ਚੰਡੀਗੜ੍ਹ:ਸਵੇਰ ਤੋਂ ਹੀ ਪੰਜਾਬ ਦੇ ਕੁਝ ਸ਼ਹਿਰਾਂ ਵੀ ਭਾਰੀ ਮੀਂਹ ਪੈ ਰਿਹਾ ਹੈ। ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਆਈ ਹੈ। ਉਥੇ ਹੀ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਪੈਣ ਦੀ ਸੰਭਵਨਾ ਹੈ। ਮੌਸਮ ਵਿਭਾਗ ਵੱਲੋਂ ਅਲਰਟ ਕੀਤਾ ਗਿਆ ਹੈ ਕਿ ਅਗਲੇ ਕੁਝ ਦਿਨ ਪੰਜਾਬ ਵਿੱਚ ਭਾਰੀ ਮੀਂਹ ਪੈ ਸਕਦਾ ਹੈ।
ਇਹ ਵੀ ਪੜੋ:ਭਿੰਡਰਾਂਵਾਲੇ ਦੇ ਮੁੱਦੇ 'ਤੇ ਭਾਜਪਾ ਦੇ ਹਿੰਦੂ ਸਿੱਖ ਆਗੂ ਆਹਮਣੇ ਸਾਹਮਣੇ !
ਚੰਡੀਗੜ੍ਹ ਵਿੱਚ ਵੀ ਮੀਂਹ:ਜਿੱਥੇ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਪੈ ਰਿਹਾ ਹੈ, ਉਥੇ ਹੀ ਸਿਟੀ ਬਿਊਟੀਫੁੱਲ ਵਿੱਚ ਵੀ ਤੜਕੇ ਤੋਂ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਹੀ ਤਾਪਮਾਨ ਵਿੱਚ ਵੀ ਕਾਫੀ ਗਿਰਾਵਟ ਆ ਗਈ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 28 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ ਤੇ ਮੌਸਮ ਸਾਫ ਰਹੇਗਾ।