ਪੰਜਾਬ

punjab

By

Published : Nov 11, 2021, 1:37 PM IST

ETV Bharat / city

ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ, ਹੁਣ ਨਵੇਂ CM ਚੰਨੀ ਤੋਂ ਕੀਤੀ ਮੰਗ...

ਕਾਂਗਰਸੀ ਰਾਜ ਸਭਾ ਮੈਂਬਰ (Rajya Sabha Member) ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਲਈ ਪੱਤਰ ਲਿਖਿਆ ਹੈ।

ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ
ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ

ਚੰਡੀਗੜ੍ਹ:ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਲੰਬੇ ਸਮੇਂ ਤੋਂ ਚੱਲ ਰਹੀ ਹੈ ਤੇ ਇਸ ਸਬੰਧੀ ਸਰਕਾਰ ਨੂੰ ਕਈ ਪੱਤਰ ਵੀ ਲਿਖੇ ਜਾ ਚੁੱਕੇ ਹਨ, ਉਥੇ ਹੀ ਇੱਕ ਵਾਰ ਮੁੜਕਾਂਗਰਸੀ ਰਾਜ ਸਭਾ ਮੈਂਬਰ (Rajya Sabha Member) ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਲਈ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ 552ਵੇਂ ਪ੍ਰਕਾਸ਼ ਪੁਰਬ (Prakash Purab) ਨੂੰ 19 ਨਵੰਬਰ 2021 ਨੂੰ ਮਨਾਉਣ ਦੀ ਮੰਗ ਕੀਤੀ।

ਇਹ ਵੀ ਪੜੋ:ਵਿਸ਼ੇਸ਼ ਇਜਲਾਸ ਦਾ ਦੂਜਾ ਦਿਨ, ਜਾਣੋ ਕਿਹੜੇ ਮਤੇ ਕੀਤੇ ਜਾ ਰਹੇ ਨੇ ਪੇਸ਼

ਰਾਜ ਸਭਾ ਮੈਂਬਰ (Rajya Sabha Member) ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ‘ਮੇਰਾ ਪੱਤਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹੈ ਕਿ ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦੀ ਲੋੜ ਹੈ।

ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ

ਇਸ ਦੇ ਨਾਲ ਉਹਨਾਂ ਨੇ ਕਿਹਾ ਕਿ ਇਹ 19 ਨਵੰਬਰ 2021 ਨੂੰ ਹੋਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ 552ਵੇਂ ਪ੍ਰਕਾਸ਼ ਪੁਰਬ (Prakash Purab) ਦੇ ਸਨਮਾਨ ਵਿੱਚ ਕੀਤਾ ਜਾਣਾ ਚਾਹੀਦਾ ਹੈ।

ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ

ਲੰਬੇ ਸਮੇਂ ਤੋਂ ਉੱਠ ਰਹੀ ਹੈ ਮੰਗ

ਦੱਸ ਦਈਏ ਕਿ ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਇਸ ਸਬੰਧੀ ਪੱਤਰ ਲਿਖੇ ਜਾ ਚੁੱਕੇ ਹਨ। ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਪੱਤਰ ਲਿਖੇ ਜਾ ਰਹੇ ਹਨ।

ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ

ਕਾਂਗਰਸੀ ਆਗੂ ਕਹਿ ਰਹੇ ਹਨ ਕਿ ਬਟਾਲਾ ਇੱਕ ਇਤਿਹਾਸਿਕ ਸ਼ਹਿਰ ਹੈ ਇਸ ਲਈ ਇਸ ਨੂੰ ਜ਼ਿਲ੍ਹਾ ਬਣਾਇਆ ਜਾਣਾ ਚਾਹੀਦਾ ਹੈ। ਉਥੇ ਹੀ ਸਥਾਨਕ ਲੋਕਾਂ ਵੱਲੋਂ ਵੀ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਲਈ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ।

ਇਹ ਵੀ ਪੜੋ:BSF ਦਾ ਮਾਮਲਾ: ਸਾਂਸਦ ਮਨੀਸ਼ ਤਿਵਾੜੀ ਨੇ ਸਰਕਾਰ ਦੀ ਕੀਤੀ ਸ਼ਲਾਘਾ, ਹੁਣ ਦਿੱਤੀ ਇਹ ਸਲਾਹ

ABOUT THE AUTHOR

...view details