ਚੰਡੀਗੜ:ਪੰਜਾਬ ਵਿੱਚ ਪਿਛਲੇ ਕੁੱਝ ਮਹੀਨੀਆਂ ਵਿੱਚ ਬਿਜਲੀ ਸੰਕਟ ਨੇ ਲੋਕਾਂ ਦੇ ਸਾਹ ਸੁੱਕਾ ਦਿੱਤੇ ਸਨ। ਪੰਜਾਬ ਸਰਕਾਰ ਵੱਲੋਂ ਇਸ ਦਾ ਹੱਲ ਕੀਤਾ ਗਿਆ ਸੀ। ਪੰਜਾਬ ਊਰਜਾ ਵਿਕਾਸ ਏਜੰਸੀ ਨੂੰ ਆਪਣੀ ਉੱਤਮ ਕਾਰਗੁਜ਼ਾਰੀ ਲਈ ਦੇਸ਼ ਭਰ ਵਿੱਚੋਂ ਪਹਿਲਾ ਇਨਾਮ ਮਿਲਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ, ਪੰਜਾਬ ਦੇ ਊਰਜਾ ਵਿਕਾਸ ਮੰਤਰੀ ਡਾ ਰਾਜ ਕੁਮਾਰ ਵੇਰਕਾ (Raj Kumar Verka) ਕਿਹਾ ਕਿ ਇਸ ਨਾਲ ਉਨਾਂ ਦੀਆਂ ਜ਼ਿੰਮੇਂਵਾਰੀਆਂ ਹੋਰ ਵੀ ਵੱਧ ਗਈਆਂ ਹਨ ਅਤੇ ਉਹ ਨਾ ਕੇਵਲ ਆਪਣੇ ਇਸ ਸਥਾਨ ਨੂੰ ਬਰਕਾਰ ਰੱਖਣ ਲਈ ਹਰ ਕੋਸ਼ਿਸ਼ ਕਰਨਗੇ, ਸਗੋਂ ਸੌਰ ਊਰਜਾ ਅਤੇ ਬਾਇਓਮਾਸ ਵਰਗੇ ਖੇਤਰਾਂ ਵਿੱਚ ਹਰ ਸੰਭਵਾਨਾ ਨੂੰ ਅਮਲ ਵਿੱਚ ਲਿਆਉਣਗੇ, ਤਾਂ ਜੋ ਸੂਬੇ ਵਿੱਚ ਊਰਜਾ ਦੀ ਕਮੀ ਨਾਲ ਨਿਪਟਿਆ ਜਾ ਸਕੇ।
ਦੱਸਣਯੋਗ ਹੈ ਕਿ ਰਾਸ਼ਟਰੀ ਊਰਜਾ ਸੰਭਾਲ ਅਵਾਰਡ 2021 ਵਾਸਤੇ ਨੂੰ ਪਹਿਲੇ ਇਨਾਮ ਲਈ ਚੁਣਿਆ ਗਿਆ ਹੈ। ਇਹ ਅਵਾਰਡ 14 ਦਸੰਸਰ 2021 ਨੂੰ ਰਾਸ਼ਟਰੀ ਊਰਜਾ ਸੰਭਾਲ ਦਿਵਸ ’ਤੇ ਵਿਗਿਆਨ ਭਵਨ ਵਿਖੇ ਹੋ ਰਹੇ ਸਮਾਰੋੋਹ ਵਿੱਚ ਦਿੱਤਾ ਜਾਵੇਗਾ। ਇਸ ਮੌਕੇ ਬਿਜਲੀ ਤੇ ਨਵੀਂ ਅਤੇ ਨਵਿਆਣਯੋਗ ਊਰਜਾ ਦੇ ਕੇਂਦਰੀ ਮੰਤਰੀ ਸ੍ਰੀ ਆਰ.ਕੇ ਸਿੰਘ ਮੁੱਖ ਮਹਿਮਾਨ ਹੋਣਗੇ।
ਡਾ ਰਾਜ ਕੁਮਾਰ ਵੇਰਕਾ (Raj Kumar Verka) ਨੇ ਦੱਸਿਆ ਕਿ ਬਿਜਲੀ ਦੀ ਵੱਧ ਰਹੀ ਮੰਗ ਅਤੇ ਪਾਣੀ, ਕੋਲਾ ਆਦਿ ਵਰਗੇ ਕੁਦਰਤੀ ਵਸੀਲਿਆ ਦੀ ਪੈਦਾ ਹੋ ਰਹੀ ਕਮੀ ਨਾਲ ਨਿਪਟਣ ਲਈ ਪੇਡਾ ਵੱਲੋਂ ਨਵਿਆਉਣਯੋਗ ਊਰਜਾ ਨੂੰ ਵੱਧ ਤੋਂ ਵੱਧ ਵਰਤੋਂ ਵਿੱਚ ਲਿਆਏ ਜਾਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਬਿਜਲੀ ਦੀ ਲਗਾਤਾਰ ਵੱਧ ਰਹੀ ਮੰਗ ਅਤੇ ਪਰਾਲੀ ਦੀ ਸਮੱਸਿਆ ਨਾਲ ਨਿਪਟਣ ਨਹੀ ਪੰਜਾਬ ਸਰਕਾਰ ਨੇ ਸੌਰ ਊਰਜਾ ’ਤੇ ਵੱਧ ਤੋਂ ਵੱਧ ਧਿਆਨ ਕੇਂਦਰਤ ਕਰਨ ਦੀ ਦਿਸ਼ਾ ਵੱਲ ਕਦਮ ਪੁੱਟੇ ਹਨ।