ਚੰਡੀਗੜ੍ਹ: ਪੰਜਾਬ ਕਾਂਗਰਸ (Punjab Congress) ਦੇ ਇੰਚਾਰਜ ਹਰੀਸ਼ ਰਾਵਤ ਨੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਚਾਰ ਸਲਾਹਕਾਰਾਂ ਨੂੰ ਪੰਜ ਪਿਆਰੇ ਕਹੇ ਜਾਣ ਤੋਂ ਬਾਅਦ ਵਿਵਾਦ ਭੱਖਦਾ ਨਜ਼ਰ ਆ ਰਿਹਾ ਹੈ।
ਇਸੇ ਮਾਮਲੇ ਨੂੰ ਲੈ ਕੇ ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ ਦਾ ਵੀ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਹਰੀਸ਼ ਰਾਵਤ ਸਾਰੇ ਧਰਮਾਂ ਦਾ ਆਦਰ ਕਰਦੇ ਹਨ। ਜੋ ਆਪਣੇ ਹੁੰਦੇ ਹਨ ਉਹ ਪਿਆਰੇ ਹੀ ਹੁੰਦੇ ਹਨ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਜੋ ਕਾਂਗਰਸ ਦੇ ਆਗੂਆਂ ਲਈ ਪੰਜ ਪਿਆਰੇ ਦਾ ਸ਼ਬਦ ਦਾ ਇਸਤੇਮਾਲ ਕੀਤਾ ਹੈ। ਇਸ ਸਬੰਧੀ ਉਹ ਧਿਆਨ ਰੱਖਣ, ਕਿਉਂਕਿ ਇਹ ਸਾਡੇ ਸਿੱਖ ਇਤਿਹਾਸ ਚ ਗੁਰੂ ਸਾਹਿਬਾਨ ਨਾਲ ਜੁੜਿਆ ਹੋਇਆ ਸ਼ਬਦ ਹੈ। ਸਾਨੂੰ ਸਭ ਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਅਜਿਹੇ ਸ਼ਬਦਾਂ ਦੀ ਵਰਤੋਂ ਨਾ ਕੀਤੀ ਜਾਵੇ।