ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ 34 ਸਾਲਾਂ ਪੁਰਾਣੇ ਰੋਡਰੇਜ਼ ਮਾਮਲੇ ’ਚ ਮਾਨਯੋਗ ਸੁਪਰੀਮ ਕੋਰਟ ਵੱਲੋਂ 1 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਫੈਸਲੇ ਤੋਂ ਬਾਅਦ ਜਿੱਥੇ ਸਿਆਸੀ ਗਲੀਆਰਾ ਭਖ ਗਿਆ ਹੈ ਉੱਥੇ ਹੀ ਦੂਜੇ ਪਾਸੇ ਮਤਭੇਦਾਂ ਨੂੰ ਭੁਲਾ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਨਵਜੋਤ ਸਿੰਘ ਸਿੱਧੂ ਦੇ ਹੱਕ ’ਚ ਨਿਤਰੇ ਹਨ।
ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧੀਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਨਵਜੋਤ ਸਿੰਘ ਸਿੱਧੂ ਦੇ ਹੱਕ ’ਚ ਟਵੀਟ ਕੀਤਾ ਗਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਦੇ ਹੋਏ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਦਾ ਸਤਿਕਾਰ ਕਰਦੇ ਹੋਏ ਮੈ ਆਪਣੇ ਸੀਨੀਅਰ ਸਾਥੀ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਇਸ ਔਖੀ ਘੜੀ ’ਚ ਨਾਲ ਹਾਂ।
ਉੱਥੇ ਹੀ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਿੱਧੂ ਨੂੰ ਲੈ ਕੇ ਟਵੀਟ ਕੀਤਾ। ਟਵੀਟ ਕਰਦੇ ਹੋਏ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਦੇ ਅੱਗੇ ਕਾਂਗਰਸ ਨਤਮਸਤਕ ਹੈ। ਇਸ ਤੋਂ ਇਲਾਵਾ ਪੰਜਾਬ ਕਾਂਗਰਸ ਅਤੇ ਮੈ ਇਸ ਔਖੇ ਸਮੇਂ ਚ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਮਜ਼ਬੂਤੀ ਦੇ ਨਾਲ ਖੜਾ ਰਹਾਂਗਾ।