ਪੰਜਾਬ

punjab

ETV Bharat / city

ਉਲੰਪਿਕ ਚ ਭਾਗ ਲੈਣ ਜਾ ਰਹੇ ਖਿਡਾਰੀਆਂ ਨੂੰ ਦਿੱਤੇ ਪੰਜ-ਪੰਜ ਲੱਖ ਰੁਪਏ - ਈਟੀਵੀ ਭਾਰਤ

ਖੇਡ ਮੰਤਰੀ ਰਾਣਾ ਸੋਢੀ ਨੇ ਟੋਕੀਓ ਜਾ ਰਹੇ ਪੰਜਾਬ ਦੇ ਖਿਡਾਰੀਆਂ ਨੂੰ ਇਸ ਖੇਡ ਮਹਾਂਕੁੰਭ ਲਈ ਆਪਣੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣ ਅਤੇ ਲੋੜੀਂਦੇ ਸਾਜ਼ੋ-ਸਾਮਾਨ ਦੀ ਖ਼ਰੀਦੋ-ਫ਼ਰੋਖ਼ਤ ਲਈ ਪੰਜ-ਪੰਜ ਲੱਖ ਰੁਪਏ ਸੌਂਪੇ। ਇਨ੍ਹਾਂ ਖਿਡਾਰੀਆਂ ਨੂੰ ਕੁੱਲ 1 ਕਰੋੜ 30 ਲੱਖ ਰੁਪਏ ਦੀ ਵਿੱਤੀ ਸਹਾਇਤਾ ਤਕਸੀਮ ਕੀਤੀ ਗਈ।

ਉਲੰਪਿਕ ਚ ਭਾਗ ਲੈਣ ਜਾ ਰਹੇ ਖਿਡਾਰੀਆਂ ਨੂੰ ਦਿੱਤੇ ਪੰਜ-ਪੰਜ ਲੱਖ ਰੁਪਏ
ਉਲੰਪਿਕ ਚ ਭਾਗ ਲੈਣ ਜਾ ਰਹੇ ਖਿਡਾਰੀਆਂ ਨੂੰ ਦਿੱਤੇ ਪੰਜ-ਪੰਜ ਲੱਖ ਰੁਪਏ

By

Published : Jun 18, 2021, 9:11 PM IST

ਚੰਡੀਗੜ੍ਹ:ਉਲੰਪਿਕ ਖੇਡਾਂ ਵਿੱਚ ਭਾਗ ਲੈਣ ਜਾਣ ਵਾਲੇ ਪੰਜਾਬ ਦੇ ਅਥਲੀਟਾਂ ਨੂੰ ਆਪਣੇ ਪ੍ਰਦਰਸ਼ਨ ਰਾਹੀਂ ਸੂਬੇ ਤੇ ਦੇਸ਼ ਦਾ ਨਾਮ ਚਮਕਾਉਣ ਦਾ ਸੱਦਾ ਦਿੰਦਿਆਂ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਨੂੰ ਪੂਰੀ ਉਮੀਦ ਹੈ ਕਿ ਸਾਡੇ ਖਿਡਾਰੀ ਟੋਕੀਓ ਤੋਂ ਵੱਡੀ ਗਿਣਤੀ ਵਿੱਚ ਤਮਗ਼ੇ ਜਿੱਤ ਕੇ ਘਰ ਪਰਤਣਗੇ। ਇੱਥੇ ਪੰਜਾਬ ਦੇ ਖਿਡਾਰੀਆਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਗੱਲਬਾਤ ਕਰਦਿਆਂ ਸ਼ੂਟਿੰਗ ਦੇ ਉੱਘੇ ਖਿਡਾਰੀ ਰਹੇ ਰਾਣਾ ਸੋਢੀ ਨੇ ਟੋਕੀਓ ਜਾ ਰਹੇ ਪੰਜਾਬ ਦੇ ਖਿਡਾਰੀਆਂ ਨੂੰ ਇਸ ਖੇਡ ਮਹਾਂਕੁੰਭ ਲਈ ਆਪਣੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣ ਅਤੇ ਲੋੜੀਂਦੇ ਸਾਜ਼ੋ-ਸਾਮਾਨ ਦੀ ਖ਼ਰੀਦੋ-ਫ਼ਰੋਖ਼ਤ ਲਈ ਪੰਜ-ਪੰਜ ਲੱਖ ਰੁਪਏ ਸੌਂਪੇ। ਇਨ੍ਹਾਂ ਖਿਡਾਰੀਆਂ ਨੂੰ ਕੁੱਲ 1 ਕਰੋੜ 30 ਲੱਖ ਰੁਪਏ ਦੀ ਵਿੱਤੀ ਸਹਾਇਤਾ ਤਕਸੀਮ ਕੀਤੀ ਗਈ।

