ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਨੁੰ ਲਖੀਮਪੁਰ ਖੇੜੀ ਵਿਖੇ ਮਾਸੂਮ ਕਿਸਾਨਾਂ ਦੇ ਕਾਤਲਾਂ ਖਿਲਾਫ ਕਾਰਵਾਈ ਵਿਚ ਦੇਰੀ ਦੀ ਆਗਿਆ ਨਹੀਂ ਦੇਣੀ ਚਾਹੀਦੀ ਤੇ ਕਮੇਟੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੁੰ ਅਪੀਲ ਕੀਤੀ ਕਿ ਉਹ ਤਿੰਨ ਖੇਤੀ ਕਾਨੂੰਨ ਤੁਰੰਤ ਵਾਪਸ ਲਵੇ। ਪਾਰਟੀ ਦੀ ਕੋਰ ਕਮੇਟੀ ਮੀਟਿੰਗ ਵਿਚ ਇਸ ਮਾਮਲੇ ਵਿਚ ਦ੍ਰਿੜ੍ਹ ਨਿਸ਼ਚਾ ਲਿਆ ਗਿਆ ਤੇ ਪਾਰਟੀ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੁੰ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਅਤੇ ਇਹਨਾਂ ਦਾ ਖਿਆਲ ਕਰਦਿਆਂ ਜਿੰਨੀ ਛੇਤੀ ਸੰਭਵ ਹੋ ਕੇ ਖੇਤੀ ਕਾਨੁੰਨ ਖਾਰਜ ਕਰਨੇ ਚਾਹੀਦੇ ਹਨ।
ਅਕਾਲੀ ਦਲ ਨੇ ਨਿਆਇਕ ਜਾਂਚ ਮੰਗੀ
ਅਕਾਲੀ ਦਲ ਨੇ ਹੈਰਾਨੀ ਪ੍ਰਗਟ ਕੀਤੀ ਕਿ ਲਖੀਮਪੁਰ ਵਿਖੇ ਮਾਸੂਮ ਕਿਸਾਨਾਂ ਦਾ ਬੇਰਹਿਮੀ ਨਾਲ ਕਤਲ ਕਰਨ ਵਾਲਿਆਂ ਖਿਲਾਫ ਕਾਰਵਾਈ ਵਾਸਤੇ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ (State Home Minister) ਅਜੈ ਮਿਸ਼ਰਾ (Ajay Mishra) ਦੇ ਭੜਕਾਊ ਭਾਸ਼ਣ ਸਮੇਤ ਸਾਰੇ ਮਾਮਲੇ ਦੀ ਨਿਆਂਇਕ ਜਾਂਚ (Judicial Probe) ਕਰਵਾਈ ਜਾਵੇ।
ਆਪ ਸਰਕਾਰ ਦੀ ਕਾਰਵਾਈ ਬਾਰੇ ਗੰਭੀਰ ਨੋਟਿਸ ਲਿਆ
ਕੋਰ ਕਮੇਟੀ ਨੇ ਇਸ ਗੱਲ ਦਾ ਵੀ ਗੰਭੀਰ ਨੋਟਿਸ ਲਿਆ ਕਿ ਕਿਸ ਤਰੀਕੇ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਸਿੱਖ ਕੌਮ ਦੇ ਅੰਦਰੂਨੀ ਮਾਮਲਿਆਂ ਵਿਚ ਦਖਲ ਦੇ ਰਹੀ ਹੈ। ਕਿਹਾ ਕਿ ਆਪ ਸਰਕਾਰ ਅਕਾਲੀ ਦਲ ਵੱਲੋਂ ਸਪਸ਼ਟ ਬਹੁਮਤ ਹਾਸਲ ਕਰਨ ਦੇ ਬਾਵਜੂਦ ਆਪ ਸਰਕਾਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਜਨਰਲ ਹਾਊਸ ਦਾ ਗਠਨ ਨਹੀਂ ਹੋਣ ਦੇ ਰਹੀ। ਸੁਖਬੀਰ ਬਾਦਲ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਕਮੇਟੀ ਦਾ ਕੋਆਪਟਡ ਮੈਂਬਰ ਬਣਨ ਤੋਂ ਰੋਕਣ ਲਈ ਕਿਸ ਤਰੀਕੇ ਦੇ ਫਿਲਮੀ ਆਧਾਰ ਬਣਾਏ ਜਾ ਰਹੇ ਹਨ।