ਪੰਜਾਬ

punjab

By

Published : Jul 13, 2022, 6:39 AM IST

ETV Bharat / city

Weather Report: ਪੰਜਾਬ ’ਚ ਅੱਜ ਫੇਰ ਪਵੇਗਾ ਮੀਂਹ, ਜਾਣੋ ਮੌਸਮ ਦਾ ਹਾਲ

Weather Report: ਮੀਂਹ ਪੈਣ ਨਾਲ ਤਾਪਮਾਨ ਵਿੱਚ ਗਿਰਾਵਟ ਆਈ ਹੈ ਤੇ ਲੋਕਾਂ ਨੂੰ ਗਰਮੀਂ ਤੋਂ ਰਾਹਤ ਮਿਲੀ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਅੱਜ ਸੂਬੇ ਭਰ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਤਾਪਮਾਨ ਵਿੱਚ ਗਿਰਾਵਟ
ਤਾਪਮਾਨ ਵਿੱਚ ਗਿਰਾਵਟ

ਚੰਡੀਗੜ੍ਹ:ਬੀਤੇ ਦਿਨ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਪਿਆ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਤੇ ਤਾਪਮਾਨ ਵੀ ਘੱਟ ਗਿਆ ਹੈ। ਮੌਸਮ ਵਿਭਾਗ ਵੱਲੋਂ ਅੱਜ ਵੀ ਸੂਬੇ ਭਰ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜੋ:ਪੰਜਾਬ ਦੇ ਐਡਵੋਕੇਟ ਜਨਰਲ ’ਤੇ ਹਮਲਾ ! ਤਸਵੀਰਾਂ ਆਈਆਂ ਸਾਹਮਣੇ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 32 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ ਤੇ ਮੌਸਮ ਸਾਫ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ ਤੇ ਹੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

ਤਾਪਮਾਨ ਵਿੱਚ ਗਿਰਾਵਟ


ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ ਤੇ ਮੀਂਹ ਪੈਣ ਦੀ ਸੰਭਾਵਨਾ ਲਗਾਈ ਜਾ ਰਹੀ ਹੈ

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਹੈ। ਮੌਸਸ ਵਿਭਾਗ ਵੱਲੋਂ ਮੀਂਹ ਦੀ ਵੀ ਚਿਤਾਵਨੀ ਦਿੱਤੀ ਗਈ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ:ਹਾਈਕੋਰਟ ਨੇ PMO ਤੋਂ PM ਕੇਅਰਸ ਫੰਡ 'ਤੇ ਵਿਸਤ੍ਰਿਤ ਹਲਫਨਾਮਾ ਮੰਗਿਆ, ਅਗਲੀ ਸੁਣਵਾਈ 16 ਸਤੰਬਰ

ABOUT THE AUTHOR

...view details