ਪੰਜਾਬ

punjab

ETV Bharat / city

ਪੰਜਾਬ ਸਰਕਾਰ ਨੇ ਸ਼ਹੀਦ ਸਿਪਾਹੀ ਲਵਪ੍ਰੀਤ ਸਿੰਘ ਦੇ ਪਰਿਵਾਰ ਲਈ ਕੀਤਾ ਇਹ ਐਲਾਨ

ਪੰਜਾਬ ਸਰਕਾਰ ਵੱਲੋਂ ਸ਼ਹੀਦ ਸਿਪਾਹੀ ਲਵਪ੍ਰੀਤ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੂੰ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।

ਪੰਜਾਬ ਸਰਕਾਰ ਨੇ ਸ਼ਹੀਦ ਸਿਪਾਹੀ ਲਵਪ੍ਰੀਤ ਸਿੰਘ ਦੇ ਪਰਿਵਾਰ ਲਈ ਕੀਤਾ ਇਹ ਐਲਾਨ
ਪੰਜਾਬ ਸਰਕਾਰ ਨੇ ਸ਼ਹੀਦ ਸਿਪਾਹੀ ਲਵਪ੍ਰੀਤ ਸਿੰਘ ਦੇ ਪਰਿਵਾਰ ਲਈ ਕੀਤਾ ਇਹ ਐਲਾਨ

By

Published : Aug 21, 2021, 3:43 PM IST

ਚੰਡੀਗੜ੍ਹ:ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਫੌਜ ਦੇ ਸਿਪਾਹੀ ਲਵਪ੍ਰੀਤ ਸਿੰਘ ਦੇ ਪਰਿਵਾਰਿਕ ਮੈਂਬਰਾਂ ਦੀ ਆਰਥਿਕ ਮਦਦ ਕੀਤੇ ਜਾਣ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਸਿਪਾਹੀ ਲਵਪ੍ਰੀਤ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੂੰ 50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।

ਦੱਸ ਦਈਏ ਕਿ ਭਾਰਤੀ ਫੌਜ ਦੇ ਸਿਪਾਹੀ ਲਵਪ੍ਰੀਤ ਸਿੰਘ ਪੁੰਛ ਸੈਕਟਰ ਚ ਸੰਤੁਲਣ ਖੋਹਣ ਅਤੇ ਡੁੰਘੀ ਖੱਡ ਚ ਡਿੱਗਣ ਤੋਂ ਬਾਅਦ ਭਾਰਤੀ ਫੌਜ ਦੇ ਸਿਪਾਲੀ ਲਵਪ੍ਰੀਤ ਸਿੰਘ ਦੀ ਜਾਨ ਚਲੀ ਗਈ ਸੀ।

ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਪਰਿਵਾਰ ਦੇ ਨਾਲ ਦੁਖ ਸਾਂਝਾ ਕਰਦੇ ਹੋਏ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਦੇ ਲਈ ਫੌਜੀਆਂ ਦਾ ਤਿਆਗ ਅਤੇ ਜੀਵਨ ਦਾ ਬਲਿਦਾਨ ਉਨ੍ਹਾਂ ਦੇ ਸਾਥੀਆਂ ਨੂੰ ਜਿਆਦਾ ਤਿਆਗ ਕਰਨ ਅਤੇ ਆਪਣੇ ਫਰਜ਼ ਦੀ ਪਾਲਣਾ ਕਰਨ ਦੇ ਲਈ ਪ੍ਰੇਰਿਤ ਕਰੇਗਾ।

ਸ਼ਹੀਦ ਸਿਪਾਹੀ ਲਵਪ੍ਰੀਤ ਸਿੰਘ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਤਹਿਸੀਲ ਦੇ ਪਿੰਡ ਮਾਰੀ ਟਾਂਡਾ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੇ ਪਰਿਵਾਰ ਚ ਉਨ੍ਹਾਂ ਦੇ ਪਿਤਾ ਰਿਟਾਇਰ ਸੂਬੇਦਾਰ ਜਸਵਿੰਦਰ ਸਿੰਘ, ਮਾਤਾ ਰਵਿੰਦਰ ਕੌਰ ਅਤੇ ਇੱਕ ਭਰਾ ਸਿਪਾਹੀ ਮਨਪ੍ਰੀਤ ਸਿੰਘ ਹਨ ਜੋ ਕਿ 10 ਸਿੱਖ ’ਚ ਸੇਵਾ ਕਰ ਰਿਹਾ ਹੈ।

ਇਹ ਵੀ ਪੜੋ: ਚੰਡੀਗੜ੍ਹ ਪ੍ਰਸ਼ਾਸਨ ਨੇ ਰੱਖੜੀ ਮੌਕੇ ਔਰਤਾਂ ਨੂੰ ਦਿੱਤਾ ਇਹ ਖ਼ਾਸ ਤੋਹਫ਼ਾ

ABOUT THE AUTHOR

...view details