ਪੰਜਾਬ

punjab

ETV Bharat / city

ਪਹਿਲੀ ਵਾਰ ਵੋਟ ਪਾਉਣ ਵੇਲੇ ਵੱਡੀ ਜ਼ਿੰਮੇਵਾਰੀ ਦਾ ਹੋਇਆ ਸੀ ਅਹਿਸਾਸ: ਸੋਨੂੰ ਸੂਦ - ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਸੂਬੇ ਦੇ ਬਣਾਏ ਆਈਕਨ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਨੌਜਵਾਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਖ਼ੁਦ ਪਹਿਲੀ ਵਾਰ ਵੋਟ ਪਾਉਣ ਵੇਲੇ ਵੱਡੀ ਜ਼ਿੰਮੇਵਾਰੀ ਦਾ ਅਹਿਸਾਸ ਹੋਇਆ ਸੀ।

ਫ਼ੋਟੋ
ਫ਼ੋਟੋ

By

Published : Nov 23, 2020, 8:07 PM IST

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਸੂਬੇ ਦੇ ਬਣਾਏ ਆਈਕਨ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਨੌਜਵਾਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਖ਼ੁਦ ਪਹਿਲੀ ਵਾਰ ਵੋਟ ਪਾਉਣ ਵੇਲੇ ਵੱਡੀ ਜ਼ਿੰਮੇਵਾਰੀ ਦਾ ਅਹਿਸਾਸ ਹੋਇਆ ਸੀ।

ਅੱਜ ਇੱਥੇ ਪੰਜਾਬ ਭਵਨ ਵਿੱਚ ਰੱਖੀ ਪ੍ਰੈੱਸ ਕਾਨਫਰੰਸ ਨੂੰ ਆਨਲਾਈਨ ਮਾਧਿਅਮ ਰਾਹੀਂ ਸੰਬੋਧਨ ਕਰਦਿਆਂ ਸੋਨੂੰ ਸੂਦ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਮੋਗਾ ਵਿੱਚ ਪਹਿਲੀ ਵਾਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਸੀ ਤਾਂ ਆਪਣੇ ਪਿਤਾ ਜੀ ਨਾਲ ਸਕੂਟਰ ਉਤੇ ਗਏ ਸਨ। ਉਸ ਵੇਲੇ ਜੋ ਜ਼ਿੰਮੇਵਾਰੀ ਦਾ ਅਹਿਸਾਸ ਹੋਇਆ ਸੀ, ਉਹੀ ਅਹਿਸਾਸ ਹੁਣ ਹੋ ਰਿਹਾ ਹੈ, ਜਦੋਂ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਦੀ ਸੇਵਾ ਮਿਲੀ ਹੈ।

ਫ਼ੋਟੋ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਦੀ ਹਾਜ਼ਰੀ ਵਿੱਚ ਹੋਈ ਇਸ ਪ੍ਰੈੱਸ ਕਾਨਫਰੰਸ ਦੌਰਾਨ ਬਾਲੀਵੁੱਡ ਅਦਾਕਾਰ ਨੇ ਪੰਜਾਬ ਵਾਸੀਆਂ ਨੂੰ ਵੋਟਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਆਪਣੇ ਵੋਟ ਅਧਿਕਾਰ ਦੀ ਵਰਤੋਂ ਨਾਲ ਹੀ ਅਸੀਂ ਦੇਸ਼ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਕਾਮਯਾਬ ਹੋ ਸਕਦੇ ਹਾਂ। ਉਨ੍ਹਾਂ ਨੇ ਨੌਜਵਾਨ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟ ਬਣਾਉਣ ਅਤੇ ਬਿਨਾਂ ਕਿਸੇ ਡਰ ਅਤੇ ਲਾਲਚ ਦੇ ਇਸ ਅਧਿਕਾਰ ਦੀ ਵਰਤੋਂ ਕਰਨ।

ਫ਼ੋਟੋ

ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਵਿੱਚ ਸੋਨੂੰ ਸੂਦ ਨੇ ਕਿਹਾ ਕਿ ਉਨ੍ਹਾਂ ਦਾ ਕਿਸੇ ਵੀ ਸਿਆਸੀ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ ਅਤੇ ਲਾਕਡਾਊਨ ਦੌਰਾਨ ਲੋਕਾਂ ਨੂੰ ਘਰ-ਘਰ ਭੇਜਣ ਲਈ ਕੀਤੀ ਸੇਵਾ ਪਿੱਛੇ ਕੋਈ ਸਿਆਸੀ ਮੰਤਵ ਨਹੀਂ ਸੀ। ਸਗੋਂ ਇਸ ਸੇਵਾ ਦਾ ਮੰਤਵ ਸਿਰਫ਼ ਤੇ ਸਿਰਫ਼ ਮੁਸ਼ਕਲ ਦੀ ਘੜੀ ਵਿੱਚ ਲੋਕਾਂ ਦੀ ਸੇਵਾ ਕਰਨਾ ਸੀ। ਉਨ੍ਹਾਂ ਠੇਠ ਪੰਜਾਬੀ ਵਿੱਚ ਬੋਲਦਿਆਂ ਪੰਜਾਬੀਆਂ ਦੇ ਸਿਆਸੀ ਤੌਰ ਉਤੇ ਵਧੇਰੇ ਜਾਗਰੂਕ ਹੋਣ ਦਾ ਜ਼ਿਕਰ ਕੀਤਾ।

ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਭਵਨ ਵਿੱਚ ਹਾਜ਼ਰ ਵਧੀਕ ਮੁੱਖ ਚੋਣ ਅਧਿਕਾਰੀ ਮਾਧਵੀ ਕਟਾਰੀਆ ਨੇ ਸੋਨੂੰ ਸੂਦ ਨੂੰ ਇਸ ਮੁਹਿੰਮ ਨਾਲ ਜੋੜਨ ਪਿੱਛੇ ਦੀ ਪੂਰੀ ਕਹਾਣੀ ਦੱਸੀ ਅਤੇ ਦੱਸਿਆ ਕਿ ਕਿਵੇਂ ਉਨ੍ਹਾਂ ਬਾਲੀਵੁੱਡ ਅਦਾਕਾਰ ਨਾਲ ਸੰਪਰਕ ਕਰ ਕੇ ਇਸ ਮੁਹਿੰਮ ਨਾਲ ਜੋੜਿਆ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਆਪਣੀ ਵੋਟ ਬਣਵਾਉਣ ਅਤੇ ਇਸ ਦੀ ਵਰਤੋਂ ਜਾਗਰੂਕਤਾ ਨਾਲ ਕਰਨ ਦੀ ਅਪੀਲ ਕੀਤੀ ਅਤੇ ਥੋੜ ਚਿਰੇ ਲਾਭਾਂ ਨੂੰ ਨਜ਼ਰਅੰਦਾਜ਼ ਕਰਨ ਲਈ ਕਿਹਾ।

ABOUT THE AUTHOR

...view details