ਪੰਜਾਬ

punjab

ETV Bharat / city

Weather Report: ਅੱਜ ਫਿਰ ਪਵੇਗਾ ਮੀਂਹ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ - Weather Report

Weather Report: ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ ਤੇ ਲੋਕਾਂ ਨੂੰ ਗਰਮੀ ਤੋਂ ਵੀ ਰਾਹਤ ਮਿਲੀ ਹੈ। ਮੌਸਮ ਵਿਭਾਗ ਵੱਲੋਂ ਅੱਜ ਫੇਰ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਸ਼ਹਿਰ ਦਾ ਤਾਪਮਾਨ
ਸ਼ਹਿਰ ਦਾ ਤਾਪਮਾਨ

By

Published : Aug 1, 2022, 6:26 AM IST

ਚੰਡੀਗੜ੍ਹ:ਬੀਤੇ ਦਿਨ ਸੂਬੇ ਭਰ ਵਿੱਚ ਪਏ ਭਾਰੀ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉਥੇ ਹੀ ਤਾਪਮਾਨ ਵਿੱਚ ਵੀ ਗਿਰਾਵਟ ਆ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਸਮੇਤ ਚੰਡੀਗੜ੍ਹ ਵਿੱਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜੋ:ਭਗਵੰਤ ਮਾਨ ਦੀ ਰਿਹਾਇਸ਼ ਬਾਹਰ ETT ਅਧਿਆਪਕਾਂ ਦੀ ਪੁਲਿਸ ਨਾਲ ਹੋਈ ਝੜਪ !

ਮੀਂਹ ਨਾਲ ਲੋਕ ਪਰੇਸ਼ਾਨ:ਲੋੜ ਤੋਂ ਵੱਧ ਮੀਂਹ ਨੇ ਆਮ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਮੀਂਹ ਕਾਰਨ ਬਹੁਤ ਸਾਰੀਆਂ ਥਾਵਾਂ ’ਤੇ ਪਾਣੀ ਭਰ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਕਿਸਾਨਾਂ ਦਾ ਵੀ ਕਾਫੀ ਨੁਕਸਾਨ ਹੋਇਆ ਹੈ।

ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 30 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ ਤੇ ਮੀਂਹ ਪੈਣ ਦੀ ਸੰਭਵਨਾ ਹੈ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ ਤੇ ਹੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

ਸ਼ਹਿਰ ਦਾ ਤਾਪਮਾਨ


ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟ ਤੋਂ ਘੱਟ 25 ਡਿਗਰੀ ਰਹੇਗਾ ਤੇ ਮੀਂਹ ਪੈਣ ਦੀ ਸੰਭਾਵਨਾ ਲਗਾਈ ਜਾ ਰਹੀ ਹੈ

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ 25 ਡਿਗਰੀ ਰਹਿਣ ਦੀ ਉਮੀਦ ਹੈ। ਮੌਸਸ ਵਿਭਾਗ ਵੱਲੋਂ ਮੀਂਹ ਦੀ ਵੀ ਚਿਤਾਵਨੀ ਦਿੱਤੀ ਗਈ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ:ਬੇਅਦਬੀ ਇਨਸਾਫ ਮੋਰਚੇ ਨੇ ਕੀਤੇ ਵੱਡੇ ਐਲਾਨ

ABOUT THE AUTHOR

...view details