ਪੰਜਾਬ

punjab

Weather Report: ਪੰਜਾਬ ‘ਚ ਮੀਂਹ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

By

Published : Jul 23, 2022, 6:30 AM IST

Weather Report: ਬੀਤੇ ਦਿਨ ਪੰਜਾਬ ਭਰ ਵਿੱਚ ਬੇਸ਼ੱਕ ਬੱਦਲ ਛਾਏ ਰਹੇ, ਪਰ ਹੁਮਸ ਭਰੀ ਗਰਮੀ ਦਾ ਕਹਿਣ ਵੀ ਜਾਰੀ ਰਿਹਾ। ਉਥੇ ਹੀ ਚੰਡੀਗੜ੍ਹ ਸਮੇਤ ਅੱਜ ਵੀ ਪੰਜਾਬ ਭਰ ਵਿੱਚ ਬੱਦਲ ਛਾਏ ਹੋਏ ਹਨ ਤੇ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਸ਼ਹਿਰ ਦਾ ਤਾਪਮਾਨ
ਸ਼ਹਿਰ ਦਾ ਤਾਪਮਾਨ

ਚੰਡੀਗੜ੍ਹ:ਚੰਡੀਗੜ੍ਹ ਸਮੇਤ ਪੰਜਾਬ ਭਰ ਵਿੱਚ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਵੱਲੋਂ ਵੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਪੰਜਾਬ ਭਰ ਵਿੱਚ ਅਗਲੇ ਕੁਝ ਦਿਨ ਭਾਰੀ ਮੀਂਹ ਪੈ ਸਕਦਾ ਹੈ। ਜਿਆਦਾ ਮੀਂਹ ਕਾਰਨ ਜਿੱਥੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਕਈ ਲੋਕਾਂ ਦਾ ਨੁਕਸਾਨ ਵੀ ਹੋਇਆ ਹੈ। ਮੀਂਹ ਕਾਰਨ ਕਈ ਘਰਾਂ ਦੀ ਛੱਤਾਂ ਵੀ ਡਿੱਗ ਗਈਆਂ ਹਨ ਤੇ ਲੋਕ ਬੇਘਰ ਹੋ ਗਏ ਹਨ। ਉਥੇ ਹੀ ਇਸ ਮੀਂਹ ਨੇ ਬਹੁਤ ਸਾਰੇ ਕਿਸਾਨਾਂ ਦੀ ਫਸਲ ਵੀ ਨਸ਼ਟ ਕਰ ਦਿੱਤੀ ਹੈ।

ਇਹ ਵੀ ਪੜੋ:ਰਾਜਾ ਵੜਿੰਗ ਨੇ ਸਰਕਾਰ ਤੇ ਪੁਲਿਸ ਤੋਂ ਮੂਸੇਵਾਲਾ ਦੇ ਪਿਤਾ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਕੀਤੀ ਮੰਗ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 32 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ ਤੇ ਮੌਸਮ ਸਾਫ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ ਤੇ ਹੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

ਸ਼ਹਿਰ ਦਾ ਤਾਪਮਾਨ


ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ ਤੇ ਮੀਂਹ ਪੈਣ ਦੀ ਸੰਭਾਵਨਾ ਲਗਾਈ ਜਾ ਰਹੀ ਹੈ

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਹੈ। ਮੌਸਸ ਵਿਭਾਗ ਵੱਲੋਂ ਮੀਂਹ ਦੀ ਵੀ ਚਿਤਾਵਨੀ ਦਿੱਤੀ ਗਈ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ:NIA ਨੇ ਭਗੌੜੇ ਅੱਤਵਾਦੀ ਹਰਦੀਪ ਸਿੰਘ ਨਿੱਝਰ 'ਤੇ 10 ਲੱਖ ਰੁਪਏ ਦਾ ਨਕਦ ਇਨਾਮ ਐਲਾਨਿਆ

ABOUT THE AUTHOR

...view details