ਚੰਡੀਗੜ੍ਹ: ਫਲਾਇੰਗ ਸਿੱਖ ਮਿਲਖਾ ਸਿੰਘ (Milkha Singh) ਦੀ ਧਰਮ ਪਤਨੀ ਨਿਰਮਲ ਮਿਲਖਾ (Nirmal Milkha) ਦਾ ਕੋਰੋਨਾ ਕਾਰਨ ਦੇਹਾਂਤ ਹੋ ਗਿਆ ਹੈ। ਜਿਸ ਤੋਂ ਮਗਰੋਂ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੁਖ ਦਾ ਪ੍ਰਗਟਾਵਾ ਕੀਤਾ। ਆਪਣੇ ਸੋਗ ਸੰਦੇਸ਼ ਵਿੱਚ ਖੇਡ ਮੰਤਰੀ ਨੇ ਕਿਹਾ ਕਿ ਨਿਰਮਲਾ ਮਿਲਖਾ (Nirmal Milkha) ਦੀ ਮੌਤ ਦੀ ਮੰਦਭਾਗੀ ਖਬਰ ਸੁਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਰਾਣਾ ਸੋਢੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਲਈ ਪਰਿਵਾਰਕ ਮੈਂਬਰਾਂ ਅਤੇ ਸਕੇ ਸਬੰਧੀਆਂ ਨੂੰ ਬਲ ਅਤੇ ਵਿਛੜੀ ਰੂਹ ਨੂੰ ਸ਼ਾਂਤੀ ਅਤੇ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।
ਰਾਣਾ ਸੋਢੀ ਵੱਲੋਂ ਨਿਰਮਲਾ ਮਿਲਖਾ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ - Nirmala Milkha Singh
ਮਿਲਖਾ ਸਿੰਘ (Milkha Singh) ਦੀ ਧਰਮ ਪਤਨੀ ਨਿਰਮਲ ਮਿਲਖਾ (Nirmal Milkha) ਦੀ ਮੌਤ ਹੋਣ ਤੋਂ ਬਾਅਦ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੁਖ ਦਾ ਪ੍ਰਗਟਾਵਾ ਕੀਤਾ।
ਰਾਣਾ ਸੋਢੀ ਵੱਲੋਂ ਨਿਰਮਲਾ ਮਿਲਖਾ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ
ਦੱਸ ਦਈਏ ਕਿ ਉਹ ਪਿਛਲੇ ਕਾਫ਼ੀ ਸਮੇਂ ਤੋਂ ਬੀਮਾਰ ਚੱਲ ਰਹੇ ਹਨ। ਉਥੇ ਹੀ ਮਿਲਖਾ ਸਿੰਘ (Milkha Singh) ਵੀ ਪਿਛਲੇ ਕਈ ਦਿਨਾਂ ਤੋਂ ਬੀਮਾਰ ਚੱਲੇ ਆ ਰਹੇ ਹਨ। ਮਿਲਖਾ ਸਿੰਘ (Milkha Singh) ਦੀ ਪਤਨੀ ਨਿਰਮਲ ਮਿਲਖਾ (Nirmal Milkha) ਕੋਰੋਨਾ ਵਿਰੁੱਧ ਲੜਾਈ ਲੜ ਰਹੇ ਹਨ। ਜਿਹਨਾਂ ਨੇ 85 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ।
ਇਹ ਵੀ ਪੜੋ: ਸ੍ਰੀ ਫਤਿਹਗੜ੍ਹ ਸਾਹਿਬ: ਪਿੰਡ ਅਲਾਦਾਦਪੁਰ ਦੇ ਖੇਤ ’ਚ ਮਿਲੀ ਦਰਖ਼ਤ ਨਾਲ ਲਟਕਦੀ ਲਾਸ਼