ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ ਨੇ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆ ਭਰ ਵਿੱਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ। ਉਨ੍ਹਾਂ ਨੇ ਆਪਣੇ ਸੰਦੇਸ਼ ਵਿੱਚ ਕਿਹਾ ਹੈ ਕਿ ਇਹ ਤਿਉਹਾਰ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ।
ਉਨ੍ਹਾਂ ਨੇ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਕਿਉਂਕਿ ਪ੍ਰਦੂਸ਼ਣ ਦੀ ਸਮੱਸਿਆ ਬਹੁਤ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।