ਪੰਜਾਬ

punjab

ETV Bharat / city

ਟਰਾਂਸਪੋਰਟ ਮਾਫੀਆ ਖਿਲਾਫ਼ ਰਾਜਾ ਵੜਿੰਗ ਦਾ ਮੁੜ ਐਕਸ਼ਨ

ਟਰਾਂਸਪੋਰਟ ਮੰਤਰੀ ਰਾਜਾ ਵੜਿੰਗ (Transport Minister Raja Waring) ਨੇ ਬਠਿੰਡਾ ਬੱਸ ਸਟੈਂਡ ਦਾ ਅਚਨਚੇਤ ਦੌਰਾ ਕਰਕੇ 3 ਬੱਸਾਂ ਨੂੰ ਮੌੌਕੇ ਤੇ ਹੀ ਬੰਦ ਕਰਵਾਇਆ। ਇਸਦੇ ਨਾਲ ਹੀ ਉਨ੍ਹਾਂ ਟਰਾਂਸਪੋਟਰਾਂ ਨੂੰ ਬਿਨਾਂ ਟੈਕਸ ਭਰੇ ਕੋਈ ਬੱਸ ਨਾ ਚਲਾਉਣ ਦੀ ਅਪੀਲ ਕੀਤੀ ।

ਟਰਾਂਸਪੋਰਟ ਮਾਫੀਆ ਖਿਲਾਫ਼ ਰਾਜਾ ਵੜਿੰਗ ਦਾ ਮੁੜ ਐਕਸ਼ਨ
ਟਰਾਂਸਪੋਰਟ ਮਾਫੀਆ ਖਿਲਾਫ਼ ਰਾਜਾ ਵੜਿੰਗ ਦਾ ਮੁੜ ਐਕਸ਼ਨ

By

Published : Oct 31, 2021, 8:10 PM IST

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ (Raja Waring) ਵੱਲੋਂ ਬਠਿੰਡਾ ਬੱਸ ਸਟੈਂਡ ਦਾ ਅਚਨਚੇਤ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਬੱਸ ਸਟੈਂਡ ਵਿੱਚ ਸਾਫ਼-ਸਫ਼ਾਈ, ਪੀਣ ਲਈ ਪਾਣੀ ਵਾਲੇ ਆਰ.ਓ. ਸਿਸਟਮ, ਬੱਸ ਸਟੈਂਡ 'ਚ ਮੌਜੂਦ ਦੁਕਾਨਾਂ ਅਤੇ ਪਖ਼ਾਨਿਆਂ ਦੀ ਚੈਕਿੰਗ ਕੀਤੀ ਅਤੇ ਜਨਰਲ ਮੈਨੇਜਰ ਰਮਨ ਸ਼ਰਮਾ ਨੂੰ ਆਦੇਸ਼ ਦਿੱਤੇ ਕਿ ਬੱਸ ਸਟੈਂਡ ਦੀ ਸਾਫ਼-ਸਫ਼ਾਈ ਵੱਲ ਹੋਰ ਵਧੇਰੇ ਧਿਆਨ ਦਿੱਤਾ ਜਾਵੇ ਅਤੇ ਬੱਸ ਸਟੈਂਡ ਅੰਦਰ ਲੱਗੀਆਂ ਦੁਕਾਨਾਂ/ਸਟਾਂਲਾਂ ਨੂੰ ਨਿਰਧਾਰਿਤ ਥਾਂ ਤੱਕ ਸੀਮਤ ਰੱਖਣਾ ਯਕੀਨੀ ਬਣਾਇਆ ਜਾਵੇ।

ਟਰਾਂਸਪੋਰਟ ਮਾਫੀਆ ਖਿਲਾਫ਼ ਰਾਜਾ ਵੜਿੰਗ ਦਾ ਮੁੜ ਐਕਸ਼ਨ

ਬਠਿੰਡਾ ਬੱਸ ਸਟੈਂਡ ਦਾ ਅਚਨਚੇਤ ਦੌਰਾ

ਟਰਾਂਸਪੋਰਟ ਮੰਤਰੀ(Transport Minister) ਦੀ ਅਗਵਾਈ ਹੇਠ ਆਰ.ਟੀ.ਏ. ਬਠਿੰਡਾ ਬਲਵਿੰਦਰ ਸਿੰਘ ਅਤੇ ਜਨਰਲ ਮੈਨੇਜਰ ਪੀ.ਆਰ.ਟੀ.ਸੀ. ਬਠਿੰਡਾ ਡਿਪੂ ਰਮਨ ਸ਼ਰਮਾ ਵੱਲੋਂ ਬੱਸ ਸਟੈਂਡ ਵਿਖੇ ਬੱਸਾਂ ਦੀ ਚੈਕਿੰਗ ਦੌਰਾਨ ਬਿਨਾਂ ਟੈਕਸ ਭਰੇ ਗ਼ੈਰ-ਕਾਨੂੰਨੀ ਤੌਰ 'ਤੇ ਚਲਾਈਆਂ ਜਾ ਰਹੀਆਂ ਤਿੰਨ ਬੱਸਾਂ, ਜਿੰਨ੍ਹਾਂ ਵਿੱਚੋਂ ਦੋ ਆਰਬਿਟ ਐਵੀਏਸ਼ਨ ਅਤੇ ਇੱਕ ਮਾਲਵਾ ਟਰਾਂਸਪੋਰਟ ਕੰਪਨੀ ਨਾਲ ਸਬੰਧਿਤ ਹੈ, ਨੂੰ ਮੌਕੇ 'ਤੇ ਹੀ ਬੰਦ ਕਰ ਦਿੱਤਾ ਗਿਆ।

