼ਾਮ 4 ਵਜੇ ਵਰਚੁਅਲ ਰੈਲੀ ਕੀਤੀ ਜਾਵੇਗੀ। ਨਾਲ ਹੀ ਪੰਜਾਬ ਕਾਂਗਰਸ ਵੱਲੋਂ ਪੰਜਾਬ ਦੀਆਂ ਚੋਣਾਂ ਨੂੰ ਲੈ ਕੇ ਨਵਾਂ ਨਾਅਰਾ ਵੀ ਦਿੱਤਾ ਹੈ। ਜੋ ਕਿ ਨਵੀਂ ਸੋਚ ਨਵਾਂ ਪੰਜਾਬ ਹੈ। ਜਦਕਿ ਦੂਜੇ ਪਾਸੇ ਭਾਜਪਾ ਦਾ ਚੋਣਾਂ ਨੂੰ ਲੈ ਕੇ ਨਾਅਰਾ ਨਵਾਂ ਪੰਜਾਬ ਭਾਜਪਾ ਦੇ ਨਾਲ ਹੈ।
ਨਵਜੋਤ ਸਿੰਘ ਸਿੱਧੂ ਦੀ ਮੰਤਰੀਆਂ ਨਾਲ ਬੈਠਕ ਅੱਜ
ਦੂਜੇ ਪਾਸੇ ਜਲੰਧਰ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਚੋਣ ਐਲਾਨ ਪੱਤਰ ਨੂੰ ਲੈ ਕੇ ਜੈਵੀਰ ਸ਼ੇਰਗਿੱਲ ਅਤੇ ਪ੍ਰਤਾਪ ਬਾਜਵਾ ਦੇ ਨਾਲ ਬੈਠਕ ਕਰਨਗੇ।
ਅੱਜ ਤੋਂ ਨਾਮਜ਼ਦਗੀਆਂ ਸ਼ੁਰੂ
ਕਾਬਿਲੇਗੌਰ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਚੋਣਾਂ ਨੂੰ ਲੈ ਕੇ ਅੱਜ ਤੋਂ ਨਾਮਜ਼ਦਗੀਆਂ ਦੀ ਪ੍ਰਕਿਰਿਆ ਸ਼ੁਰੂ ਹੈ ਜੋ ਕਿ 1 ਫਰਵਰੀ ਤਕ ਭਰੀਆ ਜਾਣਗੀਆਂ। ਇਸ ਦੇ ਨਾਲ ਹੀ 26 ਤੇ 30 ਜਨਵਰੀ ਨੂੰ ਛੁੱਟੀ ਰਹੇਗੀ।
2 ਜਨਵਰੀ ਨੂੰ ਹੋਵੇਗੀ ਨਾਮਜ਼ਦਗੀਆਂ ਦੀ ਪੜਤਾਲ
ਉਥੇ ਹੀ 2 ਜਨਵਰੀ ਨੂੰ ਨਾਮਜ਼ਦੀਆਂ ਦੀ ਪੜਤਾਲ ਕੀਤੀ ਜਾਵੇਗੀ ਤੇ 4 ਫਰਵਰੀ ਨੂੰ ਕਾਗਜ਼ ਵਾਪਸ ਲੈਣ ਦੀ ਆਖਰੀ ਤਰੀਖ ਹੋਵੇਗੀ। 20 ਫਰਵਰੀ ਨੂੰ ਪੰਜਾਬ ਵਿੱਚ ਵੋਟਾਂ ਪੈ ਜਾਣਗੀਆਂ ਤੇ 10 ਮਾਰਚ ਨੂੰ ਨਤੀਜੇ ਆਉਣਗੇ।
ਖੈਰ ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਚੋਣ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਾ ਹੈ, ਪਾਰਟੀਆਂ ਤੇ ਉਮੀਦਵਾਰ ਡੋਰ-ਟੂ-ਡੋਰ ਜਾ ਕੇ ਪ੍ਰਚਾਰ ਕਰ ਰਹੇ ਹਨ ਤਾਂ ਜੋ ਜਿੱਤ ਹਾਸਲ ਕੀਤੀ ਜਾ ਸਕੇ। ਸੋ ਹੁਣ ਇਹ ਤਾਂ ਲੋਕਾਂ ਦੇ ਹੱਥ ਹੈ ਕਿ ਉਹਨਾਂ ਨੇ ਪੰਜਾਬ ਦੀ ਡੋਰ ਕਿਸ ਪਾਰਟੀ ਹੱਥ ਦੇਣੀ ਹੈ, ਜਿਸ ਦਾ ਫੈਸਲਾ 10 ਮਾਰਚ ਨੂੰ ਹੋ ਜਾਵੇਗਾ।
ਇਹ ਵੀ ਪੜੋ:Punjab Assembly Election 2022: ਪੰਜਾਬ ਚੋਣਾਂ ਲਈ ਅੱਜ ਤੋਂ ਨਾਮਜ਼ਦਗੀਆਂ ਦੀ ਪ੍ਰਕਿਰਿਆ ਸ਼ੁਰੂ