ਪੰਜਾਬ

punjab

ETV Bharat / city

ਕਿਸਾਨ ਅੰਦੋਲਨ ਨੂੰ ਫਿਰਕੂ ਰੰਗਤ ਦੇਣ ਦੀ ਸਾਜਿਸ਼ ਰਚ ਰਹੀ ਹੈ ਸੱਤਾਧਾਰੀ ਭਾਜਪਾ ਅਤੇ ਕਾਂਗਰਸ : ਆਪ - The decisive struggle

ਆਮ ਆਦਮੀ ਪਾਰਟੀ ਪੰਜਾਬ ਨੇ ਖੇਤੀਬਾੜੀ ਕਾਨੂਨਾਂ ਖਿਲਾਫ਼ ਕਿਸਾਨਾਂ ਦੇ ਅੰਦੋਲਨ ਨੇ ਕਿਹਾ ਕਿ ਇਹ ਕਿਸੇ ਇੱਕ ਧਰਮ, ਵਰਗ ਜਾਂ ਖੇਤਰ ਨਾਲ ਸਬੰਧਤ ਨਹੀਂ ਹੈ, ਸਗੋਂ ਸਾਰੇ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ, ਆੜਤੀਆਂ, ਟਰਾਂਸਪੋਰਟਰਾਂ ਸਮੇਤ ਖੇਤੀਬਾੜੀ ਨਾਲ ਜੁੜੇ ਤਮਾਮ ਵਪਾਰੀਆਂ-ਕਾਰੋਬਾਰੀਆਂ ਦਾ ਇਕਜੁੱਟ ਅਤੇ ਫੈਸਲਾਕੁੰਨ ਸੰਘਰਸ਼ ਹੈ, ਜਿਹੜੇ ਆਪਣੀ ਹੋਂਦ ਨੂੰ ਬਚਾਈ ਰੱਖਣ ਦੀ ਲੜਾਈ ਲੜ ਰਹੇ ਹਨ।

Ruling BJP and Congress plotting to give communal color to peasant movement: AAP
ਕਿਸਾਨ ਅੰਦੋਲਨ ਨੂੰ ਫਿਰਕੂ ਰੰਗਤ ਦੇਣ ਦੀ ਸਾਜਿਸ਼ ਰਚ ਰਹੀ ਹੈ ਸੱਤਾਧਾਰੀ ਭਾਜਪਾ ਅਤੇ ਕਾਂਗਰਸ : ਆਪ

By

Published : Dec 3, 2020, 4:50 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਕਿ ਇਹ ਅੰਦੋਲਨ ਕਿਸੇ ਇੱਕ ਧਰਮ, ਵਰਗ ਜਾਂ ਖੇਤਰ ਨਾਲ ਸਬੰਧਤ ਨਹੀਂ ਹੈ, ਸਗੋਂ ਸਾਰੇ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ, ਆੜਤੀਆਂ, ਟਰਾਂਸਪੋਰਟਰਾਂ ਸਮੇਤ ਖੇਤੀਬਾੜੀ ਨਾਲ ਜੁੜੇ ਤਮਾਮ ਵਪਾਰੀਆਂ-ਕਾਰੋਬਾਰੀਆਂ ਦਾ ਇਕਜੁੱਟ ਅਤੇ ਫੈਸਲਾਕੁੰਨ ਸੰਘਰਸ਼ ਹੈ, ਜਿਹੜੇ ਆਪਣੀ ਹੋਂਦ ਨੂੰ ਬਚਾਈ ਰੱਖਣ ਦੀ ਲੜਾਈ ਲੜ ਰਹੇ ਹਨ।

ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕਿਸਾਨ ਸੰਘਰਸ਼ ਨੂੰ ਬਿਨਾਂ ਕਿਸੇ ਸਿੱਟੇ 'ਤੇ ਪਹੁੰਚਣ ਤੋਂ ਪਹਿਲਾਂ ਖ਼ਤਮ ਕਰਨ ਦੇ ਇਰਾਦਿਆਂ ਨਾਲ ਭਾਜਪਾ ਅਤੇ ਕਾਂਗਰਸ ਇਸ ਨੂੰ ਫਿਰਕੂ ਰੰਗਤ ਦੇਣ ਦੀਆਂ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਇਸ ਅੰਦੋਲਨ ਨੂੰ ਛੋਟਾ ਦਿਖਾਉਣ ਲਈ ਇਕੱਲੇ ਪੰਜਾਬ ਦੇ ਕਿਸਾਨਾਂ ਦਾ ਅੰਦੋਲਨ ਕਹਿਕੇ ਗੁੰਮਰਾਹ ਕਰ ਰਹੀਆਂ ਹਨ, ਜਦੋਂ ਕਿ ਸਾਰੇ ਦੇਸ਼ ਦੇ ਕਿਸਾਨ ਇਸ ਵਿੱਚ ਸ਼ਾਮਲ ਹਨ।

