ਚੰਡੀਗੜ੍ਹ: ਪੰਜਾਬ ਸਮੇਤ ਚੰਡੀਗੜ੍ਹ ਵਿੱਚ (Weather of Punjab) ਮੌਸਮ ਬਦਲਣ ਨਾਲ ਤਾਪਮਾਨ ਵਿੱਚ ਗਿਰਾਟਵ ਆ ਗਈ ਹੈ। ਦੇਰ ਰਾਤ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਹਲਕਾ ਮੀਂਹ ਪਿਆ ਹੈ, ਜਿਸ ਨਾਲ ਤਾਪਮਾਨ ਵਿੱਚ ਹੋਰ ਗਿਰਾਵਟ ਆ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਅੱਜ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਮੀਂਹ ਕਾਰਨ ਕਿਸਾਨਾਂ ਦੀਆਂ ਵਧਣਗੀਆਂ ਮੁਸ਼ਕਿਲਾ:ਚੰਡੀਗੜ੍ਹ ਸਮੇਤ ਪੰਜਾਬ ਭਰ ਵਿੱਚ ਅੱਜ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ। ਜੇਕਰ ਜਿਆਦਾ ਮੀਂਹ ਪੈ ਜਾਂਦਾ ਹੈ ਤਾਂ ਕਿਸਾਨਾਂ ਦੀਆਂ ਮੁਸ਼ਕਿਲਾਂ ਵਧ ਜਾਣਗੀਆਂ ਤੇ ਪੱਕੀ ਫਸਲ ਖਰਾਬ ਹੋ ਜਾਵੇਗਾ।
ਮੌਸਮ ਵਿੱਚ ਹੋਇਆ ਬਦਲਾਅ:ਸਵੇਰ-ਸ਼ਾਮ ਮੌਸਮ ਵਿੱਚ ਬਦਲਾਅ ਦੇਖਿਆ ਜਾ ਸਕਦਾ ਹੈ। ਇਕ ਵਾਰ ਅੰਦਾਜ਼ਾ ਇਹ ਲਗਾਇਆ ਜਾ ਰਿਹਾ ਹੈ ਕਿ 15 ਨਵੰਬਰ ਤੋਂ ਠੰਡ ਜ਼ੋਰ ਫੜ੍ਹ ਸਕਦੀ ਹੈ। ਦੱਸ ਦੇਈਏ ਕਿ ਹੁਣ ਸਵੇਰ ਦੇ ਸਮੇਂ ਧੁੱਪ ਚੰਗੀ ਲੱਗਣ ਲੱਗੀ ਹੈ। ਹੁਣ ਤਾਪਮਾਨ 20 ਤੋਂ 25 ਡਿਗਰੀ ਸੈਲਸੀਅਸ ਵਿਚਕਾਰ ਰਹਿੰਦਾ ਹੈ।
ਇਹ ਵੀ ਪੜੋ:Daily Love Horoscope: ਪਿਆਰ ਦੇ ਮਾਮਲੇ 'ਚ ਚਮਕੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ, ਮਿਲੇਗਾ ਸੱਚਾ ਪਿਆਰ !
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟ ਤੋਂ ਘੱਟ 21 ਡਿਗਰੀ ਰਹੇਗਾ।