ਪੰਜਾਬ

punjab

Weather Report: ਮੀਂਹ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

Weather Report: ਸੂਬੇ ਭਰ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ। ਉਥੇ ਹੀ ਚੰਡੀਗੜ੍ਹ ਵਿੱਚ ਵੀ ਤੜਕੇ ਤੋਂ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਪੂਰੇ ਦੇਸ਼ ਵਿੱਚ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ।

By

Published : Jul 6, 2022, 6:43 AM IST

Published : Jul 6, 2022, 6:43 AM IST

ਸ਼ਹਿਰ ਦਾ ਤਾਪਮਾਨ
ਸ਼ਹਿਰ ਦਾ ਤਾਪਮਾਨ

ਚੰਡੀਗੜ੍ਹ:ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ ਤੇ ਲੋਕਾਂ ਨੂੰ ਹੁਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਵੱਲੋਂ ਸੂਬੇ ਭਰ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜੋ:WORLD ZOONOSIS DAY 2022: ਚੰਦ ਕੁ ਸਾਵਧਾਨੀਆਂ ਨਾਲ ਜ਼ੂਨੋਸਿਸ ਤੋਂ ਬਚੋ

ਚੰਡੀਗੜ੍ਹ ਵਿੱਚ ਵੀ ਮੀਂਹ:ਜਿੱਥੇ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਪੈ ਰਿਹਾ ਹੈ, ਉਥੇ ਹੀ ਸਿਟੀ ਬਿਊਟੀਫੁੱਲ ਵਿੱਚ ਵੀ ਤੜਕੇ ਤੋਂ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਹੀ ਤਾਪਮਾਨ ਵਿੱਚ ਵੀ ਕਾਫੀ ਗਿਰਾਵਟ ਆ ਗਈ ਹੈ।

ਸ਼ਹਿਰ ਦਾ ਤਾਪਮਾਨ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 32 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ ਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।


ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ ਤੇ ਮੌਸਮ ਸਾਫ਼ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ:ਮਾਨ ਕੈਬਨਿਟ ’ਚ ਵਿਭਾਗਾਂ ਦੀ ਵੰਡ, ਜਾਣੋ ਕਿਹੜੇ ਮੰਤਰੀ ਨੂੰ ਮਿਲਿਆ ਕਿਹੜਾ ਮਹਿਕਮਾ

ABOUT THE AUTHOR

...view details