ਜਰਨੈਲ ਸਿੰਘ ਨੇ ਕਿਹਾ ਕਿ ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਵੱਲੋਂ ਕਿਸਾਨ ਅੰਦੋਲਨ ਨੂੰ ਖਾਲਿਸਤਾਨ ਨਾਲ ਜੋੜਨਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਉਤੇ ਪੈਨੀ ਨਜ਼ਰ ਬਣਾਈ ਰੱਖਣ ਲਈ ਕਹਿਣਾ ਗਹਿਰੀ ਸਾਜ਼ਿਸ ਦਾ ਹਿੱਸਾ ਹੈ। ਆਗੂਆਂ ਨੇ ਕਿਹਾ ਕਿ ਹੁਣ ਭਾਜਪਾ ਦੇ ਨਾਲ ਮਿਲਕੇ ਕਾਂਗਰਸ ਨੇ ਵੀ ਇਸ ਅੰਦੋਲਨ ਨੂੰ ਭੜਕਾਉਣ ਲਈ ਭਾਜਪਾ ਵਾਲੀ ਫਿਰਕੂ ਸੋਚ ਅਪਣਾਉਣੀ ਸ਼ੁਰੂ ਕਰ ਦਿੱਤੀ ਹੈ, ਜਦੋਂ ਕਿ ਭਾਜਪਾ ਪਹਿਲਾਂ ਹੀ ਕਹਿੰਦੀ ਆ ਰਹੀ ਹੈ ਕਿ ਇਕੱਲੇ ਪੰਜਾਬ ਦੇ ਕਿਸਾਨਾਂ ਨੂੰ ਹੀ ਇਨ੍ਹਾਂ ਖੇਤੀ ਕਾਨੂੰਨਾਂ ਤੋਂ ਦਿੱਕਤ ਕਿਉਂ ਹੈ?

ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਦਾ ਪਿਛੋਕੜ ਸਾਬਤ ਕਰਦਾ ਹੈ ਕਿ ਭਖਵੇਂ ਮੁੱਦਿਆਂ ਉਤੇ ਜਦੋਂ ਵੀ ਲੋਕ ਲਹਿਰ ਉੱਠੀ ਹੈ ਤਾਂ ਇਨ੍ਹਾਂ ਸੱਤਾਧਾਰੀ ਜਮਾਤਾਂ (ਕਾਂਗਰਸ-ਭਾਜਪਾ) ਨੇ ਲੋਕਾਂ ਅਤੇ ਲੋਕ ਲਹਿਰ 'ਚ ਫੁੱਟ ਪਾਉਣ ਲਈ ਜਾਤੀ, ਖੇਤਰ ਅਤੇ ਧਰਮ ਦੇ ਨਾਂ ''ਤੇ ਫਿਰਕੂ ਪੱਤਾ ਖੇਡਾ ਹੈ। ਇਸੇ ਲਈ ਭਾਜਪਾ ਅਤੇ ਕਾਂਗਰਸੀਆਂ ਵੱਲੋਂ ਖਾਲਿਸਤਾਨੀ ਅਤੇ ਅਰਬਨ ਨਕਸਲੀ ਆਦਿ ਗੈਰ-ਜ਼ਰੂਰੀ ਅਤੇ ਵਿਵਾਦਿਤ ਸ਼ਬਦਾਂ ਨੂੰ ਵਰਤਿਆ ਜਾ ਰਿਹਾ ਹੈ।

'ਆਪ' ਆਗੂਆਂ ਨੇ ਪੰਜਾਬ ਸਮੇਤ ਪੂਰੇ ਦੇਸ਼ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨੀ ਅੰਦੋਲਨ ਬਾਰੇ ਵਰਤੇ ਜਾ ਰਹੇ ਅਜਿਹੇ ਵਿਵਾਦਤ ਸ਼ਬਦਾਂ ਦੇ ਪਿਛੇ ਦੀ ਸਾਜਿਸ਼ ਤੋਂ ਸੁਚੇਤ ਰਹਿਣ। 'ਆਪ' ਆਗੂਆਂ ਨੇ ਤਸੱਲੀ ਪ੍ਰਗਟਾਈ ਕਿ ਅੰਦੋਲਨਕਾਰੀ ਕਿਸਾਨ ਆਗੂ ਸੱਤਾਧਾਰੀਆਂ ਦੀ ਇਸ ਸੋਚ ਬਾਰੇ ਜਾਗਰੂਕ ਹਨ ਅਤੇ ਇਸਨੂੰ ਪੂਰੇ ਦੇਸ਼ ਦੇ ਕਿਸਾਨਾਂ ਦਾ ਸਾਂਝਾ ਅਤੇ ਇਕਜੁੱਟ ਸੰਘਰਸ਼ ਐਲਾਨ ਰਹੇ ਹਨ।

ABOUT THE AUTHOR

...view details