ਪੰਜਾਬ

punjab

ETV Bharat / city

ਕੈਪਟਨ ਦੇ ਅਸਤੀਫੇ 'ਤੇ ਰਾਜਾ ਵੜਿੰਗ ਦਾ ਟਵੀਟ ਵਾਰ, ਪਾਕਿ ਤਸਵੀਰਾਂ... - ਕਾਂਗਰਸ ਪਾਰਟੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Punjab Chief Minister Capt. Amarinder Singh) ਵਲੋਂ ਅਸਤੀਫਾ ਦੇਣ ਤੋਂ ਬਾਅਦ 'ਤੇ ਉਨ੍ਹਾਂ 'ਤੇ ਇਕ ਤੋਂ ਬਾਅਦ ਇਕ ਟਵੀਟ (Tweet) ਕਰਕੇ ਹਮਲੇ ਸ਼ੁਰੂ ਹੋ ਗਏ ਅਤੇ ਉਨ੍ਹਾਂ 'ਤੇ ਕਈ ਸਵਾਲ ਖੜ੍ਹੇ ਕੀਤੇ ਗਏ। ਕੈਪਟਨ ਦੇ ਅਸਤੀਫੇ ਨੂੰ ਲੈ ਕੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ (Transport Minister Raja Waring) ਵਲੋਂ ਵੀ ਟਵੀਟ ਕੀਤਾ ਗਿਆ ਹੈ।

ਕੈਪਟਨ ਦੇ ਅਸਤੀਫੇ 'ਤੇ ਰਾਜਾ ਵੜਿੰਗ ਦਾ ਟਵੀਟ ਵਾਰ
ਕੈਪਟਨ ਦੇ ਅਸਤੀਫੇ 'ਤੇ ਰਾਜਾ ਵੜਿੰਗ ਦਾ ਟਵੀਟ ਵਾਰ

By

Published : Nov 3, 2021, 6:51 AM IST

ਚੰਡੀਗੜ੍ਹ: ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ (Cabinet Minister Amarinder Singh Raja Waring) ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਦੇ ਅਸਤੀਫੇ 'ਤੇ ਉਨ੍ਹਾਂ ਤੋਂ ਸਵਾਲ ਪੁੱਛਿਆ ਕਿ ਤੁਸੀ ਆਪਣੀ ਚਿੱਠੀ ਵਿਚ ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਅਤੇ ਸਰਦਾਰ ਨਵਜੋਤ ਸਿੱਧੂ ਦੇ ਪਾਕਿਸਤਾਨ ਦੇ ਆਰਮੀ ਚੀਫ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਾਲ ਗਲੇ ਲੱਗਣ ਦੀ ਗੱਲ ਤਾਂ ਕਹੀ ਨਾਲ ਹੀ ਇਹ ਵੀ ਕਿਹਾ ਕਿ ਇਹ ਇਕ ਕਾਰਣ ਹੈ ਜਿਸ ਕਾਰਣ ਤੁਸੀਂ ਪਾਰਟੀ ਛੱਡ ਰਹੇ ਹੋ ਪਰ ਹੁਣ ਤੁਹਾਡੀ ਸੀਟ ਸ਼ੇਅਰਿੰਗ ਅਤੇ ਕਿਸਾਨ ਵਿਰੋਧੀ ਬੀ.ਜੇ.ਪੀ. ਦੀਆਂ ਕੁਝ ਤਸਵੀਰਾਂ ਸਾਂਝੀਆਂ ਕਰ ਰਿਹਾ ਹਾਂ ਉਨ੍ਹਾਂ ਬਾਰੇ ਤੁਹਾਡਾ ਕੀ ਖਿਆਲ ਹੈ।

ਤੁਹਾਨੂੰ ਦੱਸ ਦਈਏ ਕਿ ਬੀਤੇ ਕਲ੍ਹ ਪੰਜਾਬ ਦੇ ਸਾਬਕਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਆਖਿਰਕਾਰ ਕਾਂਗਰਸ ਪਾਰਟੀ ਤੋਂ ਅਲਵਿਦਾ ਕਹਿ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨੂੰ 7 ਪੇਜਾਂ ਦਾ ਅਸਤੀਫਾ ਭੇਜਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ਜ਼ਰੀਏ ਦਿੱਤੀ।

ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਸਤੀਫੇ ’ਤੇ ਨਵਜੋਤ ਸਿੰਘ ਸਿੱਧੂ ਦੇ ਵਿਵਾਦ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ ਕਿ ਮੇਰੀ ਮਰਜ਼ੀ ਦੇ ਖਿਲਾਫ ਅਤੇ ਸਾਰੇ ਸੰਸਦ ਮੈਂਬਰਾਂ ਦੀ ਸਲਾਹ ਨੂੰ ਦੇਖਦੇ ਹੋਏ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾਇਆ ਗਿਆ। ਸਿੱਧੂ ਨੇ ਪਾਕਿਸਤਾਨ ਦੇ ਆਰਮੀ ਚੀਫ ਬਾਜਵਾ ਅਤੇ ਪੀਐੱਮ ਇਮਰਾਨ ਖਾਨ ਨੂੰ ਜੱਫੀ ਪਾਈ ਸੀ।

ਕੈਪਟਨ ਦੇ ਅਸਤੀਫੇ 'ਤੇ ਮੁਹੰਮਦ ਮੁਸਤਫਾ ਨੇ ਵੀ ਕੱਸਿਆ ਤੰਜ

ਸਾਬਕਾ ਡੀਜੀਪੀ ਅਤੇ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫਾ (Muhammad Mustafa) ਵੱਲੋਂ ਇੱਕ ਵਾਰ ਫਿਰ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ ਤੇ ਲਿਆ ਗਿਆ। ਮੁਹੰਮਦ ਮੁਸਤਫਾ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਪਾਰਟੀ ਤੋਂ ਦਿੱਤੇ ਅਸਤੀਫੇ ਨੂੰ ਲੈ ਕੇ ਉਨ੍ਹਾਂ ਨੂੰ ਬਾਏ ਬਾਏ ਕਿਹਾ ਹੈ।

ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਵਿਚਾਲੇ ਇਸ ਤੋਂ ਪਹਿਲਾਂ ਹੀ ਟਵੀਟ ਵਾਰ ਚੱਲਦੀ ਰਹੀ ਹੈ, ਜਿਸ ਵਿਚ ਮੁਹੰਮਦ ਮੁਸਤਫਾ ਵੀ ਕੁੱਦ ਪਏ ਅਤੇ ਉਹ ਵੀ ਕੈਪਟਨ ਅਮਰਿੰਦਰ ਸਿੰਘ 'ਤੇ ਟਵਿੱਟਰ ਹਮਲੇ ਕਰਦੇ ਰਹੇ ਹਨ।

ਇਹ ਵੀ ਪੜ੍ਹੋ-ਸਿੱਧੂ ਦਾ ਮੂਡ ਹੋਇਆ ਠੀਕ, ਕਿਹਾ- ‘ਆਲ ਇਜ਼ ਵੈੱਲ’

ABOUT THE AUTHOR

...view details