ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ ਉਵੇਂ-ਉਵੇਂ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਤੇ ਫੇਰਬਦਲ ਦਾ ਦੌਰ ਜਾਰੀ ਹੈ। ਉਥੇ ਹੀ ਮੀਡੀਆ ਦੀਆਂ ਖ਼ਬਰਾਂ ਦੇ ਮੁਤਾਬਿਕ ਹੁਣ 3 ਸਾਲ ਪਹਿਲਾਂ ਪਾਰਟੀ ’ਤੇ ਵੱਡੇ ਸਵਾਲ ਖੜ੍ਹੇ ਕਰ ਵੱਖ ਹੋਏ ਰਣਜੀਤ ਸਿੰਘ ਬ੍ਰਹਮਪੁਰਾ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ (brahmpura will again join the Shiromani Akali Dal) ਹੋ ਰਹੇ ਹਨ।
ਇਹ ਵੀ ਪੜੋ:ਕਿਸਾਨਾਂ ਦੀ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਹੋਵੇਗੀ ਬੈਠਕ, ਇਹ ਹਨ ਮੰਗਾਂ...
ਖ਼ਬਰ ਇਹ ਹੈ ਕਿ ਅੱਜ ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ (former MP Ranjit Singh Brahmpura) ਅਕਾਲੀ ਦਲ ਵਿੱਚ ਸ਼ਾਮਲ ਹੋ ਸਕਦੇ ਹਨ, ਜਿਹਨਾਂ ਦਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਵਾਗਤ ਕੀਤਾ ਜਾਵੇਗਾ। ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਨਾਲ ਕਰਨੈਲ ਸਿੰਘ ਪੀਰ ਮੁਹੰਮਦ, ਉਜਾਗਰ ਸਿੰਘ ਬਡਾਲੀ ਅਤੇ ਰਵਿੰਦਰ ਸਿੰਘ ਬ੍ਰਹਮਪੁਰਾ ਵੀ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ।
ਦੱਸ ਦਈਏ ਕਿ ਸੁਖਦੇਵ ਸਿੰਘ ਢੀਂਡਸਾ ਵੱਲੋਂ ਵਿਧਾਨ ਸਭਾ ਚੋਣਾਂ 2022 ਵਿੱਚ ਭਾਜਪਾ ਨਾਲ ਸਮਝੌਤੇ ਦੀ ਗੱਲ ਤੋਂ ਬ੍ਰਹਮਪੁਰਾ ਨਾਰਾਜ਼ ਹਨ, ਜਿਸ ਕਾਰਨ ਉਹਨਾਂ ਨੇ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਜਾਣਕਾਰੀ ਇਹ ਵੀ ਹੈ ਕਿ ਬ੍ਰਹਮਪੁਰਾ ਸੰਯੁਕਤ ਅਕਾਲੀ ਦਲ ਦੀ ਮੀਟਿੰਗ ਵਿੱਚ ਸੁਖਦੇਵ ਸਿੰਘ ਢੀਂਡਸਾ ਭਾਜਪਾ ਨਾਲ ਗਠਜੋੜ ਦੇ ਮੁੱਦੇ 'ਤੇ ਆਹਮੋ-ਸਾਹਮਣੇ ਹੋ ਗਏ ਸਨ ਅਤੇ ਉਨ੍ਹਾਂ ਨੇ ਸੁਖਦੇਵ ਸਿੰਘ ਢੀਂਡਸਾ ਦੀ ਭਾਜਪਾ ਨਾਲ ਗਠਜੋੜ ਦੀ ਨੀਤੀ ਦਾ ਵਿਰੋਧ ਵੀ ਕੀਤਾ ਸੀ।