ਚੰਡੀਗੜ੍ਹ: ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਜੱਗ ਜ਼ਾਹਿਰ ਹੈ। ਜਿਸ ਦੇ ਚੱਲਦਿਆਂ ਪਾਰਟੀ ਹਾਈਕਮਾਨ ਵੀ ਇਸ ਮਾਮਲੇ ਨੂੰ ਸੁਲਝਾਉਣ ਲਈ ਪੂਰਾ ਜੋਰ ਲਗਾ ਰਹੀ ਹੈ। ਇਸ ਦੇ ਚੱਲਦਿਆਂ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਲਗਾਉਣ ਦੀ ਪੂਰੀ ਤਿਆਰੀ ਹੈ, ਜਿਸ ਨੂੰ ਲੈਕੇ ਸਿੱਧੂ ਵਲੋਂ ਵਿਧਾਇਕਾਂ ਨਾਲ ਮੀਟਿੰਗਾਂ ਕਰਕੇ ਭਰੋਸਾ ਹਾਸਲ ਕੀਤਾ ਜਾ ਰਿਹਾ ਹੈ। ਇਸ ਦੇ ਬੱਵਜੂਦ ਕਈ ਵਿਧਾਇਕ ਜੋ ਹੁਣ ਵੀ ਕੈਪਟਨ ਅਮਰਿੰਦਰ ਸਿੰਘ ਦੇ ਹੱਕ 'ਚ ਹਨ।
ਇਸ ਦੇ ਚੱਲਦਿਆਂ ਪੱਟੀ ਤੋਂ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ਆਪਣੇ ਫੇਸਬੁੱਕ 'ਤੇ ਪੋਸਟ ਸ਼ੇਅਰ ਕੀਤੀ ਗਈ ਹੈ। ਇਸ ਪੋਸਟ 'ਚ ਉਹ ਕੈਪਟਨ ਅਮਰਿੰਦਰ ਸਿੰਘ ਦਾ ਪੱਖ ਪੂਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਪੋਸਟ 'ਚ ਲਿਖਿਆ ਕਿ ਨਵਜੋਤ ਸਿੱਧੂ ਪਾਰਟੀ ਦੇ ਭਵਿੱਖ ਲਈ ਅਤਿ ਜ਼ਰੂਰੀ ਹਨ ਅਤੇ ਸਨਮਾਨ ਦੇਣਾ ਬਣਦਾ ਹੈ। ਪਰ ਇਸ ਦੇ ਨਾਲ ਹੀ ਦੇਸ਼ 'ਚ ਕਾਂਗਰਸ ਦੇ ਕੱਦਾਵਰ ਆਗੂ ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਆਪਣੇ ਰਾਜਸੀ ਸਫ਼ਰ ਦੌਰਾਨ ਯਾਦਗਾਰੀ ਮੀਲ ਪੱਥਰ ਗੱਡੇ ਹੋਣ ਉਨ੍ਹਾਂ ਦਾ ਬਣਦਾ ਸਤਿਕਾਰ ਬਹਾਲ ਰੱਖਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਆਸੀ ਸਮੇਂ ਕੀਤੇ ਕੰਮਾਂ ਨੂੰ ਗਿਣਾਉਂਦਿਆਂ ਕਿਹਾ ਕਿ ਕੈਪਟਨ ਅਤੇ ਸਿੱਧੂ ਦੀ ਜੋੜੀ 2022 'ਚ ਕਾਂਗਰਸ ਨੂੰ ਮੁੜ ਸੱਤਾ 'ਚ ਲਿਆਉਣ ਦੀ ਸਮਰੱਥਾ ਰੱਖਦੀ ਹੈ। ਵਿਧਾਇਕ ਹਰਮਿੰਦਰ ਸਿੰਗ ਗਿੱਲ ਦੀ ਪੋਸਟ ਨੂੰ ਕਈ ਕਾਂਗਰਸੀ ਵਿਧਾਇਕਾਂ ਵਲੋਂ ਸ਼ੇਅਰ ਕੀਤਾ ਗਿਆ ਹੈ।
ਇਸ ਪੋਸਟ ਨੂੰ ਇਹਨਾਂ ਵਿਧਾਇਕਾਂ ਨੇ ਕੀਤਾ ਸ਼ੇਅਰ:
- ਹਰਮਿੰਦਰ ਸਿੰਘ ਗਿੱਲ
ਐੱਮ.ਐੱਲ.ਏ ਪੱਟੀ
- ਫਤਿਹਜੰਗ ਬਾਜਵਾ
ਐੱਮ.ਐੱਲ.ਏ ਕਾਦੀਆਂ
- ਗੁਰਪ੍ਰੀਤ ਸਿੰਘ ਜੀ.ਪੀ
ਐੱਮ.ਐੱਲ.ਏ ਬਸੀ ਪਠਾਣਾ
- ਕੁਲਦੀਪ ਸਿੰਘ ਵੈਦ