ਪੰਜਾਬ

punjab

ETV Bharat / city

ਪੰਜਾਬ ਪੁਲਿਸ 'ਚ ਭਰਤੀ ਜਲਦ - ਸਬ ਇੰਸਪੈਕਟਰਾਂ ਅਤੇ ਹੌਲਦਾਰਾਂ ਦੀ ਭਰਤੀ

ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੁਆਰਾ ਪੰਜਾਬ ਪੁਲਿਸ 'ਚ ਕਾਂਸਟੇਬਲਾਂ, ਹੈੱਡ ਕਾਂਸਟੇਬਲਾਂ ਅਤੇ ਸਬ-ਇੰਸਪੈਕਟਰਾਂ ਦੀ ਭਰਤੀ ਲਈ ਪ੍ਰਵਾਨਗੀ ਦਿੱਤੇ ਜਾਣ ਨਾਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਦਿਨਕਰ ਗੁਪਤਾ ਨੇ ਚਾਹਵਾਨ ਉਮੀਦਵਾਰਾਂ ਨੂੰ ਲਿਖਤੀ ਪ੍ਰੀਖਿਆ ਅਤੇ ਸਰੀਰਕ ਜਾਂਚ ਟੈਸਟਾਂ ਦੀਆਂ ਤਿਆਰੀਆਂ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਚਾਹਵਾਨ ਉਮੀਦਵਾਰਾਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਭਰਤੀ ਬਿਲਕੁਲ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ।

ਪੰਜਾਬ ਪੁਲਿਸ 'ਚ ਭਰਤੀ ਜਲਦ
ਪੰਜਾਬ ਪੁਲਿਸ 'ਚ ਭਰਤੀ ਜਲਦ

By

Published : Mar 25, 2021, 10:20 PM IST

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੁਆਰਾ ਪੰਜਾਬ ਪੁਲਿਸ 'ਚ ਕਾਂਸਟੇਬਲਾਂ, ਹੈੱਡ ਕਾਂਸਟੇਬਲਾਂ ਅਤੇ ਸਬ-ਇੰਸਪੈਕਟਰਾਂ ਦੀ ਭਰਤੀ ਲਈ ਪ੍ਰਵਾਨਗੀ ਦਿੱਤੇ ਜਾਣ ਨਾਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਦਿਨਕਰ ਗੁਪਤਾ ਨੇ ਚਾਹਵਾਨ ਉਮੀਦਵਾਰਾਂ ਨੂੰ ਲਿਖਤੀ ਪ੍ਰੀਖਿਆ ਅਤੇ ਸਰੀਰਕ ਜਾਂਚ ਟੈਸਟਾਂ ਦੀਆਂ ਤਿਆਰੀਆਂ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਚਾਹਵਾਨ ਉਮੀਦਵਾਰਾਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਭਰਤੀ ਬਿਲਕੁਲ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ।

ਪੰਜਾਬ ਦੇ ਮੁੱਖ ਮੰਤਰੀ ਨੇ ਬੀਤੇ ਦਿਨੀਂ ਐਲਾਨ ਕੀਤਾ ਸੀ ਕਿ ਪੰਜਾਬ ਸਰਕਾਰ ਵੱਲੋਂ 10 ਹਜ਼ਾਰ ਪੁਲਿਸ ਮੁਲਾਜ਼ਮਾਂ ਦੀ ਭਰਤੀ ਸਬ-ਇੰਸਪੈਕਟਰ, ਹੌਲਦਾਰ ਅਤੇ ਸਿਪਾਹੀ ਪੱਧਰ 'ਤੇ ਵੱਖ-ਵੱਖ ਕਾਡਰਾਂ ਵਿੱਚ ਕੀਤੀ ਜਾਵੇਗੀ ਜਿਸ ਵਿੱਚ 33 ਫੀਸਦੀ ਮਹਿਲਾਵਾਂ ਹੋਣਗੀਆਂ, ਤਾਂ ਜੋ ਪੁਲਿਸ ਦੀ ਤਾਇਨਾਤੀ ਨੂੰ ਮਜ਼ਬੂਤੀ ਦੇਣ ਦੇ ਨਾਲ ਨਾਲ ਪ੍ਰਭਾਵਸ਼ਾਲੀ ਪੁਲਿਸਿੰਗ ਨੂੰ ਵੀ ਯਕੀਨੀ ਬਣਾਇਆ ਜਾ ਸਕੇ। ਇਨ੍ਹਾਂ ਕਾਡਰਾਂ ਵਿਚ ਜ਼ਿਲ੍ਹਾ, ਆਰਮਡ, ਇਨਵੈਸਟੀਗੇਸ਼ਨ, ਇੰਟੈਲੀਜੈਂਸ ਅਤੇ ਤਕਨੀਕੀ ਸਹਾਇਤਾ ਸੇਵਾਵਾਂ ਸ਼ਾਮਲ ਹਨ।

ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਆਉਂਦੇ 2-3 ਮਹੀਨਿਆਂ ਵਿੱਚ ਵੱਖ ਵੱਖ ਅਸਾਮੀਆਂ ਨੂੰ ਭਰਨ ਲਈ ਭਰਤੀ ਪ੍ਰਕਿਰਿਆ ਸ਼ੁਰੂ ਹੋਵੇਗੀ, ਜੋ ਕਿ ਇਸ ਮੰਤਵ ਲਈ ਗਠਿਤ ਕੀਤੇ ਗਏ ਵੱਖ-ਵੱਖ ਰਾਜ ਪੱਧਰੀ ਭਰਤੀ ਬੋਰਡਾਂ ਦੁਆਰਾ ਕੀਤੀ ਜਾਵੇਗੀ। ਸਬ-ਇੰਸਪੈਕਟਰਾਂ ਅਤੇ ਹੌਲਦਾਰਾਂ ਦੀ ਭਰਤੀ ਨਾਲ ਸਬੰਧਤ ਵੇਰਵਿਆਂ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਕਿਹਾ ਕਿ ਚਾਹਵਾਨ ਉਮੀਦਵਾਰਾਂ (ਪੁਰਸ਼ ਜਾਂ ਮਹਿਲਾਵਾਂ ਦੋਵੇਂ) ਕੋਲ ਘੱਟੋ ਘੱਟ ਬੈਚਲਰ ਡਿਗਰੀ ਹੋਣੀ ਚਾਹੀਦੀ ਹੈ ਅਤੇ 1 ਜਨਵਰੀ, 2021 ਤੱਕ 28 ਸਾਲ ਤੱਕ ਦੀ ਉਮਰ ਹੋਣੀ ਚਾਹੀਦੀ ਹੈ (ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੁਝ ਸ਼੍ਰੇਣੀਆਂ ਲਈ ਢਿੱਲ ਦਿੱਤੀ ਜਾਵੇਗੀ)।

ਇਸੇ ਤਰ੍ਹਾਂ ਕਾਂਸਟੇਬਲ ਦੇ ਅਹੁਦੇ ਲਈ ਚਾਹਵਾਨ ਉਮੀਦਵਾਰਾਂ (ਪੁਰਸ਼ ਜਾਂ ਮਹਿਲਾਵਾਂ ਦੋਵੇਂ) ਜਿਨ੍ਹਾਂ ਦੀ ਉਮਰ 1 ਜਨਵਰੀ, 2021 ਤੱਕ 18-28 ਸਾਲ ਉਮਰ ਵਰਗ ਵਿੱਚ ਆਉਂਦੀ ਹੈ (ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੁਝ ਸ਼੍ਰੇਣੀਆਂ ਲਈ ਢਿੱਲ ਦਿੱਤੀ ਜਾਵੇਗੀ) ਅਤੇ ਬਾਰ੍ਹਵੀਂ ਤੱਕ ਦੀ ਵਿੱਦਿਅਕ ਯੋਗਤਾ ਹੋਵੇ, ਉਹ ਪੰਜਾਬ ਪੁਲਿਸ ਵਿਚ ਕਾਂਸਟੇਬਲਾਂ ਦੀਆਂ ਅਸਾਮੀਆਂ ਲਈ ਯੋਗ ਹੋਣਗੇ।

ਡੀਜੀਪੀ ਨੇ ਅੱਗੇ ਕਿਹਾ ਕਿ ਸਿਰਫ ਘੱਟੋ ਘੱਟ ਸਰੀਰਕ ਮਾਪ ਸਬੰਧੀ ਮਾਪਦੰਡਾਂ ਨੂੰ ਪੂਰਾ ਕਰਨ ਵਾਲੇ ਉਮੀਦਵਾਰਾਂ, ਜਿਸ ਵਿੱਚ ਪੁਰਸ਼ ਉਮੀਦਵਾਰਾਂ ਲਈ 5 ਫੁੱਟ 7 ਇੰਚ ਕੱਦ ਅਤੇ ਮਹਿਲਾ ਉਮੀਦਵਾਰਾਂ ਲਈ 5 ਫੁੱਟ 2 ਇੰਚ ਕੱਦ, ਸ਼ਾਮਲ ਹੈ, ਨੂੰ ਸਰੀਰਕ ਜਾਂਚ ਟੈਸਟ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ।

ABOUT THE AUTHOR

...view details