ਪੰਜਾਬ

punjab

ETV Bharat / city

ਗਲਵਾਨ ਘਾਟੀ 'ਚ ਹੋਈ ਘਟਨਾ ਚੀਨ ਦੀ ਵੱਡੀ ਸਾਜ਼ਿਸ਼ ਦਾ ਹਿੱਸਾ: ਕੈਪਟਨ - capt amarinder singh

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤ ਇਸ ਘਟਨਾ ਨੂੰ ਗਸ਼ਤ ਦੌਰਾਨ ਹੋਈ ਝੜਪ ਕਹਿ ਕੇ ਰੱਦ ਕਰਨ ਦੀ ਕੋਸ਼ਿਸ਼ ਨਾ ਕਰੇ ਸਗੋਂ ਭਾਰਤੀ ਖੇਤਰ ਵਿੱਚ ਚੀਨ ਦੇ ਕਿਸੇ ਵੀ ਹਮਲੇ ਵਿਰੁੱਧ ਸਖ਼ਤ ਸਟੈਂਡ ਲੈਣਾ ਚਾਹੀਦਾ ਹੈ।

ਕੈਪਟਨ
ਕੈਪਟਨ

By

Published : Jun 23, 2020, 9:43 PM IST

ਚੰਡੀਗੜ੍ਹ: ਗਲਵਾਨ ਘਾਟੀ ਵਿੱਚ ਹੋਈ ਹਿੰਸਕ ਝੜਪ ਨੂੰ ਚੀਨ ਦੇ ਵੱਡੇ ਮਨਸੂਬੇ ਦਾ ਹਿੱਸਾ ਕਰਾਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤ ਇਸ ਘਟਨਾ ਨੂੰ ਗਸ਼ਤ ਦੌਰਾਨ ਹੋਈ ਝੜਪ ਕਹਿ ਕੇ ਰੱਦ ਕਰਨ ਦੀ ਕੋਸ਼ਿਸ਼ ਨਾ ਕਰੇ ਸਗੋਂ ਭਾਰਤੀ ਖੇਤਰ ਵਿੱਚ ਚੀਨ ਦੇ ਕਿਸੇ ਵੀ ਹਮਲੇ ਵਿਰੁੱਧ ਸਖ਼ਤ ਸਟੈਂਡ ਲੈਣਾ ਚਾਹੀਦਾ ਹੈ।

ਕੈਪਟਨ ਨੇ ਕਿਹਾ ਕਿ ਗਲਵਾਨ ਘਾਟੀ ਵਿੱਚ ਹੋਈ ਘਟਨਾ ਦੇ ਪੈਮਾਨੇ ਦਰਸਾਉਂਦੇ ਹਨ ਕਿ ਚੀਨ ਕਿਸੇ ਯੋਜਨਾ ਤਹਿਤ ਕੰਮ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਨੂੰ ਇਸ ਖੇਤਰ, ਜੋ ਕਿ ਰਣਨੀਤਿਕ ਪਖੋਂ ਦੋਵਾਂ ਧਿਰਾਂ ਲਈ ਵੱਡੀ ਮਹੱਤਤਾ ਰੱਖਦਾ ਹੈ ਤੇ ਇੱਕ ਇੰਚ ਥਾਂ ਵੀ ਛੱਡਣਾ ਨਹੀਂ ਚਾਹੀਦਾ। ਉਨ੍ਹਾਂ ਅੱਗੇ ਕਿਹਾ, "ਅਸੀਂ ਪਾਕਿਸਤਾਨ ਤੇ ਚੀਨ ਨਾਲ ਆਪਣੇ ਸਮੇਂ ਦੀਆਂ ਸਾਰੀਆਂ ਝੜਪਾਂ ਵੇਖ ਚੁੱਕੇ ਹਾਂ, ਤੇ ਇਹ ਨਿਸ਼ਚਿਤ ਤੌਰ 'ਤੇ ਗਸ਼ਤ ਦੌਰਾਨ ਹੋਈ ਝੜਪ ਨਹੀਂ ਹੈ।"

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਗਲਵਾਨ ਘਾਟੀ ਵਿੱਚ ਭਾਰਤ-ਚੀਨ ਵਿਚਕਾਰ ਹੋਈ ਹਿੰਸਕ ਝੜਪ ਵਿੱਚ ਭਾਰਤ ਦੇ 20 ਫ਼ੌਜੀ ਸ਼ਹੀਦ ਹੋ ਗਏ ਸਨ ਜਿਨ੍ਹਾਂ 'ਚੋਂ ਪੰਜਾਬ ਦੇ 4 ਜਵਾਨ ਸਨ। ਇਸ ਦੇ ਰੋਸ ਵਜੋਂ ਭਾਰਤ ਨੇ ਚੀਨ ਦੇ ਪ੍ਰੋਡਕਟਸ ਦਾ ਬਾਈਕਾਟ ਕਰਨ ਦਾ ਵੀ ਫੈਸਲਾ ਕੀਤਾ ਤੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਚੀਨ ਵਿਰੁੱਧ ਸਖ਼ਤ ਕਦਮ ਚੁੱਕਣ ਦਾ। ਹੁਣ ਵੇਖਣ ਵਾਲੀ ਗੱਲ ਤਾਂ ਇਹ ਹੈ ਕਿ ਚੀਨ ਆਪਣੀ ਹਰਕਤਾਂ ਤੋਂ ਬਾਜ ਆਉਂਦਾ ਹੈ ਜਾਂ ਨਹੀਂ।

ABOUT THE AUTHOR

...view details