ਪੰਜਾਬ

punjab

By

Published : Mar 19, 2022, 6:36 PM IST

Updated : Mar 19, 2022, 6:56 PM IST

ETV Bharat / city

ਮਾਨ ਦੀ ਕੈਬਨਿਟ 'ਤੇ ਰਾਜਾ ਵੜਿੰਗ ਨੇ ਚੁੱਕੇ ਸਵਾਲ, ਕਿਹਾ...

ਆਮ ਆਦਮੀ ਪਾਰਟੀ ਵਲੋਂ ਪੁਰਾਣੇ ਅਤੇ ਸੀਨੀਅਰ ਆਗੂਆਂ ਨੂੰ ਕੈਬਨਿਟ ਵਿਚ ਜਗ੍ਹਾ ਨਾ ਦਿੱਤੇ ਜਾਣ ਤੋਂ ਬਾਅਦ ਵਿਰੋਧੀਆਂ ਵਲੋਂ ਵੀ ਹਮਲੇ ਤੇਜ਼ ਹੋ ਗਏ ਹਨ। ਸੋਸ਼ਲ ਮੀਡੀਆ ’ਤੇ ਬੋਲਦੇ ਹੋਏ ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਵਾਲ ਚੁੱਕੇ ਹਨ।

ਮਾਨ ਦੀ ਕੈਬਨਿਟ 'ਤੇ ਰਾਜਾ ਵੜਿੰਗ ਨੇ ਚੁੱਕੇ ਸਵਾਲ
ਮਾਨ ਦੀ ਕੈਬਨਿਟ 'ਤੇ ਰਾਜਾ ਵੜਿੰਗ ਨੇ ਚੁੱਕੇ ਸਵਾਲ

ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ (punjab cabinet)ਨੇ ਪੰਜਾਬ ਦੇ 25 ਹਜਾਰ ਨੌਜਵਾਨਾਂ ਨੂੰ ਨੌਕਰੀਆਂ (punjab cabinet approves 25 thousand jobs to youth)ਦੇਣ ਨੂੰ ਮੰਜੂਰੀ ਦਿੱਤੀ ਹੈ। 'ਆਪ' ਦੀ ਪਾਰਟੀ ਨੇ ਜਿੱਥੇ ਕਈ ਧਨਾਢ਼ਾਂ ਨੂੰ ਟਿਕਟਾਂ ਦਿੱਤੀਆਂ, ਉਥੇ ਹੀ ਨਾ ਸਿਰਫ ਵਿਧਾਇਕ ਦੀ ਚੋਣ ਲਈ ਸਮਾਜ ਵਿੱਚ ਵਿਚਰ ਰਹੇ ਕਈ ਚੰਗੇ ਵਿਅਕਤੀਆਂ ਨੂੰ ਮੌਕਾ ਦਿੱਤਾ ਹੈ।

ਉੱਥੇ ਹੀ ਆਮ ਆਦਮੀ ਪਾਰਟੀ ਵਲੋਂ ਪੁਰਾਣੇ ਅਤੇ ਸੀਨੀਅਰ ਆਗੂਆਂ ਨੂੰ ਕੈਬਨਿਟ ਵਿਚ ਜਗ੍ਹਾ ਨਾ ਦਿੱਤੇ ਜਾਣ ਤੋਂ ਬਾਅਦ ਵਿਰੋਧੀਆਂ ਵਲੋਂ ਵੀ ਹਮਲੇ ਤੇਜ਼ ਹੋ ਗਏ ਹਨ। ਸੋਸ਼ਲ ਮੀਡੀਆ ’ਤੇ ਬੋਲਦੇ ਹੋਏ ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੰਤਰੀ ਮੰਡਲ ਬਣਾਉਣਾ ਭਾਵੇਂ ਆਮ ਆਦਮੀ ਪਾਰਟੀ ਦਾ ਅੰਦਰੂਨੀ ਮਾਮਲਾ ਹੈ ਪਰ ਮੈਨੂੰ ਲੱਗਦਾ ਹੈ ਕਿ ਅਮਨ ਅਰੋੜਾ, ਪ੍ਰੋਫ਼ੈਸਰ ਬਲਜਿੰਦਰ ਕੌਰ, ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਕੁਲਤਾਰ ਸਿੰਘ ਸੰਧਵਾਂ ਵਰਗੇ ਆਗੂਆਂ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।

