ਚੰਡੀਗੜ੍ਹ: ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਉੱਤਰ ਭਾਰਤ ਦੇ ਕੁੱਝ 'ਚ ਬਰਫ਼ਬਾਰੀ ਅਤੇ ਹਲਕਾ ਮੀੰਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਆਉਣ ਵਾਲੇ ਦਿਨਾਂ 'ਚ ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਹਲਕਾ ਮੀੰਹ ਅਤੇ ਬਰਫਬਾਰੀ ਦਾ ਖ਼ਦਸ਼ਾ ਹੈ। ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਨਾਲ ਇਲਾਕਿਆਂ ਵਿੱਚ ਠੰਡ ਵੱਧ ਸਕਦੀ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ 17 ਤੋਂ 20 ਫਰਵਰੀ ਤੱਕ ਪੱਛਮੀ ਹਿਮਾਲਿਆ ਖੇਤਰ ਵਿੱਚ ਕੁੱਝ ਥਾਵਾਂ 'ਤੇ ਮੀੰਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ 'ਚ ਕੁਝ ਥਾਵਾਂ 'ਤੇ ਮੀੰਹ ਪੈਣ ਦੀ ਉੱਮੀਦ ਹੈ। ਬਰਸਾਤ ਕਾਰਨ ਤਾਪਮਾਨ 'ਚ ਗਿਰਾਵਟ ਆਵੇਗੀ ਅਤੇ ਹਵਾ ਕਾਰਨ ਰਾਤ ਸਮੇਂ ਠੰਡ ਵੱਧ ਸਕਦੀ ਹੈ।