ਪੰਜਾਬ

punjab

ETV Bharat / city

ਰਿਜ਼ਰਵ ਬੈਂਕ ਨੇ ਝੋਨੇ ਦੇ ਖ਼ਰੀਦ ਸੀਜ਼ਨ ਲਈ ਨਗਦ ਕਰਜ਼ਾ ਹੱਦ ਦੀ ਸੀਮਾ ਦੂਜੀ ਵਾਰ ਨਵੰਬਰ ਦੇ ਅਖ਼ੀਰ ਤੱਕ ਵਧਾਈ

ਪੰਜਾਬ ਵਿੱਚ ਝੋਨੇ ਦੀ ਖਰੀਦ ਜੰਗੀ ਪੱਧਰ 'ਤੇ ਜਾਰੀ ਹੈ। ਇਸੇ ਨੂੰ ਲੈ ਕੇ ਭਾਰਤੀ ਰਿਜ਼ਰਵ ਬੈਂਕ ਨੇੇ ਅੱਜ ਝੋਨੇ ਦੇ ਚੱਲ ਰਹੇ ਖਰੀਦ ਸੀਜ਼ਨ ਲਈ ਪੰਜਾਬ ਵਾਸਤੇ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਦੀ ਮਿਆਦ ਦੂਜੀ ਵਾਰ ਨਵੰਬਰ ਦੇ ਅਖੀਰ ਤੱਕ ਵਧਾ ਦਿੱਤੀ ਹੈ ਜੋ ਹੁਣ ਵੱਧ ਕੇ 44,028 ਕਰੋੜ ਰੁਪਏ ਹੋ ਗਈ ਹੈ।

Reserve Bank of India raises cash credit limit for paddy procurement season for second time till end of November
ਰਿਜ਼ਰਵ ਬੈਂਕ ਨੇ ਝੋਨੇ ਦੇ ਖ਼ਰੀਦ ਸੀਜ਼ਨ ਲਈ ਨਗਦ ਕਰਜ਼ਾ ਹੱਦ ਦੀ ਸੀਮਾ ਦੂਜੀ ਵਾਰ ਨਵੰਬਰ ਦੇ ਅਖ਼ੀਰ ਤੱਕ ਵਧਾਈ

By

Published : Nov 13, 2020, 7:33 PM IST

Updated : Nov 13, 2020, 8:16 PM IST

ਚੰਡੀਗੜ: ਪੰਜਾਬ ਵਿੱਚ ਝੋਨੇ ਦੀ ਖਰੀਦ ਜੰਗੀ ਪੱਧਰ 'ਤੇ ਜਾਰੀ ਹੈ। ਇਸੇ ਨੂੰ ਲੈ ਕੇ ਭਾਰਤੀ ਰਿਜ਼ਰਵ ਬੈਂਕ ਨੇੇ ਅੱਜ ਝੋਨੇ ਦੇ ਚੱਲ ਰਹੇ ਖਰੀਦ ਸੀਜ਼ਨ ਲਈ ਪੰਜਾਬ ਵਾਸਤੇ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਦੀ ਮਿਆਦ ਦੂਜੀ ਵਾਰ ਨਵੰਬਰ ਦੇ ਅਖੀਰ ਤੱਕ ਵਧਾ ਦਿੱਤੀ ਹੈ ਜੋ ਹੁਣ ਵੱਧ ਕੇ 44,028 ਕਰੋੜ ਰੁਪਏ ਹੋ ਗਈ ਹੈ।

ਜ਼ਿਕਰਯੋਗ ਹੈ ਕਿ ਮੌਜੂਦਾ ਸਾਉਣੀ ਮੰਡੀਕਰਨ ਸੀਜ਼ਨ 2020-21 ਦੌਰਾਨ ਝੋਨੇ ਦੀ ਖਰੀਦ ਪਿਛਲੇ ਸਾਲ ਦੇ 150.46 ਲੱਖ ਮੀਟ੍ਰਿਕ ਟਨ ਦੇ ਖਰੀਦ ਅੰਕੜੇ ਨੂੰ ਪਾਰ ਕਰ ਚੁੱਕੀ ਹੈ ਅਤੇ ਅੱਜ ਤੱਕ 192.72 ਤੱਕ ਪਹੁੰਚ ਚੁੱਕੀ ਹੈ ਜਿਸ ਵਿਚ 27% ਦਾ ਵਾਧਾ ਦਰਜ ਹੋਇਆ ਹੈ।

ਭਾਰਤੀ ਰਿਜ਼ਰਵ ਬੈਂਕ ਨੇ 13 ਨਵੰਬਰ ਨੂੰ 8475.39ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ (ਸੀਸੀਐਲ) ਨਵੰਬਰ, 2020 ਦੇ ਅਖ਼ੀਰ ਤੱਕ ਵਧਾ ਦਿੱਤੀ ਹੈ। ਇੱਕ ਸਰਕਾਰੀ ਬੁਲਾਰੇ ਅਨੁਸਾਰ ਇਸ ਨਾਲ ਨਵੰਬਰ ਅਖ਼ੀਰ ਤੱਕ ਮਨਜ਼ੂਰ ਕੀਤੀ ਗਈ 35,552.61 ਕਰੋੜ ਰੁਪਏ ਦੀ ਸੀਮਾ ਵੱਧ ਕੇ ਇਸ ਮਹੀਨੇ ਦੇ ਅਖ਼ੀਰ ਤੱਕ 44,028 ਕਰੋੜ ਰੁਪਏ ਹੋ ਗਈ ਹੈ।

ਸਾਉਣੀ ਮੰਡੀਕਰਨ ਸੀਜ਼ਨ-2020 ਦੀ ਮੰਡੀਕਰਨ ਸੀਜ਼ਨ ਲਈ ਨਵੇਂ ਖਾਤੇ-7 ਹੇਠ ਝੋਨੇ ਦੀ ਖ਼ਰੀਦ ਵਾਸਤੇ ਮਿਆਦ ਵਿੱਚ ਕੀਤਾ ਗਿਆ ਵਾਧਾ ਇਸ ਸ਼ਰਤ ਨਾਲ ਜੋੜਿਆ ਗਿਆ ਹੈ ਕਿ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਤੋਂ ਭਾਰਤੀ ਸੰਵਿਧਾਨ ਦੀ ਧਾਰਾ 293 (3) ਤਹਿਤ ਸਹਿਮਤੀ ਪੱਤਰ ਪੰਜਾਬ ਸਰਕਾਰ ਵੱਲੋਂ ਸੌਂਪੇ ਜਾਣ ਤੋਂ ਬਾਅਦ ਸਟੇਟ ਬੈਂਕ ਆਫ ਇੰਡੀਆ ਫੰਡ ਜਾਰੀ ਕਰੇਗੀ ਅਤੇ ਇਸ ਤੋਂ ਇਲਾਵਾ ਸੂਬਾ ਸਰਕਾਰ ਇਹ ਯਕੀਨੀ ਬਣਾਏਗੀ ਕਿ ਇਸ ਦੇ ਸਾਰੇ ਅਨਾਜ ਕ੍ਰੈਡਿਟ ਖਾਤਿਆਂ ਦਾ ਨੇਮਾਂ ਅਨੁਸਾਰ ਮੁਕੰਮਲ ਭੁਗਤਾਨ ਕੀਤਾ ਜਾਵੇ।

Last Updated : Nov 13, 2020, 8:16 PM IST

ABOUT THE AUTHOR

...view details