ਚੰਡੀਗੜ੍ਹ: ਐਸਵਾਈਐਲ ਨਹਿਰ ਦਾ ਮੁੱਦਾ (ISSUE OF SYL) ਪੰਜਾਬ ਤੇ ਹਰਿਆਣਾ ਵਿਚਾਲੇ ਜੰਗ ਦਾ ਮੈਦਾਨ ਬਣ ਗਿਆ ਹੈ। ਚਰਚਾ ਚੱਲ ਰਹੀ ਹੈ ਕਿ ਹਰਿਆਣਾ ਪੰਜਾਬ ਖਿਲਾਫ਼ ਕਾਨੂੰਨੀ ਚਾਰਾਜੋਈ ਕਰਨ ਲਈ ਸੁਪਰੀਮ ਕੋਰਟ ਦਾ ਰੁਖ ਕਰੇਗਾ। ਇਸ ਤੋਂ ਬਾਅਦ ਦੋਵਾਂ ਸੂਬਿਆਂ ਦੇ ਆਗੂ ਇੱਕ ਦੂਜੇ ਉੱਪਰ ਸਵਾਲ ਖੜ੍ਹੇ ਕਰ ਰਹੇ ਹਨ। ਇਸੇ ਵਿਚਾਲੇ ਹਰਿਆਣਾ ਦੇ ਮੈਂਬਰ ਪਾਰਲੀਮੈਂਟ ਸੁਸ਼ੀਲ ਗੁਪਤਾ ਦਾ ਬਿਆਨ ਸਾਹਮਣੇ ਆ ਰਿਹਾ ਹੈ ਕਿ ਜਿਸ ਵਿੱਚ ਉਨ੍ਹਾਂ ਐਸਵਾਈਐਲ ਨੂੰ ਲੈਕੇ ਹਰਿਆਣਾ ਦਾ ਹੱਕ ਪੂਰਿਆ ਹੈ। ਉਨ੍ਹਾਂ ਦੇ ਬਿਆਨ ਤੋਂ ਬਾਅਦ ਸਿਆਸਤ ਗਰਮਾ ਚੁੱਕੀ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਭਗਵੰਤ ਮਾਨ ਸਰਕਾਰ ਨੂੰ ਸੁਚੇਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋਕੇ ਕਾਨੂੰਨੀ ਲੜਾਈ ਲਈ ਤਿਆਰੀ ਕਰਨੀ ਚਾਹੀਦੀ ਹੈ। ਨਾਲ ਹੀ ਉਨ੍ਹਾਂ ਸਰਕਾਰ ਦੀਆਂ ਇਸ ਮਸਲੇ ਨੂੰ ਲੈਕੇ ਤਿਆਰੀਆਂ ਕੀ ਹਨ ਇਸ ਸਬੰਧੀ ਵੀ ਪੁੱਛਿਆ ਗਿਆ ਹੈੈ। ਇਸਦੇ ਨਾਲ ਹੀ ਉਨ੍ਹਾਂ ਸੁਚੇਤ ਕੀਤਾ ਹੈ ਕਿ ਦੁਸ਼ਮਣ ਦਰਵਾਜੇ ਖੜ੍ਹੇ ਹਨ। ਰਾਜਾ ਵੜਿੰਗ ਨੇ ਇਸ ਮੁੱਦੇ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਖਬਰਦਾਰ ਕਰਦਿਆਂ ਕਾਨੂੰਨੀ ਲੜਾਈ ਲੜਨ ਦੀ ਸਲਾਹ ਦਿੱਤੀ ਹੈ।