ਚੰਡੀਗੜ੍ਹ:ਪੂਰੇ ਉੱਤਰ ਭਾਰਤ ਵਿੱਚ ਮੌਸਮ ਬਦਲ ਗਿਆ ਹੈ ਤੇ ਦੇਰ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਇਸ ਹਫ਼ਤੇ ਇਹ ਇਸੇ ਤਰ੍ਹਾਂ ਜਾਰੀ ਰਹੇਗਾ ਤੇ ਪੱਛਮ ਤੋਂ ਪੂਰਬ ਵੱਲ ਨਮੀ ਵਾਲੀਆਂ ਹਵਾਵਾਂ ਕਾਰਨ 20 ਜੂਨ ਤੱਕ ਤੇਜ਼ ਹਵਾਵਾਂ ਅਤੇ ਵਿਚਕਾਰ ਗਰਜ-ਚਮਕ ਨਾਲ ਮੀਂਹ ਪਵੇਗਾ। ਮੌਸਮ ਦੀ ਭਵਿੱਖਬਾਣੀ ਦੇ ਆਧਾਰ 'ਤੇ ਆਉਣ ਵਾਲੇ ਦਿਨਾਂ 'ਚ ਬਾਰਿਸ਼ ਦੇ ਮੱਦੇਨਜ਼ਰ ਲੋਕਾਂ ਨੂੰ ਕਈ ਹਦਾਇਤਾਂ ਦਿੱਤੀਆਂ ਗਈਆਂ ਹਨ।
ਇਹ ਵੀ ਪੜੋ:fuel prices in punjab: ਜਾਣੋ, ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਭਾਅ
ਮੀਂਹ ਪੈਣ ਨਾਲ ਤਾਪਮਾਨ ਵਿੱਚ ਗਿਰਾਵਟ:ਮੀਂਹ ਪੈਣ ਨਾਲ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਤਾਪਮਾਨ ਆਮ ਨਾਲੋਂ ਚਾਰ ਤੋਂ ਪੰਜ ਡਿਗਰੀ ਵੱਧ ਗਿਆ ਸੀ। ਚੰਡੀਗੜ੍ਹ ਵਿੱਚ ਤਾਪਮਾਨ 44 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਸੀ, ਜਿਸ ਕਾਰਨ ਗਰਮੀ ਬਹੁਤ ਜਿਆਦਾ ਹੋ ਗਈ ਸੀ ਤੇ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਸੀ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 36 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਰਹੇਗਾ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਮੀਂਹ ਪੈਣ ਦੀ ਸੰਭਵਨਾ ਹੈ।