ਚੰਡੀਗੜ੍ਹ: ਪੰਜਾਬ ਵਿੱਚ ਕਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ 30 ਸਤੰਬਰ, 2020 ਤੱਕ ਵਿਭਾਗੀ ਬਦਲੀਆਂ ਅਤੇ ਛੁੱਟੀ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ਜੋ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
ਬਲਬੀਰ ਸਿੰਘ ਸਿੱਧੂ ਨੇ 30 ਸਤੰਬਰ ਤੱਕ ਬਦਲੀਆਂ ਤੇ ਛੁੱਟੀ ’ਤੇ ਲਗਾਈ ਪਾਬੰਦੀ - ਸਿਹਤ ਮੰਤਰੀ
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ 30 ਸਤੰਬਰ, 2020 ਤੱਕ ਵਿਭਾਗੀ ਬਦਲੀਆਂ ਅਤੇ ਛੁੱਟੀ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ਜੋ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
ਫ਼ੋਟੋ
ਇਸ ਬਾਰੇ ਜਾਣਕਾਰੀ ਦਿੰਦਿਆਂ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਫੈਸਲਾ ਕੋਵਿਡ-19 ਦੇ ਮੌਜੂਦਾ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਇਹ ਦੇਖਿਆ ਗਿਆ ਹੈ ਕਿ ਕਰੋਨਾ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਹੋਰ ਵਧਿਆ ਢੰਗ ਨਾਲ ਨਜਿੱਠਣ ਲਈ ਸਾਰੇ ਅਧਿਕਾਰੀਆਂ/ਮੈਡੀਕਲ ਸਟਾਫ/ਪੈਰਾ ਮੈਡੀਕਲ ਸਟਾਫ ਦਾ ਆਪਣੇ ਸਟੇਸ਼ਨਾਂ ਤੇ ਤੈਨਾਤ ਰਹਿਣਾ ਜ਼ਰੂਰੀ ਹੋ ਗਿਆ ਹੈ।