ਹਰੇਕ ਖਿਡਾਰੀ ਲਈ ਮਾਲੀ ਮਦਦ ਦਾ ਐਲਾਨ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਉਮੀਦ ਹੈ ਕਿ ਟੋਕੀਓ ਉਲੰਪਿਕਸ ਵਿੱਚ ਭਾਰਤ ਵੱਲੋਂ ਤਕਰੀਬਨ 190 ਮੈਂਬਰੀ ਦਲ ਭਾਗ ਲਵੇਗਾ ਜਿਸ ਵਿੱਚੋਂ 100 ਅਥਲੀਟ ਪਹਿਲਾਂ ਹੀ ਕੁਆਲੀਫਾਈ ਕਰ ਚੁੱਕੇ ਹਨ। ਇਨ੍ਹਾਂ ਵਿੱਚ 56 ਪੁਰਸ਼ ਤੇ 44 ਔਰਤਾਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ 25 ਤੋਂ 30 ਹੋਰ ਅਥਲੀਟ 23 ਜੁਲਾਈ ਤੋਂ ਸ਼ੁਰੂ ਹੋ ਰਹੀਆਂ ਇਨ੍ਹਾਂ ਖੇਡਾਂ ਲਈ ਕੁਆਲੀਫਾਈ ਕਰਨਗੇ।ਖੇਡ ਮੰਤਰੀ ਨੇ ਦੱਸਿਆ ਕਿ ਭਾਰਤੀ ਉਲੰਪਿਕ ਦਲ ਵਿੱਚ ਪੰਜਾਬ ਦੀ ਵੱਡੀ ਨੁਮਾਇੰਦਗੀ ਹੋਵੇਗੀ ਕਿਉਂਕਿ ਹੁਣ ਤੱਕ 26 ਅਥਲੀਟ ਪੰਜਾਬ ਦੇ ਕੁਆਲੀਫਾਈ ਕਰ ਚੁੱਕੇ ਹਨ।ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨਾਲ ਕੀਤਾ ਵਾਅਦਾ ਦੁਹਰਾਉਂਦਿਆਂ ਰਾਣਾ ਸੋਢੀ ਨੇ ਦੱਸਿਆ ਕਿ ਉਲੰਪਿਕ ਵਿੱਚੋਂ ਪੰਜਾਬ ਦੇ ਸੋਨ ਤਮਗ਼ਾ ਜੇਤੂ ਨੂੰ 2.25 ਕਰੋੜ ਰੁਪਏ, ਚਾਂਦੀ ਦਾ ਤਮਗ਼ਾ ਜਿੱਤਣ ਵਾਲੇ ਨੂੰ 1.5 ਕਰੋੜ ਰੁਪਏ ਅਤੇ ਕਾਂਸੀ ਦਾ ਤਮਗ਼ਾ ਜੇਤੂ ਨੂੰ 1 ਕਰੋੜ ਰੁਪਏ ਤੇ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਖੇਡ ਮੰਤਰੀ ਰਾਣਾ ਸੋਢੀ ਨੇ ਜ਼ਿਲ੍ਹਾ ਮਾਨਸਾ ਦੀ 23 ਸਾਲਾ ਕੌਮਾਂਤਰੀ ਕਰਾਟੇ ਖਿਡਾਰਨ ਹਰਦੀਪ ਕੌਰ ਨੂੰ ਕਰਾਟੇ ਕੋਚ ਦੀ ਨੌਕਰੀ ਲਈ ਨਿਯੁਕਤੀ ਪੱਤਰ ਵੀ ਸੌਂਪਿਆ। ਹਰਦੀਪ ਕੌਰ ਦੀ ਝੋਨਾ ਲਾਉਂਦੀ ਦੀ ਗੁਹਾਰ ਨੂੰ ਈਟੀਵੀ ਭਾਰਤ ਵੱਲੋਂ ਸਰਕਾਰ ਤੱਕ ਪਹੁੰਚਾਇਆ ਗਿਆ ਹੈ।ਹਰਦੀਪ ਕੌਰ ਦੇ ਵੱਲੋਂ ਨਿਯੁਕਤੀ ਪੱਤਰ ਲੈਣ ਤੋਂ ਭਾਰਤ ਸਪੈਸ਼ਲ ਈਟੀਵੀ ਭਾਰਤ ਦਾ ਧੰਨਵਾਦ ਕੀਤਾ ।

ABOUT THE AUTHOR

...view details