ਪੰਜਾਬ

punjab

By

Published : Jun 8, 2020, 2:12 PM IST

Updated : Jun 8, 2020, 5:03 PM IST

ETV Bharat / city

ਸ਼੍ਰੋਮਣੀ ਅਕਾਲੀ ਦਲ ਦੀ 19 ਮੈਂਬਰੀ ਕੋਰ ਕਮੇਟੀ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 19 ਮੈਂਬਰੀ ਕੋਰ ਕਮੇਟੀ ਦਾ ਐਲਾਨ ਕੀਤਾ ਹੈ। ਇਸ ਕਮੇਟੀ 'ਚ ਉਨ੍ਹਾਂ ਪਾਰਟੀ ਦੇ ਸਾਰੇ ਪੁਰਾਣੇ ਅਤੇ ਸੀਨੀਅਰ ਸਾਥੀਆਂ ਨੂੰ ਮੁੜ ਸ਼ਾਮਲ ਕੀਤਾ ਹੈ। ਪਾਰਟੀ ਦੇ ਮਿਹਨਤੀ ਅਤੇ ਨੌਜਵਾਨ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਪਾਰਟੀ ਦੇ ਯੁਥ ਵਿੰਗ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਐਲਾਨਿਆ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੀ 19 ਮੈਂਬਰੀ ਕੋਰ ਕਮੇਟੀ ਦਾ ਐਲਾਨ
ਸ਼੍ਰੋਮਣੀ ਅਕਾਲੀ ਦਲ ਦੀ 19 ਮੈਂਬਰੀ ਕੋਰ ਕਮੇਟੀ ਦਾ ਐਲਾਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਨੂੰ ਲੈ ਕੇ ਅਹਿਮ ਐਲਾਨ ਕੀਤਾ ਹੈ। ਬਾਦਲ ਨੇ 19 ਮੈਂਬਰੀ ਕੋਰ ਕਮੇਟੀ ਦਾ ਐਲਾਨ ਕਰਦੇ ਹੋਏ ਪਾਰਟੀ ਦੇ ਸਾਰੇ ਪੁਰਾਣੇ ਅਤੇ ਸੀਨੀਅਰ ਸਾਥੀਆਂ ਨੂੰ ਮੁੜ ਸ਼ਾਮਲ ਕੀਤਾ ਹੈ। ਇਸ 'ਚ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਨੂੰ ਵੀ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਪਾਰਟੀ ਦੇ ਮਿਹਨਤੀ ਅਤੇ ਨੌਜਵਾਨ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਪਾਰਟੀ ਦੇ ਯੁਥ ਵਿੰਗ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਐਲਾਨਿਆ ਗਿਆ ਹੈ।

ਇਸ ਕਮੇਟੀ 'ਚ ਉਨ੍ਹਾਂ ਭਾਈ ਗੋਬਿੰਦ ਸਿੰਘ ਲੌਂਗੋਵਾਲ, ਬਲਵਿੰਦਰ ਸਿੰਘ ਭੁੰਦੜ, ਜਥੇਦਾਰ ਤੋਤਾ ਸਿੰਘ, ਚਰਨਜੀਤ ਸਿੰਘ ਅਟਵਾਲ, ਰਮਲ ਸਿੰਘ ਕਾਹਲੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਬੀਬੀ ਜਗੀਰ ਕੌਰ, ਡਾ. ਉਪਿੰਦਰਜੀਤ ਕੌਰ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ, ਬਿਕਰਮ ਸਿੰਘ ਮਜੀਠੀਆ, ਹਰੀ ਸਿੰਘ ਜੀਰਾ, ਸ਼ਰਨਜੀਤ ਸਿੰਘ ਢਿੱਲੋਂ, ਗੁਲਜਾਰ ਸਿੰਘ ਰਾਣੀਕੇ, ਸੁਰਜੀਤ ਸਿੰਘ ਰੱਖੜਾ, ਬਲਦੇਵ ਸਿੰਘ ਮਾਨ ਅਤੇ ਜਗਮੀਤ ਸਿੰਘ ਬਰਾੜ ਦੇ ਨਾਂਅ ਸ਼ਾਮਲ ਹਨ।

ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਬੀਬੀ ਜਗੀਰ ਕੌਰ ਨੂੰ ਇਸਤਰੀ ਅਕਾਲੀ ਦਲ ਅਤੇ ਗੁਲਜਾਰ ਸਿੰਘ ਰਾਣੀਕੇ ਨੂੰ ਪਾਰਟੀ ਦੇ ਐੱਸ.ਸੀ ਵਿੰਗ ਦਾ ਮੁੜ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐਨ.ਕੇ.ਸ਼ਰਮਾ ਨੂੰ ਵਪਾਰ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Last Updated : Jun 8, 2020, 5:03 PM IST

ABOUT THE AUTHOR

...view details