ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ (Punjab Congress President) ਰਾਜਾ ਵੜਿੰਗ ਅਤੇ ਸਾਂਸਦ ਮਨੀਸ਼ ਤਿਵਾਰੀ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ (AAP supremo Arvind Kejriwal) ਉੱਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ (Shaheed Bhagat Singh) ਨਾਲ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਤੁਲਨਾ ਕਰਨਾ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨਾਲ ਕਿਸੇ ਦੀ ਵੀ ਤੁਲਨਾ ਕਰਨਾ ਬਹੁਤ ਹੀ ਮਜ਼ਾਕੀਆ ਹੈ। ਇਸ ਲਈ ਇਸ ਉੱਤੇ ਕੋਈ ਟਿੱਪਣੀ ਨਹੀਂ ਕੀਤੀ ਜਾ ਸਕਦੀ।
ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ (Excise policy) ਕਾਰਨ ਜਾਂਚ 'ਚ ਸ਼ਾਮਲ ਹੋਣ ਲਈ ਬੁਲਾਇਆ ਗਿਆ ਸੀ, ਇਸ ਉੱਤੇ ਬੋਲਦਿਆਂ ਮਨੀਸ਼ ਤਿਵਾਰੀ ਨੇ ਕਿਹਾ ਕਿ ਜਦੋਂ ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਵਰਕਰਾਂ ਤੋਂ ਸਵਾਲ ਕੀਤੇ ਜਾਂਦੇ ਹਨ, ਉਹ ਇਸ ਨੂੰ ਰਾਜਨੀਤੀ ਤੋਂ ਪ੍ਰੇਰਿਤ ਸਮਝਦੇ ਹਨ ਅਤੇ ਜਦੋਂ ਉਹ ਅਜਿਹਾ ਕਰਦੇ ਹਨ ਤਾਂ ਉਹ ਆਪਣੇ ਆਪ ਨੂੰ ਜਾਇਜ਼ ਦੱਸਦੇ ਹਨ।