ਟਰਾਂਸਪੋਰਟ ਮਾਫੀਆ ਖਿਲਾਫ਼ ਰਾਜਾ ਵੜਿੰਗ ਦਾ ਮੁੜ ਐਕਸ਼ਨ

3 ਬੱਸਾਂ ਕੀਤੀਆਂ ਬੰਦ

ਰਾਜਾ ਵੜਿੰਗ (Raja Waring) ਨੇ ਦੱਸਿਆ ਕਿ ਸੂਬੇ ਅੰਦਰ ਹੁਣ ਤੱਕ ਗ਼ੈਰ-ਕਾਨੂੰਨੀ ਢੰਗ ਨਾਲ ਅਤੇ ਬਿਨਾਂ ਟੈਕਸ ਭਰੇ ਚਲਾਈਆਂ ਜਾ ਰਹੀਆਂ ਕਰੀਬ 300 ਬੱਸਾਂ ਬੰਦ ਕੀਤੀਆਂ ਜਾ ਚੁੱਕੀਆਂ ਹਨ, ਜਿੰਨ੍ਹਾਂ ਵਿੱਚੋਂ 35 ਬੱਸਾਂ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਜਦੋਂ ਬੱਸ ਆਪ੍ਰੇਟਰ ਸਵਾਰੀ ਦੀ ਟਿਕਟ ਦੇ ਰੂਪ ਵਿੱਚ ਬਣਦਾ ਟੈਕਸ ਵਸੂਲ ਰਹੇ ਹਨ ਤਾਂ ਉਹ ਸਰਕਾਰ ਦਾ ਟੈਕਸ ਭਰਨ ਤੋਂ ਕਿਉਂ ਕੰਨੀ ਕਤਰਾਉਂਦੇ ਹਨ। ਉਨ੍ਹਾਂ ਬੱਸ ਆਪ੍ਰੇਟਰਾਂ ਨੂੰ ਅਪੀਲ ਕੀਤੀ ਕਿ ਬਿਨਾਂ ਟੈਕਸ ਭਰੇ ਕੋਈ ਵੀ ਬੱਸ ਨਾ ਚਲਾਈ ਜਾਵੇ।

ਟਰਾਂਸਪੋਰਟ ਮਾਫੀਆ ਖਿਲਾਫ਼ ਰਾਜਾ ਵੜਿੰਗ ਦਾ ਮੁੜ ਐਕਸ਼ਨ

ਡਿੱਪੂ ਮੁਲਾਜ਼ਮ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ

ਟਰਾਂਸਪੋਰਟ ਮੰਤਰੀ ਵੱਲੋਂ ਪੀ.ਆਰ.ਟੀ.ਸੀ. ਬਠਿੰਡਾ ਡਿਪੂ ਦੇ ਮੁਲਾਜ਼ਮਾਂ ਦੀਆਂ ਯੂਨੀਅਨਾਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਨਵੀਂ ਭਰਤੀ ਰੈਗੂਲਰ ਤੌਰ 'ਤੇ ਹੀ ਕੀਤੀ ਜਾਵੇਗੀ। ਪੀ.ਆਰ.ਟੀ.ਸੀ. ਬਠਿੰਡਾ ਡਿਪੂ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੁਸ਼ਕਿਲਾਂ ਦੱਸਣ 'ਤੇ ਟਰਾਂਸਪੋਰਟ ਮੰਤਰੀ ਨੇ ਮੌਕੇ 'ਤੇ ਹੀ ਉੱਚ ਅਧਿਕਾਰੀਆਂ ਨੂੰ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਤੁਰੰਤ ਹੱਲ ਕਰਨ ਦੇ ਆਦੇਸ਼ ਦਿੱਤੇ।

ਟਰਾਂਸਪੋਰਟ ਮਾਫੀਆ ਖਿਲਾਫ਼ ਰਾਜਾ ਵੜਿੰਗ ਦਾ ਮੁੜ ਐਕਸ਼ਨ

ਇਸ ਮੌਕੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਵੀ ਮਿਲੇ ਅਤੇ ਵਿਸ਼ਵਾਸ ਦਵਾਇਆ ਕਿ ਕਿਸੇ ਵੀ ਟਰਾਂਸਪੋਟਰ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਕਿਸੇ ਵਿਰੁੱਧ ਨਾਜਾਇਜ਼ ਕਾਰਵਾਈ ਨਹੀਂ ਹੋਵੇਗੀ। ਉਨ੍ਹਾਂ ਟਰਾਂਸਪੋਰਟਰਾਂ ਨੂੰ ਅਪੀਲ ਕੀਤੀ ਕਿ ਬਿਨਾਂ ਟੈਕਸ ਭਰੇ ਬੱਸਾਂ ਨਾ ਚਲਾਈਆਂ ਜਾਣ।

ਇਹ ਵੀ ਪੜ੍ਹੋ:ਜਾਣੋ, ਚਰਨਜੀਤ ਚੰਨੀ ਦੀ ਜਲੰਧਰ ਫੇਰੀ ਦੌਰਾਨ ਕੀ ਰਿਹਾ ਖਾਸ ?

ABOUT THE AUTHOR

...view details