ਚੰਡੀਗੜ੍ਹ: ਯੂਕਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਵਾਪਸ ਦੇਸ਼ 'ਚ ਲਿਆਉਣ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹੈ। ਏਅਰ ਇੰਡੀਆ ਦਾ ਜਹਾਜ਼ ਬੀਤੀ ਸ਼ਾਮ ਬੁਖਾਰੇਸਟ ਤੋਂ ਵਿਦਿਆਰਥੀਆਂ ਨੂੰ ਲੈ ਕੇ ਮੁੰਬਈ ਏਅਰਪੋਰਟ ਪਹੁੰਚਿਆ ਹੈ।
ਯੂਕਰੇਨ 'ਚ ਫਸੇ ਕਈ ਵਿਦਿਆਰਥੀ ਜੋ ਪੰਜਾਬ ਦੇ ਰਹਿਣ ਵਾਲੇ ਹਨ। ਇਸ ਨੂੰ ਲੈ ਕੇ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਨੇ ਸਰਕਾਰ ਨੂੰ ਇਨ੍ਹਾਂ ਵਿਦਿਆਰਥੀਆਂ ਨੂੰ ਪੰਜਾਬ ਲਿਆਉਣ ਦਾ ਪ੍ਰਬੰਧ ਕਰਨ ਤੇ ਉਨ੍ਹਾਂ ਨੂੰ ਖਰਚੇ ਦੀ ਤੁਰੰਤ ਅਦਾਇਗੀ ਕਰਨ ਦੀ ਅਪੀਲ ਕੀਤੀ ਹੈ।
ਰਵਨੀਤ ਬਿੱਟੂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਬਿਨ੍ਹਾਂ ਦੇਰ ਕਰਦਿਆਂ ਯੂਕਰੇਨ ਤੋਂ ਵਾਪਸ ਆਉਣ ਵਾਲੇ ਵਿਦਿਆਰਥੀਆਂ ਦੇ ਯਾਤਰਾ ਖਰਚਿਆਂ ਦੀ ਅਦਾਇਗੀ ਕਰਨੀ ਚਾਹੀਦੀ ਹੈ ਪਰ ਜੇ ਕਿਸੇ ਵੀ ਸਥਿਤੀ ਵਿੱਚ ਅਜਿਹਾ ਨਹੀਂ ਹੁੰਦਾ ਤਾਂ ਚਰਨਜੀਤ ਸਿੰਘ ਚੰਨੀ ਨੂੰ ਇਹ ਪਹਿਲਕਦਮੀ ਕਰਨੀ ਚਾਹੀਦੀ ਹੈ।