ਚੰਡੀਗੜ੍ਹ :ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਕੌਮੀ ਮਾਣ ਅਤੇ ਉਲੰਪੀਅਨ ਮਿਲਖਾ ਸਿੰਘ ਦੀ ਸਿਹਤ ਬਾਰੇ ਖ਼ਬਰਸਾਰ ਲੈਣ ਲਈ ਪੀਜੀਆਈ ਦੇ ਡਾਕਟਰਾਂ ਨਾਲ ਗੱਲਬਾਤ ਕੀਤੀ। ਰਾਣਾ ਸੋਢੀ ਨੇ ਅੱਜ ਇਥੇ ਜਾਰੀ ਇੱਕ ਬਿਆਨ ਵਿੱਚ ਕਿਹਾ, “ਮੈਨੂੰ ਪੀਜੀਆਈ ਦੇ ਡਾਕਟਰਾਂ ਤੋਂ ਇਹ ਜਾਣ ਕੇ ਰਾਹਤ ਮਿਲੀ ਹੈ ਕਿ ਮਿਲਖਾ ਸਿੰਘ ਜੀ ਦੀ ਹਾਲਤ ਹੁਣ ਸਥਿਰ ਹੈ ਅਤੇ ਇਲਾਜ ਦਾ ਅਸਰ ਹੋ ਰਿਹਾ ਹੈ।”
ਰਾਣਾ ਸੋਢੀ ਨੇ ਉਲੰਪੀਅਨ ਮਿਲਖਾ ਸਿੰਘ ਦੀ ਸਿਹਤ ਦਾ ਹਾਲ ਜਾਣਿਆ - ਉਲੰਪੀਅਨ ਮਿਲਖਾ ਸਿੰਘ
ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਕੌਮੀ ਮਾਣ ਅਤੇ ਉਲੰਪੀਅਨ ਮਿਲਖਾ ਸਿੰਘ ਦੀ ਸਿਹਤ ਬਾਰੇ ਖ਼ਬਰਸਾਰ ਲੈਣ ਲਈ ਪੀਜੀਆਈ ਦੇ ਡਾਕਟਰਾਂ ਨਾਲ ਗੱਲਬਾਤ ਕੀਤੀ। ਰਾਣਾ ਸੋਢੀ ਨੇ ਅੱਜ ਇਥੇ ਜਾਰੀ ਇੱਕ ਬਿਆਨ ਵਿੱਚ ਕਿਹਾ, “ਮੈਨੂੰ ਪੀਜੀਆਈ ਦੇ ਡਾਕਟਰਾਂ ਤੋਂ ਇਹ ਜਾਣ ਕੇ ਰਾਹਤ ਮਿਲੀ ਹੈ ਕਿ ਮਿਲਖਾ ਸਿੰਘ ਜੀ ਦੀ ਹਾਲਤ ਹੁਣ ਸਥਿਰ ਹੈ ਅਤੇ ਇਲਾਜ ਦਾ ਅਸਰ ਹੋ ਰਿਹਾ ਹੈ।”
ਰਾਣਾ ਸੋਢੀ ਨੇ ਉਲੰਪੀਅਨ ਮਿਲਖਾ ਸਿੰਘ ਦੀ ਸਿਹਤ ਦਾ ਹਾਲ ਜਾਣਿਆ
ਫਲਾਇੰਗ ਸਿੱਖ ਦੇ ਪਰਿਵਾਰ ਨੂੰ ਉਨ੍ਹਾਂ ਦੇ ਬਿਹਤਰ ਇਲਾਜ ਅਤੇ ਡਾਕਟਰੀ ਦੇਖ ਭਾਲ ਨੂੰ ਯਕੀਨੀ ਬਣਾਉਂਦਿਆਂ ਰਾਣਾ ਸੋਢੀ ਨੇ ਕਿਹਾ ਕਿ “ਮੈਂ ਉਨ੍ਹਾਂ ਦੀ ਜਲਦ ਤੋਂ ਜਲਦ ਅਤੇ ਮੁਕੰਮਲ ਸਿਹਤਯਾਬੀ ਲਈ ਕਾਮਨਾ ਅਤੇ ਅਰਦਾਸ ਕਰਦਾ ਹਾਂ।”
1960 ਦੇ ਰੋਮ ਓਲੰਪੀਅਨ ਅਤੇ ਸਾਬਕਾ ਰਾਸ਼ਟਰਮੰਡਲ ਖੇਡਾਂ ਦੇ ਚੈਂਪੀਅਨ ਨੂੰ 3 ਜੂਨ ਨੂੰ ਸਾਹ ਲੈਣ ਵਿੱਚ ਮੁਸ਼ਕਲ ਸਬੰਧੀ ਸ਼ਿਕਾਇਤ ਤੋਂ ਬਾਅਦ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀਜੀਆਈ) ਵਿਖੇ ਦਾਖ਼ਲ ਕਰਵਾਇਆ ਗਿਆ ਸੀ।