ਚੰਡੀਗੜ੍ਹ: ਕਾਂਗਰਸ ਦੇ ਸਾਂਸਦ ਰਵਨੀਤ ਬਿੱਟੂ ਦਾ ਪੰਜਾਬ ਕਾਂਗਰਸ ਦੇ ਆਪਸੀ ਕਲੇਸ਼ ਨੂੰ ਲੈਕੇ ਬਿਆਨ ਸਾਹਮਣੇ ਆਇਆ ਹੈ। ਬਿੱਟੂ ਨੇ ਕਿਹਾ ਕਿ ਅਹੁਦਿਆਂ ਨੂੰ ਲੈਕੇ ਬੋਲਣ ਦਾ ਕੋਈ ਫਾਇਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਹਾਈਕਮਾਨ ਨੂੰ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਅਤੇ ਨਵਜੋਤ ਸਿੰਘ ਸਿੱਧੂ (Navjot Singh Sidhu) ਦੋਵੇਂ ਆਗੂ ਚਾਹੀਦੇ ਹਨ । ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਗਿਆ ਅਤੇ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਮੁੱਖ ਮੰਤਰੀ ਸਨ। ਬਿੱਟੂ ਨੇ ਕਿਹਾ ਕਿ ਹੁਣ ਇਸ ਲਈ ਕੋਈ ਬੋਲਣ ਦਾ ਫਾਇਦਾ ਨਹੀਂ ਹੈ ਕਿਉਂਕਿ ਚੋਣਾਂ ਨੂੰ ਲੈਕੇ ਥੋੜ੍ਹਾ ਸਮਾਂ ਰਹਿ ਗਿਆ ਹੈ।
ਇਸ ਮੌਕੇ ਉਨ੍ਹਾਂ ਸੂਬੇ ਦੀਆਂ ਵਿਰੋਧੀ ਪਾਰਟੀਆਂ ਨੂੰ ਵੀ ਨਿਸ਼ਾਨੇ ਉੱਪਰ ਲਿਆ ਹੈ। ਬਿੱਟੂ ਨੇ ਕਿਹਾ ਕਿ ਸੂਬੇ ਦੇ ਵਿੱਚ ਉਨ੍ਹਾਂ ਦੇ ਮੁਕਾਬਲੇ ਦੀ ਕੋਈ ਵੀ ਪਾਰਟੀ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਾਫ ਹੈ। ਉਨ੍ਹਾਂ ਆਮ ਆਦਮੀ ਪਾਰਟੀ ਨੂੰ ਪੈਂਚਰ ਪਾਰਟੀ ਕਹਿੰਦੇ ਹੋਏ ਕਿਹਾ ਕਿ ਆਪ ਨੂੰ ਕੋਈ ਲੀਡਰ ਨਹੀਂ ਲੱਭਦਾ। ਇਸ ਦੇ ਨਾਲ ਹੀ ਅਕਾਲ ਦਲ ਅਤੇ ਬਸਪਾ ਨੂੰ ਲੈਕੇ ਵੀ ਨਿਸ਼ਾਨੇ ‘ਤੇ ਲਿਆ ਹੈ।