ਪੰਜਾਬ

punjab

ETV Bharat / city

ਸੜਕ ਸੁਰੱਖਿਆ ਅਧਿਐਨ ਅਤੇ ਹਾਦਸਿਆਂ ਵਾਲੀਆਂ ਥਾਵਾਂ ਦੀ ਸ਼ਨਾਖਤ ਰਿਪੋਰਟ ਜਾਰੀ - ਪੰਜਾਬ ਵਿਜ਼ਨ ਜ਼ੀਰੋ ਐਕਸੀਡੈਂਟ ਪ੍ਰੋਜੈਕਟ

ਸੜਕ ਸੁਰੱਖਿਆ ਅਧਿਐਨ ਅਤੇ ਹਾਦਸਿਆਂ ਵਾਲੀਆਂ ਥਾਵਾਂ ਦੀ ਸ਼ਨਾਖਤ ਸਬੰਧੀ ਇੱਕ ਵਿਸਤ੍ਰਿਤ ਰਿਪੋਰਟ ਜਾਰੀ ਕੀਤੀ ਗਈ ਹੈ। ਰਿਪੋਰਟ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਸ਼ੁਰੂ ਕੀਤੇ ਉਪਰਾਲੇ 'ਪੰਜਾਬ ਵਿਜ਼ਨ ਜ਼ੀਰੋ ਐਕਸੀਡੈਂਟ ਪ੍ਰੋਜੈਕਟ' ਹੇਠ ਤਿਆਰ ਕੀਤੀ ਗਈ।

ਫ਼ੋਟੋ।

By

Published : Nov 5, 2019, 3:33 AM IST

ਚੰਡੀਗੜ੍ਹ: ਸੜਕ ਸੁਰੱਖਿਆ ਅਧਿਐਨ ਅਤੇ ਹਾਦਸਿਆਂ ਵਾਲੀਆਂ ਥਾਵਾਂ ਦੀ ਸ਼ਨਾਖਤ ਸਬੰਧੀ ਜ਼ਿਲ੍ਹਾ ਐਸ.ਏ.ਐਸ ਨਗਰ ਰੂਪਨਗਰ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਲਈ ਇੱਕ ਵਿਸਤ੍ਰਿਤ ਰਿਪੋਰਟ ਜਾਰੀ ਕੀਤੀ ਗਈ ਹੈ। ਇਹ ਰਿਪੋਰਟ ਆਈ.ਏ.ਐਸ ਵਧੀਕ ਸਕੱਤਰ(ਗ੍ਰਹਿ ਮਾਮਲੇ)ਸਤੀਸ਼ ਚੰਦਰ, ਪੰਜਾਬ ਸਰਕਾਰ ਅਤੇ ਤੰਦਰੁਸਤ ਪੰਜਾਬ ਮਿਸ਼ਨ ਕਾਹਨ ਸਿੰਘ ਪੰਨੂੰ ਵੱਲੋਂ ਸਾਂਝੇ ਤੌਰ 'ਤੇ ਰਿਲੀਜ਼ ਕੀਤੀ ਗਈ।

ਰਿਪੋਰਟ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਸ਼ੁਰੂ ਕੀਤੇ ਉਪਰਾਲੇ 'ਪੰਜਾਬ ਵਿਜ਼ਨ ਜ਼ੀਰੋ ਐਕਸੀਡੈਂਟ ਪ੍ਰੋਜੈਕਟ' ਹੇਠ ਤਿਆਰ ਕੀਤੀ ਗਈ। ਇਹ ਰਿਪੋਰਟ ਉਕਤ ਤਿੰਨਾਂ ਜ਼ਿਲ੍ਹਿਆਂ ਵਿੱਚ ਬਲੈਕ ਸਪਾਟਾਂ (ਹਾਦਸਿਆਂ ਵਾਲੀਆਂ ਥਾਵਾਂ) ਦੀ ਸ਼ਨਾਖ਼ਤ ਕਰਨ ਅਤੇ ਇਨ੍ਹਾਂ ਜ਼ਿਲ੍ਹਿਆਂ ਨੂੰ ਦਰਪੇਸ਼ ਮੁਸ਼ਕਿਲਾਂ ਦੀ ਵਿਸਤ੍ਰਿਤ ਜਾਣਕਾਰੀ ਦੇਣ ਲਈ ਤਿਆਰ ਕੀਤੀ ਗਈ ਹੈ। ਪੰਨੂ ਨੇ ਦੱਸਿਆ ਕਿ ਇਸ ਰਿਪੋਰਟ ਵਿੱਚ ਪਿਛਲੇ ਤਿੰਨ ਸਾਲਾਂ 2016 ਤੋਂ 2018 ਤੱਕ ਦੀ ਜਾਣਕਾਰੀ ਸ਼ਾਮਲ ਹੈ।

