ਚੰਡੀਗੜ੍ਹ:1988 ਦੇ ਰੋਡ ਰੇਜ ਕੇਸ ਮਾਮਲੇ ਵਿੱਚਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਮੁੜ ਤੋਂ ਮੁਸੀਬਤਾਂ ਵਧ ਸਕਦੀਆਂ ਹਨ। ਰੋਡ ਰੇਜ ਕੇਸ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਹੋਵੇਗੀ।
ਸਿੱਧੂ ਦੀ ਸੁਪਰੀਮ ਕੋਰਟ ਨੂੰ ਅਪੀਲ
ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਸੁਪਰੀਮ ਕੋਰਟ ਤੋਂ ਆਪਣੇ ਖਿਲਾਫ ਰੋਡ ਰੇਜ ਮਾਮਲੇ ’ਚ ਰੀਵਿਊ ਪਟੀਸ਼ਨ ਖਾਰਿਜ ਕਰਨ ਦੀ ਮੰਗ ਕੀਤੀ ਗਈ ਹੈ। ਨਾਲ ਹੀ ਉਨ੍ਹਾਂ ਨੇ ਰੀਵਿਊ ਪਟੀਸ਼ਨ ਦੇ ਜਵਾਬ ’ਚ ਕਿਹਾ ਹੈ ਕਿ ਸਮੀਖਿਆ ਪਟੀਸ਼ਨ ’ਤੇ ਵਿਚਾਰਕਰਨ ਯੋਗ ਨਹੀਂ ਹੈ ਅਤੇ ਇਹ ਘਟਨਾ 33 ਸਾਲ ਪਹਿਲਾ ਦਾ ਹੈ।
ਸੁਣਵਾਈ ਦੀ ਤਰੀਕ ਨੂੰ ਪਾਈ ਗਈ ਸੀ ਅੱਗੇ
ਦੱਸ ਦਈਏ ਕਿ ਇਸ ਮਾਮਲੇ ਸਿੱਧੂ ਵੱਲੋਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਪੀ. ਚਿਦਾਂਬਰਮ ਪੇਸ਼ ਹੋਏ ਜਿੰਨ੍ਹਾਂ ਨੇ ਸੁਪਰੀਮ ਕੋਰਟ ਤੋਂ ਮੰਗ ਕੀਤੀ ਕਿ ਪੰਜਾਬ ਵਿੱਚ ਚੋਣਾਂ ਦੇ ਮੱਦੇਨਜ਼ਰ ਇਸ ਮਾਮਲੇ ਦੀ ਸੁਣਵਾਈ 4 ਹਫ਼ਤੇ ਲਈ ਅੱਗੇ ਪਾ ਦਿੱਤੀ ਜਾਵੇ। ਅਦਾਲਤ ਨੇ ਇਸ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸੁਣਵਾਈ ਦੀ ਤਰੀਕ ਅੱਗੇ ਪਾ ਦਿੱਤੀ।