ਪਟਿਆਲਾ: ਰਵਨੀਤ ਸਿੰਘ ਬਿੱਟੂ ਅੱਜ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਭਾਰਤ ਭੂਸ਼ਣ ਆਸ਼ੂ ਨੂੰ ਮਿਲਣ ਲਈ ਪਹੁੰਚੇ। ਉੱਥੇ ਹੀ ਵਿਜੀਲੈਂਸ ਵੱਲੋਂ ਭਾਰਤ ਭੂਸ਼ਣ ਦੀ ਗ੍ਰਿਫ਼ਤਾਰੀ ਸਮੇਂ ਰਵਨੀਤ ਬਿੱਟੂ ਵੱਲੋਂ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਵੀ ਕੀਤਾ ਗਿਆ ਸੀ। ਉੱਥੇ ਹੀ ਜੇਲ੍ਹ ਵਿਚ ਮੁਲਾਕਾਤ ਕਰਨ ਉਪਰੰਤ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਸਰਕਾਰ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ 'ਤੇ ਤਿੱਖੇ ਨਿਸ਼ਾਨੇ ਵੀ ਸਾਦੇ ਗਏ। ਇਸ ਤੋਂ ਕੁਝ ਦਿਨ ਪਹਿਲਾਂ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੀ ਭਾਰਤ ਭੂਸ਼ਣ ਆਸ਼ੂ ਨੂੰ ਮਿਲਣ ਲਈ ਪਹੁੰਚੇ ਸਨ। Ravneet Bittu meets Bharat Bhushan Ashu.
ਇਹ ਹੈ ਮਾਮਲਾ ? : ਦੱਸ ਦਈਏ ਕਿ 200 ਕਰੋੜ ਦੇ ਟੈਂਡਰ ਘੁਟਾਲੇ (Corruption Case) ਨੂੰ ਲੈ ਕੇ ਸਾਬਕਾ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਕਾਬਿਲੇਗੌਰ ਹੈ ਕਿ ਇਸ ਮਾਮਲੇ ਵਿੱਚ ਹੁਣ ਤੱਕ ਠੇਕੇਦਾਰ ਤੇਲੂ ਰਾਮ ਜਗਰੂਪ ਸਿੰਘ ਸੰਦੀਪ ਭਾਟੀਆ ਤੋਂ ਇਲਾਵਾ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ ਅਤੇ ਭਾਗੀਦਾਰਾਂ ਦੇ ਨਾਮ ਸ਼ਾਮਲ ਹਨ।