ਇਸ ਕਾਰਜ ਦਾ ਮੁੱਖ ਉਦੇਸ਼ ਇਨ੍ਹਾਂ ਤਿੰਨ ਜ਼ਿਲ੍ਹਿਆਂ ਵਿੱਚ ਸੜਕੀ ਦੁਰਘਟਨਾਵਾਂ ਨੂੰ ਘਟਾਉਣਾ ਅਤੇ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨਾ ਹੈ। ਇਨ੍ਹਾਂ ਤਿੰਨ ਜ਼ਿਲ੍ਹਿਆਂ ਵਿਚ ਕੁੱਲ 165 ਬਲੈਕ ਸਪਾਟਾਂ ਦੀ ਸ਼ਨਾਖ਼ਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਇਨ੍ਹਾਂ ਤਿੰਨ ਜ਼ਿਲ੍ਹਿਆਂ ਵਿੱਚ ਹੋਏ ਸੜਕ ਹਾਦਸਿਆਂ ਵਿੱਚ ਕੁਲ 2021 ਮੌਤਾਂ ਹੋਈਆਂ ਅਤੇ 1961 ਵਿਅਕਤੀ ਗੰਭੀਰ ਰੂਪ ਵਿੱਚ ਜਖਮੀ ਹੋਏ।

ਪੰਨੂ ਨੇ ਅੱਗੇ ਦੱਸਿਆ ਕਿ ਇਸ ਰਿਪੋਰਟ ਵਿੱਚ ਉਕਤ ਜ਼ਿਲ੍ਹਿਆਂ ਦਾ ਮਾਈਕਰੋ ਲੈਵਲ ਅਧਿਐਨ ਸ਼ਾਮਲ ਹੈ ਜਿਸ ਨਾਲ ਪੁਲਿਸ ਅਤੇ ਪ੍ਰਸ਼ਾਸਨ ਨੂੰ ਲੋੜੀਂਦੇ ਕਦਮ ਚੁੱਕਣ ਵਿੱਚ ਮਦਦ ਮਿਲੇਗੀ। ਅਧਿਐਨ ਸ਼ੁਦਾ ਡਾਟਾ ਇਨ੍ਹਾਂ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਅਤੇ ਡਿਪਟੀ ਕਮਿਸ਼ਨਰਾਂ ਨੂੰ ਪ੍ਰਦਾਨ ਕੀਤਾ ਗਿਆ ਹੈ ਤਾਂ ਜੋ ਸਬੰਧਤ ਅਥਾਰਟੀਆਂ ਨੂੰ ਸੂਚਿਤ ਕਰਕੇ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ। ਇਸ ਰਿਪੋਰਟ ਨੂੰ ਤਿਆਰ ਕਰਨ ਦਾ ਕੰਮ ਨਵਦੀਪ ਅਸੀਜਾ, ਟ੍ਰੈਫਿਕ ਸਲਾਹਕਾਰ ਪੰਜਾਬ ਅਤੇ ਪੰਜਾਬ ਵਿਜ਼ਨ ਜ਼ੀਰੋ ਐਕਸੀਡੈਂਟ ਪ੍ਰੋਜੈਕਟ ਦੇ ਡਾਇਰੈਕਟਰ ਸ੍ਰੀ ਅਰਬਾਬ ਅਹਿਮਦ ਦੀ ਨਿਗਰਾਨੀ ਹੇਠ ਕੀਤਾ ਗਿਆ।

ABOUT THE AUTHOR

...view details