ਪੰਜਾਬ

punjab

ETV Bharat / city

ਪੰਜਾਬ ਯੂਨੀਵਰਸਿਟੀ ਦੀਆਂ ਫਾਈਨਲ ਪ੍ਰੀਖਿਆਵਾਂ 'ਤੇ ਰੋਕ ਬਰਕਰਾਰ - ਪੰਜਾਬ ਯੂਨੀਵਰਸਿਟੀ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਯੂਨੀਵਰਸਿਟੀ ਦੀਆਂ ਸਾਰੀਆਂ ਫਾਈਨਲ ਪ੍ਰੀਖਿਆਵਾਂ ਉੱਤੇ ਰੋਕ ਬਰਕਰਾਰ ਰੱਖੀ ਹੈ। ਹਾਈ ਕੋਰਟ ਨੇ ਕਿਹਾ ਕਿ ਸੁਪਰੀਮ ਕੋਰਟ ਵਿੱਚ ਫਾਈਨਲ ਸਾਲ ਦੀ ਪ੍ਰੀਖਿਆ ਕਰਵਾਉਣ ਨੂੰ ਲੈ ਕੇ ਯੂਜੀਸੀ ਦੀਆਂ ਗਾਈਡ ਲਾਇਨਜ਼ ਦਾ ਮਾਮਲਾ ਪੈਂਡਿੰਗ ਹੈ।

ਫ਼ੋਟੋ।
ਫ਼ੋਟੋ।

By

Published : Aug 21, 2020, 12:57 PM IST

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੀਆਂ ਸਾਰੀਆਂ ਫਾਈਨਲ ਪ੍ਰੀਖਿਆਵਾਂ ਉੱਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਫ਼ਿਲਹਾਲ ਰੋਕ ਬਰਕਰਾਰ ਰੱਖੀ ਹੈ। ਜਸਟਿਸ ਮਹਾਬੀਰ ਸਿੰਘ ਸਿੰਧੂ ਨੇ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਫੈਸਲੇ 'ਤੇ ਇੰਤਜ਼ਾਰ ਕਰਦਿਆਂ ਸੁਣਵਾਈ ਮੁਲਤਵੀ ਕਰ ਦਿੱਤੀ ਹੈ।

ਹਾਈ ਕੋਰਟ ਨੇ ਕਿਹਾ ਕਿ ਸੁਪਰੀਮ ਕੋਰਟ ਵਿੱਚ ਫਾਈਨਲ ਸਾਲ ਦੀ ਪ੍ਰੀਖਿਆ ਕਰਵਾਉਣ ਨੂੰ ਲੈ ਕੇ ਯੂਜੀਸੀ ਦੀਆਂ ਗਾਈਡ ਲਾਇਨਜ਼ ਦਾ ਮਾਮਲਾ ਪੈਂਡਿੰਗ ਹੈ। ਅਜਿਹੇ ਵਿੱਚ ਸੁਪਰੀਮ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਹਾਈ ਕੋਰਟ ਇਸ ਮਾਮਲੇ 'ਤੇ ਸੁਣਵਾਈ ਕਰੇਗਾ। ਇਸ ਦੌਰਾਨ ਫਾਈਨਲ ਪ੍ਰੀਖਿਆ 'ਤੇ ਰੋਕ ਜਾਰੀ ਰੱਖਣ ਦੇ ਹੁਕਮ ਹਾਈ ਕੋਰਟ ਵੱਲੋਂ ਜਾਰੀ ਰੱਖੇ ਗਏ ਹਨ।

ਇਸ ਤੋਂ ਪਹਿਲਾਂ ਹਾਈ ਕੋਰਟ ਨੇ ਕਿਹਾ ਕਿ ਯੂਨੀਵਰਸਿਟੀ ਚਾਹੇ ਤਾਂ 22 ਜੂਨ ਨੂੰ ਸੈਂਟਰਲ ਯੂਨੀਵਰਸਿਟੀ ਆਫ ਤਾਮਿਲਨਾਡੂ ਤੇ 23 ਜੂਨ ਨੂੰ ਮਹਾਰਾਸ਼ਟਰ ਸਰਕਾਰ ਵੱਲੋਂ ਦਿੱਤੇ ਗਏ ਫੈਸਲੇ 'ਤੇ ਵਿਚਾਰ ਕਰ ਸਕਦੀ ਹੈ। ਇਸ ਵਿੱਚ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪਿਛਲੇ ਸਮੈਸਟਰ ਦੀ ਪ੍ਰਫਾਰਮੈਂਸ ਦੇ ਆਧਾਰ 'ਤੇ ਪਾਸ ਕਰਨ ਦਾ ਫ਼ੈਸਲਾ ਦਿੱਤਾ ਗਿਆ ਹੈ।

ਵੇਖੋ ਵੀਡੀਓ

ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਦਾਖ਼ਲ ਪਟੀਸ਼ਨ ਵਿੱਚ 26 ਮਈ 2020 ਦੇ ਫੈਸਲੇ 'ਤੇ 19 ਜੂਨ 2020 ਦੀ ਨੋਟੀਫਿਕੇਸ਼ਨ ਨੂੰ ਖਾਰਜ ਕਰਨ ਦੀ ਮੰਗ ਕੀਤੀ ਗਈ ਸੀ। ਇਸ ਵਿੱਚ ਸਾਰੇ ਫਾਈਨਲ ਸਾਲ ਦੇ ਵਿਦਿਆਰਥੀਆਂ ਨੂੰ ਆਪਣੇ ਫਾਈਨਲ ਸਮੈਸਟਰ ਪੇਪਰ ਵਿਚ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਗਏ ਸੀ।

ਪਟੀਸ਼ਨ ਵਿੱਚ ਵਿੱਚ ਕਿਹਾ ਗਿਆ ਕਿ ਦਿੱਲੀ ਯੂਨੀਵਰਸਿਟੀ ਫਾਈਨਲ ਸਾਲ ਦੇ ਵਿਦਿਆਰਥੀ ਪ੍ਰੀਖਿਆ ਕਰਵਾਉਣ ਦੇ ਲਈ ਬੰਨ੍ਹੇ ਹੋਏ ਨਹੀਂ ਹਨ। ਇਸ ਤੋਂ ਇਲਾਵਾ ਸਿੰਬੋਇਸਿਸ ਇੰਟਰਨੈਸ਼ਨਲ ਡੀਮਡ ਯੂਨੀਵਰਸਿਟੀ ਦੀ 18 ਮਾਰਚ 2020 ਦੀ ਨੋਟੀਫ਼ਿਕੇਸ਼ਨ ਦਾ ਵੀ ਹਵਾਲਾ ਦਿੱਤਾ ਗਿਆ। ਇਸ ਵਿੱਚ ਕਿਹਾ ਗਿਆ ਕਿ ਯੂਨੀਵਰਸਿਟੀ ਨੇ ਪ੍ਰੀਖਿਆ ਨਾ ਕਰਵਾਉਣ ਦਾ ਫੈਸਲਾ ਦਿੱਤਾ ਹੈ ਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪਿਛਲੇ ਪ੍ਰਫਾਰਮੈਂਸ ਦੇ ਆਧਾਰ 'ਤੇ ਹੀ ਗ੍ਰੇਡ ਦੇਣ ਦਾ ਫੈਸਲਾ ਦਿੱਤਾ ਗਿਆ ਹੈ।

ABOUT THE AUTHOR

...view details