ਚੰਡੀਗੜ੍ਹ: ਸੂਬੇ ਵਿੱਚ ਥਾਂ-ਥਾਂ ਅਵਾਰਾ ਘੁੰਮ ਰਹਿਆਂ ਗਊਆਂ ਦੀ ਸੱਮਸਿਆਂ ਤੋਂ ਨਿਜਾਦ ਪਾਉਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਸੂਬੇ ਅੰਦਰ ਕਿਸਾਨਾਂ, ਪਸ਼ੂ ਪਾਲਕਾਂ ਤੇ ਡੇਅਰੀ ਫਾਰਮਿੰਗ ਧੰਦੇ ਨਾਲ ਜੁੜੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਦੁੱਧ ਨਾ ਦੇਣ ਵਾਲੇ ਗਊਧਨ ਨੂੰ ਲਾਵਾਰਸ ਛੱਡਣ ਦੀ ਥਾਂ ਗਊਸ਼ਾਲਾਵਾਂ ‘ਚ ਪਹੁੰਚਾ ਦੇਣ ਤਾਂ ਜੋ ਉਨ੍ਹਾਂ ਦੀ ਦੇਖ ਰੇਖ ਕੀਤੀ ਜਾ ਸਕੇ।
ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪਸ਼ੂ ਪਾਲਣ ਵਿਭਾਗ ਰਾਹੀਂ ਗਊਧਨ ਲਈ ਸ਼ੈਡ ਬਣਾਉਣ ਤੋਂ ਇਲਾਵਾ ਹਰਾ ਚਾਰਾ, ਤੂੜੀ, ਬਿਹਤਰ ਸਿਹਤ ਸੇਵਾਵਾਂ ਮੁਹਈਆ ਕਰਵਾਉਣ ਅਤੇ ਗਊਸ਼ਾਲਾਵਾਂ ਨੂੰ ਆਤਮਨਿਰਭਰ ਬਣਾਉਣ ਸਮੇਤ ਗਊਧਨ ਸਿਹਤ ਭਲਾਈ ਕੈਂਪ ਵੀ ਲਗਾਏ ਜਾ ਰਹੇ ਹਨ। ਇਸ ਦੇ ਨਾਲ ਹੀ ਸਰਕਾਰ ਵੱਲੋਂ ਰਾਜ ਅੰਦਰ ਗਊਧਨ ਦੀ ਸਾਹੀਵਾਲ ਨਸਲ ਨੂੰ ਪ੍ਰਫ਼ੁਲਤ ਕਰਨ ਦੀ ਕੋਸ਼ਿਸ ਵੀ ਕੀਤੀ ਜਾ ਰਿਹਾ ਹੈ।