ਰਾਜਾ ਵੜਿੰਗ ਨੇ ਕਿਹਾ ਕਿ ਇਹ ਉਹ ਲੋਕ ਹਨ, ਜਿਨ੍ਹਾਂ ਨੇ ਹਰ ਚੰਗੇ-ਮਾੜੇ ਸਮੇਂ ’ਤੇ ਆਮ ਆਦਮੀ ਪਾਰਟੀ ਦਾ ਸਾਥ ਦਿੱਤਾ ਹੈ। ਅੱਜ 10 ਵਿਧਾਇਕਾਂ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ ਹੈ। ਦੱਸਣਯੋਗ ਹੈ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਪਹਿਲੇ ਦਸ ਮੰਤਰੀਆਂ ਨੇ ਆਪਣੇ ਅਹੁਦੇ ਦੀ ਗੋਪਨੀਅਤਾ ਦੀ ਸਹੁੰ ਚੁੱਕ ਲਈ ਹੈ।

ਰਾਜਪਾਲ ਭਵਨ ਵਿਚ ਭਗਵੰਤ ਮਾਨ ਸਰਕਾਰ ਦੇ 10 ਮੰਤਰੀਆਂ ਨੂੰ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਅਹੁਦੇ ਦੀ ਸਹੁੰ ਚੁਕਵਾਈ। ਰਾਜਪਾਲ ਭਵਨ ਵਿਚ ਹੋਏ ਸਹੁੰ ਚੁੱਕ ਸਮਾਗਮ ਵਿਚ ਸਭ ਤੋਂ ਪਹਿਲਾਂ ਲਗਾਤਾਰ ਦੂਜੀਵਾਰ ਵਿਧਾਇਕ ਬਣੇ ਹਰਪਾਲ ਚੀਮਾ ਨੇ ਅਹੁਦੇ ਦੀ ਸਹੁੰ ਚੁੱਕੀ।

ਡਾ. ਬਲਜੀਤ ਕੌਰ ਨੇ ਦੂਜੇ ਨੰਬਰ, ਹਰਭਜਨ ਸਿੰਘ ਨੇ ਤੀਜੇ ਨੰਬਰ ’ਤੇ ਅਹੁਦੇ ਦੀ ਸਹੁੰ ਚੁੱਕੀ। ਇਸ ਤੋਂ ਬਾਅਦ ਡਾ. ਵਿਜੇ ਸਿੰਗਲਾ, ਲਾਲ ਚੰਦ ਕਟਾਰੂਚੱਕ, ਮੀਤ ਹੇਅਰ, ਕੁਲਦੀਪ ਧਾਲੀਵਾਲ, ਬ੍ਰਹਮ ਸ਼ੰਕਰ ਜਿੰਪਾ ਅਤੇ ਅਖੀਰ ਵਿਚ ਹਰਜੋਤ ਬੈਂਸ ਨੇ ਕੈਬਨਿਟ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੀ। ਮੰਤਰੀ ਅਹੁਦੇ ਦੀ ਸਹੁੰ ਚੁੱਕਣ ਵਾਲੇ 10 ਵਿਧਾਇਕਾਂ ’ਚੋਂ 8 ਆਗੂ ਪਹਿਲੀ ਵਾਰ ਵਿਧਾਇਕ ਬਣੇ ਹਨ।

ਇਹ ਵੀ ਪੜ੍ਹੋ:ਮਾਨ ਦੀ ਨਵੀਂ ਟੀਮ ਤਿਆਰ, 10 ਮੰਤਰੀਆਂ ਨੇ ਚੁੱਕੀ ਸਹੁੰ

Last Updated : Mar 19, 2022, 6:56 PM IST

ABOUT THE AUTHOR

...view details